ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਇਕ ਉਮੀਦਵਾਰ ਨੂੰ 2 ਸੀਟਾਂ 'ਤੇ ਚੋਣ ਨਹੀਂ ਲੜਨੀ ਚਾਹੀਦੀ ਹੈ। ਅਦਾਲਤ ਨੇ ਇਸ ਸਬੰਧ 'ਚ ਅਟਾਰਨੀ ਜਨਰਲ ਤੋਂ ਸਹਾਇਤਾ ਮੰਗੀ ਸੀ।


ਚੀਫ਼ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ. ਐਮ. ਖ਼ਾਨਵਿਲਕਰ ਅਤੇ ਜਸਟਿਸ ਡੀ.ਵਾਈ. ਚੰਦਰਚੂਹੜ ਦੇ ਬੈਂਚ ਨੇ ਅਟਾਰਨੀ ਜਨਰਲ ਕੇ.ਕੇ. ਵੇਣੂਗੋਪਾਲ ਤੋਂ ਸਹਾਇਤਾ ਮੰਗੀ ਸੀ।।

ਅਦਾਲਤ ਨੇ ਪਟੀਸ਼ਨਕਰਤਾ ਅਸ਼ਵਨੀ ਕੁਮਾਰ ਉਪਾਧਿਆਏ ਨੇ ਅਟਾਰਨੀ ਜਨਰਲ ਨੂੰ ਪਟੀਸ਼ਨ ਦੀ ਕਾਪੀ ਦੇਣ ਲਈ ਕਿਹਾ ਸੀ। ਉਪਾਧਿਆਏ ਨੇ ਲੋਕ ਪ੍ਰਤੀਨਿਧਤਾ ਨਿਯਮ ਦੀ ਧਾਰਾ 33 (7) ਨੂੰ ਚੁਣੌਤੀ ਦਿੱਤੀ ਸੀ। ਜਿਸ 'ਚ ਇਕ ਉਮੀਦਵਾਰ ਨੂੰ ਸੰਸਦ ਅਤੇ ਰਾਜ ਵਿਧਾਨ ਸਭਾ ਦੀਆਂ 2 ਸੀਟਾਂ 'ਤੇ ਚੋਣ ਲੜਨ ਦੀ ਇਜਾਜ਼ਤ ਦਿੱਤੀ ਗਈ ਹੈ।

ਪਟੀਸ਼ਨਕਰਤਾ ਨੇ ਸੰਸਦ ਅਤੇ ਰਾਜ ਵਿਧਾਨ ਸਭਾ ਸਮੇਤ ਸਾਰੇ ਪੱਧਰਾਂ 'ਤੇ ਇਕ ਉਮੀਦਵਾਰ ਵਲੋਂ 2 ਸੀਟਾਂ 'ਤੇ ਚੋਣ ਲੜਨ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।