Public Holiday: ਮੁਲਾਜ਼ਮ ਹੋਏ ਨਿਰਾਸ਼! 30 ਅਪ੍ਰੈਲ ਦੀ ਜਨਤਕ ਛੁੱਟੀ ਰੱਦ, ਜਾਰੀ ਹੋਇਆ ਨੋਟੀਫਿਕੇਸ਼ਨ
ਸਰਕਾਰੀ ਮੁਲਾਜ਼ਮਾਂ ਦੇ ਲਈ ਨਿਰਾਸ਼ ਵਾਲੀ ਖਬਰ ਹੈ ਕਿ ਇਸ ਸੂਬੇ ਦੇ ਵਿੱਚ 30 ਅਪ੍ਰੈਲ ਵਾਲੀ ਛੁੱਟੀ ਨੂੰ ਰੱਦ ਕਰ ਦਿੱਤਾ ਗਿਆ ਹੈ। 30 ਅਪ੍ਰੈਲ ਨੂੰ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸੰਸਥਾਵਾਂ ਆਮ ਵਾਂਗ ਕੰਮ ਕਰਨਗੀਆਂ।

30 April Public Holiday Cancelled: ਹਰਿਆਣਾ ਸਰਕਾਰ ਨੇ ਅਕਸ਼ੈ ਤ੍ਰਿਤੀਆ (Akshaya Tritiya 2025) ਦੇ ਮੌਕੇ 'ਤੇ ਘੋਸ਼ਿਤ ਕੀਤੀ ਛੁੱਟੀ ਨੂੰ ਰੱਦ ਕਰ ਦਿੱਤਾ ਹੈ। ਇਸ ਸੰਬੰਧੀ ਰਾਜ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਇੱਕ ਅਧਿਕਾਰਿਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਸਾਫ਼ ਲਿਖਿਆ ਗਿਆ ਹੈ ਕਿ 30 ਅਪ੍ਰੈਲ 2025 ਨੂੰ ਅਕਸ਼ੈ ਤ੍ਰਿਤੀਆ ਲਈ ਘੋਸ਼ਿਤ ਕੀਤਾ ਗਿਆ ਗਜ਼ਟਿਡ ਛੁੱਟੀ ਵਾਪਸ ਲਈ ਜਾਂਦੀ ਹੈ।
ਸਰਕਾਰੀ ਦਫ਼ਤਰ ਅਤੇ ਸੰਸਥਾਵਾਂ ਖੁੱਲ੍ਹੀਆਂ ਰਹਿਣਗੀਆਂ
ਸਰਕਾਰ ਦੁਆਰਾ ਪਹਿਲਾਂ ਜਾਰੀ ਕੀਤੇ ਗਏ ਸਾਲਾਨਾ ਛੁੱਟੀਆਂ ਦੇ ਕੈਲੰਡਰ ਵਿੱਚ 30 ਅਪ੍ਰੈਲ ਨੂੰ ਛੁੱਟੀ ਘੋਸ਼ਿਤ ਕੀਤੀ ਗਈ ਸੀ, ਪਰ ਹੁਣ ਗਜ਼ਟ ਨੋਟੀਫਿਕੇਸ਼ਨ ਨੂੰ 'ਅਣਜਾਣੇ ਵਿੱਚ ਹੋਈ ਗਲਤੀ' ਦੱਸਦੇ ਹੋਏ ਵਾਪਸ ਲੈ ਲਿਆ ਗਿਆ ਹੈ। ਤਾਜ਼ਾ ਹੁਕਮਾਂ ਅਨੁਸਾਰ, ਇਸ ਦਿਨ ਸਰਕਾਰੀ ਦਫ਼ਤਰ ਅਤੇ ਸੰਸਥਾਵਾਂ ਖੁੱਲ੍ਹੀਆਂ ਰਹਿਣਗੀਆਂ।
ਇਸ ਵਜ੍ਹਾ ਕਰਕੇ ਛੁੱਟੀ ਕੀਤੀ ਰੱਦ
ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਹ ਨੋਟੀਫਿਕੇਸ਼ਨ ਗਲਤੀ ਨਾਲ ਪ੍ਰਕਾਸ਼ਿਤ ਹੋ ਗਿਆ ਸੀ, ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ, ਵਿਭਾਗ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਐਸਡੀਐਮਜ਼ ਅਤੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਇਸ ਹੁਕਮ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਇਸ ਫੈਸਲੇ ਤੋਂ ਬਾਅਦ, ਹੁਣ 30 ਅਪ੍ਰੈਲ ਯਾਨੀਕਿ ਬੁੱਧਵਾਰ ਨੂੰ ਹਰਿਆਣਾ ਵਿੱਚ ਇੱਕ ਆਮ ਕੰਮਕਾਜੀ ਦਿਨ ਹੋਵੇਗਾ, ਅਤੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸੰਸਥਾਵਾਂ ਆਮ ਵਾਂਗ ਕੰਮ ਕਰਨਗੀਆਂ। ਹੁਕਮਾਂ ਅਨੁਸਾਰ, ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਉਲਝਣ ਤੋਂ ਬਚਣ ਲਈ ਸਾਰੇ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਜਾਣਕਾਰੀ ਦੇ ਦਿੱਤੀ ਗਈ ਹੈ।
ਪੰਜਾਬ 'ਚ ਮੰਗਲਵਾਰ ਦੀ ਰਹੇਗੀ ਛੁੱਟੀ
ਦੱਸ ਦਈਏ ਪੰਜਾਬ ਦੇ ਵਿੱਚ 29 ਅਪ੍ਰੈਲ ਨੂੰ ਛੁੱਟੀ ਰਹੇਗੀ, ਜਿਸ ਕਰਕੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਵਿਭਾਗ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ 29 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦੇ ਜਨਮ ਦਿਹਾੜੇ ਵਿਖੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















