Electricity Rate In Delhi : ਰਾਜਧਾਨੀ ਦਿੱਲੀ ਵਿੱਚ ਬਿਜਲੀ ਮਹਿੰਗੀ ਹੋ ਸਕਦੀ ਹੈ। ਦਿੱਲੀ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (DERC) ਨੇ ਬਿਜਲੀ ਖਰੀਦ ਸਮਝੌਤੇ 'ਤੇ ਦਰ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ, ਜਿਸ ਤੋਂ ਬਾਅਦ ਦਿੱਲੀ 'ਚ ਬਿਜਲੀ ਦੀਆਂ ਕੀਮਤਾਂ 10 ਫੀਸਦੀ ਤੱਕ ਵਧ ਸਕਦੀਆਂ ਹਨ।

 

ਰਿਲਾਇੰਸ ਐਨਰਜੀ ਦੀ ਕੰਪਨੀ ਬੰਬੇ ਸਬਅਰਬਨ ਇਲੈਕਟ੍ਰਿਕ ਸਪਲਾਈ (BSES) ਨੇ ਦਿੱਲੀ ਵਿੱਚ ਬਿਜਲੀ ਦੀ ਖਰੀਦ ਨੂੰ ਲੈ ਕੇ ਦਿੱਲੀ ਵਿੱਚ ਬਿਜਲੀ ਦੀਆਂ ਕੀਮਤਾਂ ਦੀ ਨਿਗਰਾਨੀ ਕਰਨ ਵਾਲੀ ਡੀਈਆਰਸੀ ਅੱਗੇ ਇੱਕ ਅਰਜ਼ੀ ਦਾਇਰ ਕੀਤੀ ਸੀ। ਦਿੱਲੀ ਬਿਜਲੀ ਕਮਿਸ਼ਨ ਨੇ ਬੀ.ਐੱਸ.ਈ.ਐੱਸ. ਦੀ ਅਰਜ਼ੀ ਨੂੰ ਮਨਜ਼ੂਰੀ ਦਿੰਦੇ ਹੋਏ ਬਿਜਲੀ ਖਰੀਦ ਸਮਝੌਤੇ ਦੇ ਆਧਾਰ 'ਤੇ ਦਰਾਂ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

 

ਖਪਤਕਾਰਾਂ 'ਤੇ ਕਿੰਨਾ ਅਸਰ ਪਵੇਗਾ


ਹਾਲਾਂਕਿ, ਅੰਤਿਮ ਫੈਸਲਾ ਦਿੱਲੀ ਸਰਕਾਰ ਨੇ ਲੈਣਾ ਹੈ ਕਿ ਕੀ ਇਹ ਵਧੀਆਂ ਹੋਈਆਂ ਬਿਜਲੀ ਦੀਆਂ ਕੀਮਤਾਂ ਖਪਤਕਾਰਾਂ ਦੇ ਬਿੱਲ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ ਜਾਂ ਨਹੀਂ। ਇਸ ਤੋਂ ਪਹਿਲਾਂ ਵੀ ਜਦੋਂ ਬਿਜਲੀ ਖਰੀਦ ਸਮਝੌਤੇ ਦੀਆਂ ਦਰਾਂ ਵਿੱਚ ਵਾਧਾ ਹੋਇਆ ਹੈ ਤਾਂ ਦਿੱਲੀ ਸਰਕਾਰ ਨੇ ਬਿਜਲੀ ਕੰਪਨੀਆਂ ਨੂੰ ਖਰਚੇ ਖੁਦ ਚੁੱਕਣ ਲਈ ਕਿਹਾ ਸੀ ਅਤੇ ਲੋਕਾਂ ਦੇ ਬਿੱਲਾਂ ਵਿੱਚ ਕੋਈ ਫਰਕ ਨਹੀਂ ਪਿਆ।


  ਦੱਸ ਦੇਈਏ ਕਿ ਰਾਜਧਾਨੀ ਦਿੱਲੀ ਵਿੱਚ ਬਿਜਲੀ ਮਹਿੰਗੀ ਹੋ ਸਕਦੀ ਹੈ। ਦਿੱਲੀ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (DERC) ਨੇ ਬਿਜਲੀ ਖਰੀਦ ਸਮਝੌਤੇ 'ਤੇ ਦਰ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਹੈ, ਜਿਸ ਤੋਂ ਬਾਅਦ ਦਿੱਲੀ 'ਚ ਬਿਜਲੀ ਦੀਆਂ ਕੀਮਤਾਂ 10 ਫੀਸਦੀ ਤੱਕ ਵਧ ਸਕਦੀਆਂ ਹਨ।  


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਮੂਸੇਵਾਲਾ ਕਤਲ ਕੇਸ 'ਚ ਵੱਡੀ ਕਾਰਵਾਈ, ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਇੱਕ ਹੋਰ ਕਾਬੂ


ਇਹ ਵੀ ਪੜ੍ਹੋ :: ਪਰਲਜ਼ ਗਰੁੱਪ 'ਤੇ ਵਿਜੀਲੈਂਸ ਦੀ ਇੱਕ ਹੋਰ ਕਾਰਵਾਈ, ਖ਼ੁਰਦ ਬੁਰਦ ਕੀਤੀਆਂ ਜਾਇਦਾਦਾਂ ਦਾ ਮੰਗ ਲਿਆ ਹਿਸਾਬ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ