ਨਵੀਂ ਦਿੱਲੀ: ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਵਰਕਰਾਂ ਤੇ ਜਨਤਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਕਿਸਾਨਾਂ, ਨੌਜਵਾਨਾਂ ਤੇ ਵਰਕਰਾਂ ਦੀ ਜਿੱਤ ਹੈ। ਉਨ੍ਹਾਂ ਬੀਜੇਪੀ ਦੇ ਮੁੱਖ ਮੰਤਰੀਆਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਮੁੱਖ ਮੰਤਰੀਆਂ ਨੇ ਜੋ ਕੰਮ ਕੀਤਾ ਹੈ, ਉਹ ਉਸ ਨੂੰ ਹੋਰ ਅੱਗੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬਦਲਾਅ ਦਾ ਸਮਾਂ ਹੈ। ਜਿਵੇਂ ਅੱਜ ਬੀਜੇਪੀ ਨੂੰ ਹਰਾਇਆ ਹੈ, 2019 ਵਿੱਚ ਵੀ ਇਸੇ ਤਰ੍ਹਾਂ ਹਰਾਉਣਗੇ।

ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਵਿਚਾਰਧਾਰਾ ਦੀ ਜਿੱਤ ਹੋਈ ਹੈ। ਸਰਕਾਰ ਨੇ ਕਿਸਾਨਾਂ ਤੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਪਰ ਉਹ ਕਿਸਾਨਾਂ ਤੇ ਨੌਜਵਾਨਾਂ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਬੀਜੇਪੀ ਸ਼ਾਸਿਤ ਸੂਬਿਆਂ ਵਿੱਚ ਕਾਂਗਰਸ ਲਈ ਉੱਭਰ ਕੇ ਆਉਣ ਜ਼ਰਾ ਮੁਸ਼ਕਲ ਹੈ। ਵਿਰੋਧੀ ਮਜ਼ਬੂਤੀ ਨਾਲ ਇੱਕਜੁੱਟ ਹੈ ਪਰ ਸਮਾਜਵਾਦੀ ਪਾਰਟੀ, ਬੀਐਸਪੀ ਤੇ ਕਾਂਗਰਸ ਦੀ ਵਿਚਾਰਧਾਰਾ ਇੱਕ ਹੈ।

ਰਾਹੁਲ ਨੇ ਕਿਹਾ ਕਿ ਜਨਤਾ ਸਾਹਮਣੇ ਸਪਸ਼ਟ ਹੋ ਗਿਆ ਹੈ ਕਿ ਪੀਐਮ ਮੋਦੀ ਭ੍ਰਿਸ਼ਟ ਹੈ। ਜਨਤਾ ਨੂੰ ਪਤਾ ਲੱਗ ਗਿਆ ਹੈ ਕਿ ਰਾਫੇਲ ’ਤੇ ਭ੍ਰਿਸ਼ਟਾਚਾਰ ਹੋਇਆ ਹੈ। ਪੀਐਮ ਮੋਦੀ ਨੇ ਦੇਸ਼ ਦੇ ਲੋਕਾਂ ਦੀ ਧੜਕਣ ਨਹੀਂ ਸੁਣੀ। ਦੇਸ਼ ਦੀ ਜਨਤਾ ਸਭ ਤੋਂ ਵੱਡੀ ਸ਼ਿਕਸਤ ਹੁੰਦੀ ਹੈ। ਈਵੀਐਮ ਦੇ ਮੁੱਦੇ ਸਬੰਧੀ ਉਨ੍ਹਾਂ ਕਿਹਾ ਕਿ ਇਹ ਸਵਾਲ ਵਾਜਿਬ ਹੈ ਤੇ ਸਵਾਲ ਅਜੇ ਵੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਈਵੀਐਮ ਨਾਲ ਛੇੜਛਾੜ ਕੀਤੀ ਜਾ ਸਕਦੀ ਹੈ।

ਉਨ੍ਹਾਂ ਸਾਫ ਕੀਤਾ ਕਿ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਕੋਈ ਖਿੱਚੋਤਾਣ ਨਹੀਂ ਹੋਏਗੀ। ਕਿਸਾਨਾਂ ਦੀ ਕਰਜ਼ ਮਾਫੀ ਬਾਰੇ ਉਨ੍ਹਾਂ ਕਿਹਾ ਕਿ ਜਿਵੇਂ ਹੀ ਉਨ੍ਹਾਂ ਦੀ ਸਰਕਾਰ ਬਣੇਗੀ, ਉਵੇਂ ਹੀ ਕਰਜ਼ ਮੁਆਫੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ 2014 ਦੀਆਂ ਚੋਣਾਂ ਦੌਰਾਨ ਉਨ੍ਹਾਂ ਬਹੁਤ ਕੁਝ ਸਿੱਖਿਆ ਹੈ।