Elvish Yadav 14 Day Judicial Custody: ਯੂਟਿਊਬਰ ਅਤੇ ਬਿੱਗ ਬੌਸ ਓਟੀਟੀ 2 ਦੇ ਜੇਤੂ ਐਲਵਿਸ਼ ਯਾਦਵ ਨੂੰ ਵਾਈਲਡ ਲਾਈਫ ਪ੍ਰੋਟੈਕਸ਼ਨ ਐਕਟ 1972 ਦੇ ਤਹਿਤ ਇੱਕ ਮਾਮਲੇ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਹੁਣ ਐਲਵਿਸ਼ ਯਾਦਵ ਨੂੰ ਨੋਇਡਾ ਦੀ ਲਕਸਰ ਜੇਲ੍ਹ ਭੇਜ ਦਿੱਤਾ ਗਿਆ ਹੈ। ਨੋਇਡਾ ਪੁਲਿਸ ਮੁਤਾਬਕ ਐਲਵਿਸ਼ ਯਾਦਵ 'ਤੇ ਪਾਰਟੀਆਂ ਅਤੇ ਕਲੱਬਾਂ 'ਚ ਸੱਪ ਦਾ ਜ਼ਹਿਰ ਦੇਣ ਦਾ ਦੋਸ਼ ਹੈ, ਜੋ ਕਿ ਕਾਨੂੰਨ ਦੇ ਤਹਿਤ ਅਪਰਾਧ ਹੈ।
ਨੋਇਡਾ ਪੁਲਿਸ ਨੇ ਅੱਜ ਐਤਵਾਰ (17 ਮਾਰਚ) ਨੂੰ ਯੂਟਿਊਬਰ ਅਤੇ ਬਿੱਗ ਬੌਸ OTT 2 ਦੇ ਜੇਤੂ ਐਲਵਿਸ਼ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਐਲਵਿਸ਼ ਯਾਦਵ ਨੂੰ ਜ਼ਿਲ੍ਹਾ ਅਤੇ ਸੈਸ਼ਨ ਕੋਰਟ, ਸੂਰਜਪੁਰ, ਗ੍ਰੇਟਰ ਨੋਇਡਾ ਵਿੱਚ ਪੇਸ਼ ਕੀਤਾ, ਜਿਸ ਤੋਂ ਬਾਅਦ ਅਦਾਲਤ ਨੇ ਐਲਵਿਸ਼ ਯਾਦਵ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਐਲਵਿਸ਼ ਯਾਦਵ ਦੀ ਗ੍ਰਿਫ਼ਤਾਰੀ ਬਾਰੇ ਡੀਸੀਪੀ ਨੋਇਡਾ ਵਿਦਿਆ ਸਾਗਰ ਮਿਸ਼ਰਾ ਨੇ ਦੱਸਿਆ ਕਿ ਐਲਵਿਸ਼ ਯਾਦਵ ਅਤੇ ਹੋਰਨਾਂ ਖ਼ਿਲਾਫ਼ ਜੰਗਲੀ ਜੀਵ ਸੁਰੱਖਿਆ ਐਕਟ-1972 ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਨੂੰ ਅੱਜ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਰੇਵ ਪਾਰਟੀਆਂ 'ਚ ਸੱਪ ਦਾ ਜ਼ਹਿਰ ਸਪਲਾਈ ਕਰਨ ਦੇ ਦੋਸ਼ 'ਚ ਨੋਇਡਾ ਦੇ ਸੈਕਟਰ-49 ਥਾਣੇ 'ਚ ਐਲਵਿਸ਼ ਯਾਦਵ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਤੋਂ ਬਾਅਦ ਇਸ ਮਾਮਲੇ ਨੂੰ ਜਾਂਚ ਲਈ ਨੋਇਡਾ ਦੇ ਸੈਕਟਰ-20 ਥਾਣੇ ਭੇਜ ਦਿੱਤਾ ਗਿਆ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਐਲਵਿਸ਼ ਯਾਦਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੇ 5 ਦੋਸ਼ੀਆਂ ਨੂੰ ਕੀਤਾ ਸੀ ਗ੍ਰਿਫ਼ਤਾਰ
ਬੀਜੇਪੀ ਸੰਸਦ ਮੇਨਕਾ ਗਾਂਧੀ ਦੀ ਸੰਸਥਾ ਪੀਪਲ ਫਾਰ ਐਨੀਮਲ ਦੇ ਇੱਕ ਕਰਮਚਾਰੀ ਨੇ ਐਲਵਿਸ਼ ਯਾਦਵ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਪੁਲਸ ਨੇ ਸੈਕਟਰ-49 ਇਲਾਕੇ 'ਚ ਛਾਪੇਮਾਰੀ ਕੀਤੀ ਸੀ ਅਤੇ ਇਸ ਦੌਰਾਨ 5 ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੁਲਿਸ ਟੀਮ ਨੂੰ ਮੌਕੇ ਤੋਂ 20 ਐਮਐਮ ਸੱਪ ਦਾ ਜ਼ਹਿਰ ਅਤੇ 9 ਜ਼ਹਿਰੀਲੇ ਸੱਪ ਮਿਲੇ ਹਨ।
ਇਹ ਵੀ ਪੜ੍ਹੋ: Sexual Pleasure: ਸੈਕਸ ਦਾ ਮਜ਼ਾ ਲੈਣ ਲਈ ਲਈ ਵਿਅਕਤੀ ਨੇ ਆਪਣੇ ਪ੍ਰਾਈਵੇਟ ਪਾਰਟ ‘ਤੇ ਪਾਏ 11 ਰਿੰਗ, ਫਿਰ ਜੋ ਹੋਇਆ, ਉੱਡ ਜਾਣਗੇ ਹੋਸ਼