Sunil Chandra: ਸੁਸ਼ੀਲ ਚੰਦਰਾ ਹੋਣਗੇ ਅਗਲੇ ਮੁੱਖ ਚੋਣ ਕਮਿਸ਼ਨਰ, ਸੁਨੀਲ ਅਰੋੜਾ ਦੀ ਲੈਣਗੇ ਥਾਂ
ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦੇਸ਼ ਦੇ ਅਗਲੇ ਮੁੱਖ ਚੋਣ ਕਮਿਸ਼ਨਰ ਹੋਣਗੇ। ਸੂਤਰਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਵਿੱਚ ਸਭ ਤੋਂ ਸੀਨੀਅਰ ਕਮਿਸ਼ਨਰ ਨੂੰ ਮੁੱਖ ਚੋਣ ਕਮਿਸ਼ਨਰ ਨਿਯੁਕਤ ਕਰਨਾ ਇੱਕ ਰਵਾਇਤ ਹੈ।
ਨਵੀਂ ਦਿੱਲੀ: ਚੋਣ ਕਮਿਸ਼ਨਰ ਸੁਸ਼ੀਲ ਚੰਦਰ ਦੇਸ਼ ਦੇ ਅਗਲੇ ਮੁੱਖ ਚੋਣ ਕਮਿਸ਼ਨਰ ਹੋਣਗੇ। ਸੁਸ਼ੀਲ ਚੰਦਰ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦਾ ਅਹੁਦਾ ਸੰਭਾਲਣਗੇ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ 13 ਅਪ੍ਰੈਲ ਨੂੰ ਸੇਵਾਮੁਕਤ ਹੋ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ, ਇਹ ਕਿਹਾ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਵਿੱਚ ਸਭ ਤੋਂ ਸੀਨੀਅਰ ਕਮਿਸ਼ਨਰ ਨੂੰ ਮੁੱਖ ਚੋਣ ਕਮਿਸ਼ਨਰ ਨਿਯੁਕਤ ਕਰਨਾ ਰਵਾਇਤ ਹੈ। ਸੂਤਰਾਂ ਮੁਤਾਬਕ ਸਰਕਾਰ ਨੇ ਚੋਣ ਕਮਿਸ਼ਨ ਦੇ ਚੋਟੀ ਦੇ ਅਹੁਦੇ ਲਈ ਸੁਸ਼ੀਲ ਚੰਦਰ ਦੇ ਨਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹੁਣ ਚੋਣ ਕਮਿਸ਼ਨਰ ਬਣਾਉਣ ਦੇ ਆਦੇਸ਼ ਕਿਸੇ ਵੀ ਸਮੇਂ ਜਾਰੀ ਕੀਤੇ ਜਾ ਸਕਦੇ ਹਨ।
ਜਾਣਕਾਰੀ ਲਈ ਦੱਸ ਦੇਈਏ ਕਿ ਸੁਸ਼ੀਲ ਚੰਦਰਾ ਨੂੰ ਸੰਸਦੀ ਚੋਣਾਂ ਤੋਂ ਪਹਿਲਾਂ 14 ਫਰਵਰੀ, 2019 ਨੂੰ ਚੋਣ ਕਮਿਸ਼ਨਰ ਬਣਾਇਆ ਗਿਆ ਸੀ। ਸੁਸ਼ੀਲ ਚੰਦਰ 13 ਅਪ੍ਰੈਲ 2021 ਨੂੰ ਅਹੁਦਾ ਸੰਭਾਲਣਗੇ।
ਕਿਉਂਕਿ ਹੁਣ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ 13 ਅਪ੍ਰੈਲ ਨੂੰ ਸੇਵਾਮੁਕਤ ਹੋ ਰਹੇ ਹਨ, ਸੁਸ਼ੀਲ ਚੰਦਰਾ 14 ਮਈ, 2022 ਤੱਕ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲਣਗੇ। ਸੁਸ਼ੀਲ ਚੰਦਰ ਦੇ ਚੋਣ ਕਮਿਸ਼ਨ ਵਿੱਚ ਆਉਣ ਤੋਂ ਪਹਿਲਾਂ ਉਹ ਕੇਂਦਰੀ ਸਿੱਧੇ ਟੈਕਸ ਬੋਰਡ ਦੇ ਚੇਅਰਮੈਨ ਸੀ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਅਗਵਾਈ ਵਿੱਚ ਸਾਲ 2022 ਵਿੱਚ ਮਾਰਚ ਦੇ ਮਹੀਨੇ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਤੇ ਮਣੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉੱਤਰ ਪ੍ਰਦੇਸ਼ ਨੂੰ ਛੱਡ ਕੇ ਬਾਕੀ ਅਸੈਂਬਲੀਆਂ ਦਾ ਕਾਰਜਕਾਲ ਮਾਰਚ ਵਿੱਚ ਖ਼ਤਮ ਹੋ ਰਿਹਾ ਹੈ, ਜਦੋਂਕਿ ਯੂਪੀ ਵਿਧਾਨ ਸਭਾ ਦਾ ਕਾਰਜਕਾਲ 14 ਮਈ ਨੂੰ ਪੂਰਾ ਹੋਵੇਗਾ।
ਇਹ ਵੀ ਪੜ੍ਹੋ: ਲੱਖਾ ਸਿਧਾਣਾ ਦੇ ਭਰਾ 'ਤੇ ਦਿੱਲੀ ਪੁਲਿਸ ਦੇ ਤਸ਼ੱਦਦ ਮਗਰੋਂ ਘਿਰੀ ਕੈਪਟਨ ਸਰਕਾਰ, ਨਵਜੋਤ ਸਿੱਧੂ ਮਗਰੋਂ ਸੁਖਬੀਰ ਬਾਦਲ ਨੇ ਉਠਾਏ ਸਵਾਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904