ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 ਦੇ ਪਹਿਲੇ ਗੇੜ ਲਈ ਅੱਜ ਯਾਨੀ 11 ਅਪਰੈਲ ਨੂੰ ਵੋਟਿੰਗ ਸ਼ੁਰੂ ਹੋ ਗਈ ਹੈ। ਸੱਤਵੇਂ ਅਤੇ ਆਖ਼ਰੀ ਪੜਾਅ ਲਈ 19 ਮਈ ਨੂੰ ਮੱਤਦਾਨ ਹੋਵੇਗਾ ਤੇ ਇਸੇ ਦਿਨ ਪੰਜਾਬ ਵਿੱਚ ਵੀ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ 19 ਮਈ ਤਕ ਦੇਸ਼ ਭਰ ਵਿੱਚ ਚੋਣ ਸਰਵੇਖਣ ਜਾਂ ਐਗ਼ਜ਼ਿਟ ਪੋਲ ’ਤੇ ਪਾਬੰਦੀ ਲਾਈ ਹੈ।
ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 19 ਮਈ ਸ਼ਾਮ 6:30 ਵਜੇ ਤਕ ਕੋਈ ਵੀ ਐਗ਼ਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉੱਪਰ ਐਗਜ਼ਿਟ ਪੋਲ ਨੂੰ ਦਿਖਾਇਆ ਜਾ ਸਕਦਾ ਹੈ।
ਚੋਣਾਂ ਵਾਲੇ ਖੇਤਰਾਂ ਵਿੱਚ ਵੋਟਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗ਼ਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।
ਪੰਜਾਬ ਵਿੱਚ ਵੋਟਾਂ ਪੈਣ ਤਕ ਦੇਸ਼ 'ਚ ਨਹੀਂ ਦਿੱਸਣਗੇ ਚੋਣ ਸਰਵੇਖਣ
ਏਬੀਪੀ ਸਾਂਝਾ
Updated at:
11 Apr 2019 10:47 AM (IST)
ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ 19 ਮਈ ਸ਼ਾਮ 6:30 ਵਜੇ ਤਕ ਕੋਈ ਵੀ ਐਗ਼ਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉੱਪਰ ਐਗਜ਼ਿਟ ਪੋਲ ਨੂੰ ਦਿਖਾਇਆ ਜਾ ਸਕਦਾ ਹੈ।
- - - - - - - - - Advertisement - - - - - - - - -