ਨਵੀਂ ਦਿੱਲੀ: ਅੱਜ ਸ਼ਾਮ ਤਕ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਅੱਜ ਸ਼ਾਮੀਂ 5 ਵਜੇ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਹੋਏਗੀ। ਇਸ ਪ੍ਰੈੱਸ ਕਾਨਫਰੰਸ ਵਿੱਚ ਕਮਿਸ਼ਨ 2019 ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਸਕਦਾ ਹੈ। ਯਾਦ ਰਹੇ ਕਿ ਪਿਛਲੀਆਂ 2014 ਵਿੱਚ ਹੋਈਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਵੀ ਐਤਵਾਰ ਵਾਲੇ ਦਿਨ ਹੀ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦਾ ਵੀ ਐਲਾਨ ਹੋ ਸਕਦਾ ਹੈ। ਤਾਰੀਖ਼ਾਂ ਦੇ ਐਲਾਨ ਨਾਲ ਹੀ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਏਗਾ। ਉੱਧਰ ਜੰਮੂ-ਕਸ਼ਮੀਰ ਸਬੰਧੀ ਵੀ ਸਭ ਦੀਆਂ ਨਜ਼ਰਾਂ ਚੋਣ ਕਮਿਸ਼ਨ ’ਤੇ ਟਿਕੀਆਂ ਹੋਈਆਂ ਹਨ। ਫਿਲਹਾਲ ਜੰਮੂ ਵਿੱਚ ਰਾਜਪਾਲ ਸ਼ਾਸਨ ਲੱਗਾ ਹੋਇਆ ਹੈ।
ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਚੋਣ ਕਮਿਸ਼ਨ ’ਤੇ ਪੀਐਮ ਮੋਦੀ ਦੇ ਤੈਅ ਪ੍ਰੋਗਰਾਮਾਂ ਦੇ ਚੱਲਦਿਆਂ ਜਾਣਬੁੱਝ ਦੇ ਤਾਰੀਖ਼ਾਂ ਦੇ ਐਲਾਨ ਵਿੱਚ ਦੇਰੀ ਦਾ ਇਲਜ਼ਾਮ ਲਾ ਰਹੀ ਹੈ। ਕਿਆਸ ਲਾਏ ਜਾ ਰਹੇ ਹਨ ਕਿ ਇਸ ਸਥਿਤੀ ਨੂੰ ਸਾਫ ਕਰਨ ਲਈ ਹੀ ਚੋਣ ਕਮਿਸ਼ਨ ਨੇ ਐਤਵਾਰ ਦਾ ਦਿਨ ਚੁਣਿਆ ਹੈ।