Lok Sabha Election 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ, 6 ਸੂਬਿਆਂ ਦੇ ਹਟਾਏ ਗ੍ਰਹਿ ਸਕੱਤਰ, ਜਾਣੋ ਪੂਰਾ ਮਾਮਲਾ
Lok Sabha Election: ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੋਟਾਂ ਨੂੰ ਪੂਰੀ ਤਰ੍ਹਾਂ ਨਿਰਪੱਖਤਾ ਨਾਲ ਨੇਪਰੇ ਚਾੜ੍ਹਨ ਵਿੱਚ ਰੁੱਝਿਆ ਹੋਇਆ ਹੈ। ਤਾਂ ਕਿ ਕਿਸੇ ਵੀ ਸੂਬੇ ਵਿੱਚ ਹਿੰਸਾ ਨਾ ਹੋ ਸਕੇ।
Election Commission: ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਯੂਪੀ-ਬਿਹਾਰ ਸਮੇਤ ਛੇ ਸੂਬਿਆਂ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਹੁਕਮ ਦੇ ਦਿੱਤੇ ਹਨ। ਕਮਿਸ਼ਨ ਵੱਲੋਂ ਇਹ ਕਾਰਵਾਈ ਇਨ੍ਹਾਂ ਸੂਬਿਆਂ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਦਿਸ਼ਾ ਵਿੱਚ ਕੀਤੀ ਗਈ ਹੈ।
ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਜਿਨ੍ਹਾਂ ਰਾਜਾਂ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦਾ ਹੁਕਮ ਦਿੱਤਾ ਗਿਆ ਹੈ, ਉਨ੍ਹਾਂ ਵਿੱਚ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸ਼ਾਮਲ ਹਨ।
ਕਿਉਂ ਕੀਤੀ ਗਈ ਕਾਰਵਾਈ
ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਮ ਪ੍ਰਸ਼ਾਸਨਿਕ ਵਿਭਾਗ ਦੇ ਸਕੱਤਰ ਨੂੰ ਵੀ ਹਟਾ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਹਟਾਉਣ ਲਈ ਵੀ ਲੋੜੀਂਦੀ ਕਾਰਵਾਈ ਕੀਤੀ ਹੈ।
ਕਮਿਸ਼ਨ ਵੱਲੋਂ ਇਹ ਕਾਰਵਾਈ ਅਜਿਹੇ ਸਮੇਂ ਵਿੱਚ ਕੀਤੀ ਗਈ ਹੈ ਜਦੋਂ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਸੀ। ਚੋਣ ਕਮਿਸ਼ਨ ਇਹ ਯਕੀਨੀ ਬਣਾਉਣਾ ਚਾਹੁੰਦਾ ਹੈ ਕਿ ਚੋਣਾਂ ਦੌਰਾਨ ਇਨ੍ਹਾਂ ਰਾਜਾਂ ਵਿੱਚ ਨਾ ਤਾਂ ਧਾਂਦਲੀ ਹੋਵੇ ਅਤੇ ਨਾਂ ਹੀ ਕਿਸੇ ਤਰ੍ਹਾਂ ਦੀ ਹਿੰਸਾ ਹੋਵੇ।