ਨਵੀਂ ਦਿੱਲੀ: ਚੋਣ ਕਮਿਸ਼ਨ (Election Commision) ਨੇ ਸਿਹਤ ਮੰਤਰਾਲੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੀ ਤਸਵੀਰ ਨੂੰ ਕੋਰੋਨਾ ਟੀਕਾਕਰਨ ਸਰਟੀਫਿਕੇਟ (Corona Vaccine Certificate) ਤੋਂ ਹਟਾਉਣ ਲਈ ਕਿਹਾ ਹੈ। ਸਿਹਤ ਵਿਭਾਗ ਨੂੰ ਲਿਖੇ ਇੱਕ ਪੱਤਰ ਵਿੱਚ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਨਿਊਜ਼ ਏਜੰਸੀ ਪੀਟੀਆਈ ਨੂੰ ਮਿਲੀ ਜਾਣਕਾਰੀ ਮੁਤਾਬਕ ਸਿਹਤ ਮੰਤਰਾਲੇ ਨੂੰ ਭੇਜੇ ਇੱਕ ਪੱਤਰ ਵਿੱਚ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਦੀਆਂ ਕੁਝ ਧਾਰਾਵਾਂ ਦਾ ਹਵਾਲਾ ਦਿੱਤਾ ਹੈ।
ਚੋਣ ਕਮਿਸ਼ਨ ਅਤੇ ਮੰਤਰਾਲੇ ਦਰਮਿਆਨ ਸੰਚਾਰ ਬਾਰੇ ਜਾਗਰੁਕ ਸੂਤਰਾਂ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਕਿਸੇ ਵਿਅਕਤੀ ਜਾਂ ਸ਼ਖਸੀਅਤ ਦਾ ਹਵਾਲਾ ਨਹੀਂ ਦਿੱਤਾ ਹੈ, ਬਲਕਿ ਸਿਹਤ ਮੰਤਰਾਲੇ ਨੂੰ ਪੱਤਰ ਅਤੇ ਭਾਵਨਾ ਅਨੁਸਾਰ ਚੋਣ ਜ਼ਾਬਤਾ ਦੀਆਂ ਧਾਰਾਵਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਸੂਤਰਾਂ ਨੇ ਕਿਹਾ ਕਿ ਸਿਹਤ ਮੰਤਰਾਲੇ ਨੂੰ ਸ਼ਾਇਦ ਫਿਲਟਰ ਹੁਣ ਇਸਤੇਮਾਲ ਕਰਨੇ ਪੈਣਗੇ ਤਾਂ ਜੋ ਕੋਵਿਡ -19 ਟੀਕਾਕਰਨ ਦੇ ਸਰਟੀਫਿਕੇਟ 'ਤੇ ਪ੍ਰਧਾਨ ਮੰਤਰੀ ਦੀ ਤਸਵੀਰ ਨਾ ਛਾਪੀ ਜਾਏ। ਇਸ ਫਿਲਟਰ ਨੂੰ ਸਿਸਟਮ 'ਤੇ ਅਪਲੋਡ ਕਰਨ ਵਿੱਚ ਸਮਾਂ ਲੱਗੇਗਾ।
ਪੱਛਮੀ ਬੰਗਾਲ ਵਿਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ (TMC) ਨੇ ਤਸਵੀਰ ਨੂੰ ਪ੍ਰਧਾਨ ਮੰਤਰੀ ਵਲੋਂ ਅਧਿਕਾਰਾਂ ਦੀ ਦੁਰਵਰਤੋਂ ਕਰਾਰ ਦਿੱਤਾ ਹੈ। ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਆਦਰਸ਼ ਚੋਣ ਜ਼ਾਬਤਾ 26 ਫਰਵਰੀ ਤੋਂ ਲਾਗੂ ਹੈ।
ਇਹ ਵੀ ਪੜ੍ਹੋ: West Bengal Assembly Election 2021: ਰਾਮਪੁਰ ਵਿੱਚ ਬੰਬ ਧਮਾਕੇ, 6 ਭਾਜਪਾ ਵਰਕਰ ਜ਼ਖਮੀ, ਟੀਐਮਸੀ 'ਤੇ ਮੜਿਆ ਦੋਸ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904