Wrestling Federation News: ਭਾਰਤੀ ਓਲੰਪਿਕ ਸੰਘ 4 ਜੁਲਾਈ ਨੂੰ ਭਾਰਤੀ ਕੁਸ਼ਤੀ ਮਹਾਸੰਘ ਦੀਆਂ ਚੋਣਾਂ ਕਰਵਾਏਗਾ। ਜੰਮੂ-ਕਸ਼ਮੀਰ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਮਹੇਸ਼ ਮਿੱਤਲ ਕੁਮਾਰ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ਲਈ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ।



ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਹਿਲਵਾਨ ਪ੍ਰਦਰਸ਼ਨ ਕਰ ਰਹੇ ਹਨ। ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਕਈ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਜਿਸ ਲਈ ਦਿੱਲੀ ਪੁਲਿਸ ਨੇ ਦੋ ਐਫਆਈਆਰ ਵੀ ਦਰਜ ਕੀਤੀਆਂ ਹਨ। ਪਹਿਲਵਾਨਾਂ ਨੇ ਹਾਲ ਹੀ ਵਿੱਚ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਖੇਡ ਮੰਤਰੀ ਨੂੰ ਆਪਣੀਆਂ ਸਾਰੀਆਂ ਮੰਗਾਂ ਤੋਂ ਜਾਣੂ ਕਰਵਾਇਆ ਸੀ।


ਸਰਕਾਰ ਨੇ ਪਹਿਲਵਾਨਾਂ ਨੂੰ ਭਰੋਸਾ ਦਿੱਤਾ ਸੀ ਕਿ 15 ਜੂਨ ਤੱਕ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਚਾਰਜਸ਼ੀਟ ਦਾਇਰ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ਕਰਵਾਉਣ ਅਤੇ ਵਿਰੋਧ ਕਰ ਰਹੇ ਪਹਿਲਵਾਨਾਂ ਖ਼ਿਲਾਫ਼ ਦਰਜ ਐਫਆਈਆਰ ਵਾਪਸ ਲੈਣ ਦੀ ਵੀ ਗੱਲ ਹੋਈ। ਇਸ ਤੋਂ ਬਾਅਦ ਪਹਿਲਵਾਨਾਂ ਨੇ ਆਪਣਾ ਧਰਨਾ 15 ਜੂਨ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇਹ ਵੀ ਪੜ੍ਹੋ : 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ