ਨਵੀਂ ਦਿੱਲੀ: ਦੇਸ਼ 'ਚ ਮੁੜ ਕੋਰੋਨਾ ਦਾ ਕਹਿਰ (Coronavirus) ਵਧਣ ਲੱਗਾ ਹੈ। ਨਵੇਂ ਵੇਰੀਐਂਟ ਓਮੀਕਰੋਨ (Omicron in India) ਨੇ ਕੇਸ ਵੀ ਤੇਜ਼ੀ ਨਾਲ ਵਧ ਰਹੇ ਹਨ। ਇਸ ਲਈ ਵਿਧਾਨ ਸਭਾ ਚੋਣਾਂ (Assembly Elections) ਵਾਲੇ ਪੰਜ ਸੂਬਿਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ। ਚੋਣਾਂ ਵਾਲੇ ਪੰਜ ਸੂਬਿਆਂ ਵਿੱਚ ਪਿਛਲੇ ਦਿਨਾਂ ’ਚ ਕੋਵਿਡ-19 ਹਾਲਾਤ (Covid-19 situation) ਦਾ ਜਾਇਜ਼ਾ ਲੈਣ ਮਗਰੋਂ ਚੋਣ ਕਮਿਸ਼ਨ (Election Commission) ਨੇ ਇਨ੍ਹਾਂ ਰਾਜਾਂ ਨੂੰ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਦਾ ਘੇਰਾ ਵਧਾਉਣ ਲਈ ਕਿਹਾ ਹੈ।


ਕਮਿਸ਼ਨ ਨੇ ਕਿਹਾ ਕਿ ਚੋਣ ਡਿਊਟੀ ’ਤੇ ਤਾਇਨਾਤ ਅਮਲੇ ਦਾ ‘ਮੁਕੰਮਲ ਟੀਕਾਕਰਨ’ ਯਕੀਨੀ ਬਣਾਇਆ ਜਾਵੇ। ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਤੇ ਮਨੀਪੁਰ ਦੇ ਮੁੱਖ ਸਕੱਤਰਾਂ ਨੂੰ ਹਾਲ ਹੀ ਵਿੱਚ ਲਿਖੇ ਪੱਤਰ ਵਿੱਚ ਯਾਦ ਕਰਵਾਇਆ ਹੈ ਕਿ ਚੋਣ ਅਮਲਾ ਮੂਹਰਲੀ ਕਤਾਰ ਦੇ ਕਾਮਿਆਂ ਦੇ ਵਰਗ ਵਿੱਚ ਆਉਂਦਾ ਹੈ, ਜਿਸ ਕਰਕੇ ਉਹ ਕੋਵਿਡ ਵੈਕਸੀਨ ਦੀ ‘ਇਹਤਿਆਤੀ ਡੋਜ਼’ ਲਈ ਯੋਗ ਹਨ।


ਸੂਤਰਾਂ ਨੇ ਪੱਤਰ ਦੇ ਹਵਾਲੇ ਨਾਲ ਕਿਹਾ ਕਿ ਚੋਣ ਡਿਊਟੀ ’ਤੇ ‘ਮੁਕੰਮਲ ਟੀਕਾਕਰਨ’ ਵਾਲੇ ਚੋਣ ਅਮਲੇ ਨੂੰ ਹੀ ਤਾਇਨਾਤ ਕੀਤਾ ਜਾਵੇ ਤੇ ਜਿਨ੍ਹਾਂ ਵਿਅਕਤੀਆਂ ਦੇ ਦੂਜੀ ਖੁਰਾਕ ਲੱਗਣ ਵਾਲੀ ਹੈ, ਉਨ੍ਹਾਂ ਨੂੰ ਤਰਜੀਹੀ ਆਧਾਰ ’ਤੇ ਟੀਕੇ ਲਾਏ ਜਾਣ। ਚੋਣ ਕਮਿਸ਼ਨ ਵੱਲੋਂ ਪੰਜ ਰਾਜਾਂ ਲਈ ਚੋਣ ਤਰੀਕਾਂ ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾ ਸਕਦਾ ਹੈ।


ਉਧਰ ਵਕੀਲਾਂ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਓਮੀਕਰੋਨ ਤੋਂ ਦਰਪੇਸ਼ ਖ਼ਤਰਾ ਟਲਣ ਤੱਕ ਪੰਜ ਰਾਜਾਂ ਦੀਆਂ ਆਗਾਮੀ ਚੋਣਾਂ ਮੁਲਤਵੀ ਕੀਤੇ ਜਾਣ ਦੀ ਅਪੀਲ ਕੀਤੀ ਹੈ। ਵਕੀਲਾਂ ਨੇ ਪੱਤਰ ਵਿੱਚ ਸੰਵਿਧਾਨ ਦੀ ਧਾਰਾ 21 ਦਾ ਹਵਾਲਾ ਦਿੱਤਾ ਹੈ, ਜੋ ਜਿਊਣ ਦਾ ਹੱਕ ਦਿੰਦੀ ਹੈ।



ਇਹ ਵੀ ਪੜ੍ਹੋ: PM Modi Punjab Visit: ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਤੋਂ ਕਿਸਾਨ ਔਖੇ, ਵਿਰੋਧ ਦੇ ਖਦਸ਼ੇ ਨੂੰ ਵੇਖਦਿਆਂ ਸੁਰੱਖਿਆ ਏਜੰਸੀਆਂ ਚੌਕਸ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904