ਚੋਣ ਕਮਿਸ਼ਨ ਕਦੇ ਵੀ ਕਰ ਸਕਦੈ 5 ਸੂਬਿਆਂ 'ਚ ਚੋਣਾਂ ਦਾ ਐਲਾਨ, ਪੰਜਾਬ ਵਿੱਚ ਤਿੰਨ ਪੜਾਵਾਂ ਵਿੱਚ ਹੋ ਸਕਦੀਆਂ ਹਨ ਚੋਣਾਂ
ਦੇਸ਼ ਦੇ ਪੰਜ ਸੂਬਿਆਂ 'ਚ ਚੋਣਾਂ ਦਾ ਮਾਹੌਲ ਗਰਮਾਇਆ ਹੋਇਆ ਹੈ। ਇਸ ਦੌਰਾਨ ਕੋਰੋਨਾ ਦਾ ਗ੍ਰਾਫ ਵੀ ਵਧਦਾ ਜਾ ਰਿਹਾ ਹੈ। ਨਾਲ ਹੀ ਚੋਣ ਕਮਿਸ਼ਨ ਵੀ ਬੈਠਕਾਂ ਕਰ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ।
ਨਵੀਂ ਦਿੱਲੀ: ਦੇਸ਼ 'ਚ ਪੰਜਾਬ, ਯੂਪੀ ਸਮੇਤ ਕੁਝ ਹੋਰ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਦੇ ਨਾਲ ਹੀ ਦੇਸ਼ 'ਚ ਠੰਢ ਦੇ ਮੌਸਮ 'ਚ ਵੀ ਸਿਆਸੀ ਪਾਰਾ ਭੱਖਿਆ ਹੋਇਆ ਹੈ। ਨਾਲ ਹੀ ਭਾਰਤ 'ਚ ਹਰ ਰੋਜ਼ ਕੋਰੋਨਾਵਾਇਰਸ ਦੇ ਰਿਕਾਰਡ ਕੇਸ ਦਰਡ ਕੀਤੇ ਜਾ ਰਹੇ ਹਨ। ਕੋਰੋਨਾ ਦੇ ਕੇਸਾਂ 'ਚ ਹੋ ਰਹੇ ਵਾਧੇ ਨੂੰ ਵੇਖਦਿਆ ਚੋਣ ਕਮਿਸ਼ਨ ਵਲੋਂ ਮੀਟਿੰਗ ਕਰ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਇਸੇ ਤਹਿਤ ਚੋਣ ਕਮਿਸ਼ਨ ਨੇ ਮੀਟਿੰਗਾਂ ਕੀਤੀਆਂ ਜਿਨ੍ਹਾਂ 'ਚ ਕੁਝ ਮੁੱਦਿਆਂ 'ਤੇ ਚਰਚਾ ਕੀਤੀ ਗਈ। ਵੀਰਵਾਰ ਨੂੰ ਸਿਹਤ ਮੰਤਰਾਲੇ ਤੋਂ ਕੋਵਿਡ ਅਤੇ ਓਮੀਕ੍ਰੋਨ ਇਨਫੈਕਸ਼ਨ 'ਤੇ ਇਨਪੁਟਸ ਮਿਲਣ ਤੋਂ ਬਾਅਦ ਚੋਣ ਕਮਿਸ਼ਨ ਕਿਸੇ ਵੀ ਸਮੇਂ ਪੰਜ ਸੂਬਿਆਂ 'ਚ ਚੋਣ ਪ੍ਰੋਗਰਾਮ ਦਾ ਐਲਾਨ ਕਰ ਸਕਦਾ ਹੈ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਭਲਕੇ ਜਾਂ ਅਗਲੇ ਕੁਝ ਦਿਨਾਂ ਵਿੱਚ ਕੀਤਾ ਜਾਣਾ ਸੰਭਵ ਹੈ। ਕਿਹਾ ਜਾ ਰਿਹਾ ਹੈ ਕਿ ਯੂਪੀ ਵਿੱਚ 6 ਤੋਂ 8 ਪੜਾਵਾਂ ਵਿੱਚ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਦੂਜੇ ਪਾਸੇ ਪੰਜਾਬ ਵਿੱਚ ਤਿੰਨ ਪੜਾਵਾਂ ਵਿੱਚ ਚੋਣਾਂ ਹੋ ਸਕਦੀਆਂ ਹਨ।
ਦੂਜੇ ਪਾਸੇ ਮਨੀਪੁਰ ਅਤੇ ਗੋਆ ਅਤੇ ਉੱਤਰਾਖੰਡ ਵਿੱਚ ਇੱਕ ਹੀ ਪੜਾਅ ਵਿੱਚ ਦੋ ਚੋਣਾਂ ਹੋ ਸਕਦੀਆਂ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਵੀਰਵਾਰ ਨੂੰ ਸਿਹਤ ਮੰਤਰਾਲੇ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਪੰਜ ਸੂਬਿਆਂ ਦੀਆਂ ਚੋਣਾਂ ਵਿੱਚ ਕੋਵਿਡ ਸੰਕਰਮਣ ਅਤੇ ਟੀਕਾਕਰਨ ਪ੍ਰੋਗਰਾਮ ਬਾਰੇ ਜਾਣਕਾਰੀ ਇਕੱਤਰ ਕੀਤੀ। ਹੁਣ ਉਸ ਮੀਟਿੰਗ ਤੋਂ ਬਾਅਦ ਹੀ ਕਿਹਾ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਨੇ ਸਭ ਕੁਝ ਤੈਅ ਕਰ ਲਿਆ ਹੈ ਅਤੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ।
ਦੱਸ ਦਈਏ ਕਿ ਕੋਰੋਨਾ ਸੰਕਟ ਦੇ ਵਿਚਕਾਰ ਕਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹੋਰ ਬੂਥ ਬਣਾਏ ਜਾ ਰਹੇ ਹਨ ਅਤੇ ਹਰ ਕੇਂਦਰ 'ਤੇ ਕੋਰੋਨਾ ਬਚਾਅ ਲਈ ਜ਼ਰੂਰੀ ਉਪਕਰਨ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਐਕਸ਼ਨ ਹੀਰੋ Vidyut Jammwal ਵੀ ਹੋਣ ਭਾਰਤੀ ਫੌਜ ਦੇ ਜਵਾਨ ਦੇ ਇਨ੍ਹਾਂ ਸਟੰਟ ਦੇ ਫੈਨ, ਵੇਖ ਤੁਸੀਂ ਵੀ ਹੋ ਜਾਓਗੇ ਹੈਰਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin