SpiceJet Emergency Landing: ਗੋਆ ਤੋਂ ਆ ਰਹੇ ਸਪਾਈਸਜੈੱਟ ਜਹਾਜ਼ ਨੇ ਬੁੱਧਵਾਰ ਰਾਤ ਨੂੰ ਹੈਦਰਾਬਾਦ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀਜੀਸੀਏ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੋਆ ਤੋਂ ਉਡਾਣ ਭਰਨ ਵਾਲੇ ਇਸ ਜਹਾਜ਼ ਦੀ ਹੈਦਰਾਬਾਦ 'ਚ ਐਮਰਜੈਂਸੀ ਲੈਂਡਿੰਗ ਹੋਈ। ਸਪਾਈਸਜੈੱਟ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗੋਆ ਤੋਂ ਹੈਦਰਾਬਾਦ ਜਾ ਰਹੇ ਸਪਾਈਸ ਜੈੱਟ ਨੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ।


ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਦੇ ਕੈਬਿਨ 'ਚ ਧੂੰਆਂ ਦੇਖਣ ਤੋਂ ਬਾਅਦ ਜਹਾਜ਼ ਨੇ ਐਮਰਜੈਂਸੀ ਲੈਂਡਿੰਗ ਕਰਵਾਈ। ਡੀਜੀਸੀਏ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਜਹਾਜ਼ ਦੀ ਸੁਰੱਖਿਅਤ ਲੈਂਡਿੰਗ ਤੋਂ ਬਾਅਦ ਜਹਾਜ਼ ਦੇ ਯਾਤਰੀਆਂ ਨੂੰ ਐਮਰਜੈਂਸੀ ਐਗਜ਼ਿਟ ਗੇਟ ਤੋਂ ਬਾਹਰ ਕੱਢਿਆ ਗਿਆ। ਇਸ ਦੌਰਾਨ ਇਕ ਯਾਤਰੀ ਦੀ ਲੱਤ 'ਤੇ ਮਾਮੂਲੀ ਸੱਟ ਵੀ ਲੱਗੀ।


ਸਪਾਈਸਜੈੱਟ ਦੇ ਐੱਸਜੀ 3735 ਜਹਾਜ਼ ਦੇ ਪਾਇਲਟ ਨੇ ਜਹਾਜ਼ 'ਚੋਂ ਧੂੰਆਂ ਨਿਕਲਦਾ ਦੇਖਿਆ, ਜਿਸ ਤੋਂ ਬਾਅਦ ਤੁਰੰਤ ਏਅਰ ਟ੍ਰੈਫਿਕ ਕੰਟਰੋਲਰ (ਏ.ਟੀ.ਸੀ.) ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਗਰਾਊਂਡ ਸਟਾਫ ਨੂੰ ਤੁਰੰਤ ਚੌਕਸ ਕਰ ਦਿੱਤਾ ਗਿਆ। ਦੱਸ ਦੇਈਏ ਕਿ ਬੁੱਧਵਾਰ ਰਾਤ ਨੂੰ ਹੈਦਰਾਬਾਦ ਏਅਰਪੋਰਟ 'ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਸਾਰੇ ਯਾਤਰੀ ਸੁਰੱਖਿਅਤ ਹਨ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: