EC Meeting on Assembly Elections: ਦੇਸ਼ ਦੇ ਪੰਜ ਰਾਜਾਂ ਵਿੱਚ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਜਲਦ ਹੋ ਸਕਦਾ ਹੈ। ਕੋਰੋਨਾ ਦੇ ਕਹਿਰ ਵਿਚਾਲੇ ਚੋਣਾਂ ਕਿਵੇਂ ਕਰਵਾਈਆਂ ਜਾਣ ਚੋਣ ਕਮਿਸ਼ਨ ਇਸ ਬਾਰੇ ਉੱਚ ਪੱਧਰੀ ਚਰਚਾ ਕਰ ਰਿਹਾ ਹੈ। ਕੇਂਦਰੀ ਚੋਣ ਕਮਿਸ਼ਨ ਅੱਜ ਨੀਤੀ ਆਯੋਗ ਦੇ ਮੈਂਬਰ ਵੀਕੇ ਪਾਲ ਤੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਿਹਾ ਹੈ। ਮੀਟਿੰਗ 'ਚ ਰੈਲੀਆਂ ’ਤੇ ਪਾਬੰਦੀ ਲਾਉਣ ਦਾ ਫੈਸਲਾ ਲਿਆ ਜਾ ਸਕਦਾ ਹੈ।



ਦੱਸ ਦਈਏ ਕਿ ਦੇਸ਼ 'ਚ ਹੁਣ ਦਿਨੋ-ਦਿਨ ਕੋਰੋਨਾ ਵਾਇਰਸ ਬੇਕਾਬੂ ਹੁੰਦਾ ਜਾ ਰਿਹਾ ਹੈ। ਅੱਜ ਕੋਰੋਨਾ ਦੇ 91 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ 'ਚ ਇੱਕ ਪਾਸੇ ਕੋਰੋਨਾ ਹੈ ਤੇ ਦੂਜੇ ਪਾਸੇ ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਹਨ। ਅਜਿਹੇ 'ਚ ਕੋਰੋਨਾ ਦੇ ਦੌਰ 'ਚ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ 'ਚ ਮੰਥਨ ਚੱਲ ਰਿਹਾ ਹੈ।


ਵੱਖ-ਵੱਖ ਪਹਿਲੂਆਂ 'ਤੇ ਚਰਚਾ ਜਾਰੀ ਰਹੇਗੀ
ਦੱਸ ਦਈਏ ਕਿ ਇਸ ਬੈਠਕ 'ਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਦੇ ਵਿਚਕਾਰ ਚੋਣਾਂ ਕਿਵੇਂ ਕਰਵਾਉਣੀਆਂ ਹਨ, ਇਸ ਨੂੰ ਲੈ ਕੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਹੋ ਰਹੀ ਹੈ। ਕੱਲ੍ਹ ਚੋਣ ਕਮਿਸ਼ਨ ਨੇ ਚੋਣਾਂ ਕਰਵਾਉਣ ਲਈ ਮਣੀਪੁਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਵੱਡੀਆਂ ਰੈਲੀਆਂ ਅਤੇ ਜਨਤਕ ਮੀਟਿੰਗਾਂ 'ਤੇ ਪਾਬੰਦੀ ਲਗਾਉਣ ਲਈ ਕਿਸ ਤਰ੍ਹਾਂ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣੇ ਹਨ। ਇਸ ਬਾਰੇ ਲਗਾਤਾਰ ਚਰਚਾ ਹੋ ਰਹੀ ਹੈ ਤੇ ਸਹਿਮਤੀ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਇਲਾਹਾਬਾਦ ਹਾਈ ਕੋਰਟ ਤੋਂ ਬਾਅਦ ਉੱਤਰਾਖੰਡ ਹਾਈ ਕੋਰਟ ਨੇ ਵੀ ਸਵਾਲ ਖੜ੍ਹੇ ਕੀਤੇ

ਦੇਸ਼ ਵਿੱਚ ਮਾਰਚ ਤਕ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅੱਜ ਚੋਣ ਕਮਿਸ਼ਨ ਦੇ ਦਫ਼ਤਰ ਪੁੱਜੇ ਹਨ। ਰਾਜੇਸ਼ ਭੂਸ਼ਣ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੂੰ ਕੋਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦੇਣਗੇ। ਇਹ ਵੀ ਮਹੱਤਵਪੂਰਨ ਗੱਲ ਹੈ ਕਿ ਇਲਾਹਾਬਾਦ ਹਾਈਕੋਰਟ ਤੋਂ ਬਾਅਦ ਹੁਣ ਉੱਤਰਾਖੰਡ ਹਾਈਕੋਰਟ ਨੇ ਵੀ ਕੋਰੋਨਾ ਦੇ ਦੌਰ 'ਚ ਚੋਣ ਰੈਲੀਆਂ 'ਤੇ ਸਵਾਲ ਚੁੱਕੇ ਹਨ। ਹਾਈ ਕੋਰਟ ਨੇ ਇਕ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਚੋਣ ਕਮਿਸ਼ਨ ਨੂੰ ਕਿਹਾ ਹੈ-

ਕੀ ਚੋਣ ਰੈਲੀਆਂ ਆਨਲਾਈਨ ਨਹੀਂ ਹੋ ਸਕਦੀਆਂ?

ਕੀ ਵਰਚੁਅਲ ਵੋਟਿੰਗ ਵਿਕਲਪ ਉਪਲਬਧ ਹੋ ਸਕਦਾ ਹੈ?

ਹੁਣ ਚੋਣ ਕਮਿਸ਼ਨ ਨੇ 12 ਜਨਵਰੀ ਤਕ ਹਾਈ ਕੋਰਟ ਵਿਚ ਆਪਣਾ ਜਵਾਬ ਦਾਖ਼ਲ ਕਰਨਾ ਹੈ।


 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904