Jammu Kashmir: ਜੰਮੂ ਕਸ਼ਮੀਰ ਦੇ ਤਰਾਲ ਵਿੱਚ ਸੁਰੱਖਿਆ ਬਲਾਂ ਵੱਲੋਂ ਐਨਕਾਊਂਟਰ ਸ਼ੁਰੂ ਕਰ ਦਿੱਤਾ ਗਿਆ ਹੈ। ਅਵੰਤੀਪੋਰਾ ਦੇ ਤਰਾਲ ਇਲਾਕੇ ਵਿੱਚ ਜੰਮੂ-ਕਸ਼ਮੀਰ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਘੇਰ ਲਿਆ ਹੈ। ਇਹ ਆਤੰਕੀ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਦੇ ਇਰਾਦੇ ਨਾਲ ਆਏ ਸਨ, ਹਾਲਾਂਕਿ ਹੁਣ ਤੱਕ ਕਿਸੇ ਦੇ ਮਾਰੇ ਜਾਣ ਦੀ ਪੁਸ਼ਟੀ ਨਹੀਂ ਹੋਈ। ਸੁਰੱਖਿਆ ਬਲਾਂ ਨੇ "ਆਪਰੇਸ਼ਨ ਸਿੰਦੂਰ" ਹੇਠ ਹੁਣ ਤੱਕ ਕਈ ਅੱਤਵਾਦੀਆਂ ਨੂੰ ਢੇਰ ਕੀਤਾ ਹੈ। ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਸਰਚ ਓਪਰੇਸ਼ਨ ਵੀ ਜਾਰੀ ਹੈ।
ਜੰਮੂ ਕਸ਼ਮੀਰ ਪੁਲਿਸ ਨੇ ਵੀਰਵਾਰ ਸਵੇਰੇ ਐਕਸ (ਪਹਿਲਾ ਟਵਿੱਟਰ) 'ਤੇ ਪੋਸਟ ਕਰਕੇ ਐਨਕਾਊਂਟਰ ਦੀ ਜਾਣਕਾਰੀ ਦਿੱਤੀ। ਕਸ਼ਮੀਰ ਜੋਨ ਪੁਲਿਸ ਨੇ ਆਪਣੇ ਐਕਸ ਹੈਂਡਲ 'ਤੇ ਲਿਖਿਆ, "ਅਵੰਤੀਪੋਰਾ ਦੇ ਨਾਦੇਰ, ਤਰਾਲ ਇਲਾਕੇ ਵਿੱਚ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਖ਼ਿਲਾਫ਼ ਐਨਕਾਊਂਟਰ ਸ਼ੁਰੂ ਕਰ ਦਿੱਤਾ ਹੈ।" ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਉਹ ਹੋਰ ਜਗ੍ਹਾਵਾਂ 'ਤੇ ਵੀ ਸਰਚ ਓਪਰੇਸ਼ਨ ਕਰ ਰਹੇ ਹਨ ਅਤੇ ਅੱਤਵਾਦੀਆਂ ਦੀ ਤਲਾਸ਼ ਕਰ ਰਹੇ ਹਨ। ਤਾਜ਼ਾ ਜਾਣਕਾਰੀ ਮੁਤਾਬਕ, ਇੱਥੇ ਦੋ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਖ਼ਬਰ ਹੈ।
ਸ਼ੋਪੀਆ ਵਿੱਚ ਮਾਰੇ ਗਏ ਸਨ ਤਿੰਨ ਅੱਤਵਾਦੀ
ਸੁਰੱਖਿਆ ਬਲਾਂ ਨੇ ਮੰਗਲਵਾਰ ਨੂੰ ਵੀ ਐਨਕਾਊਂਟਰ ਕੀਤਾ ਸੀ। ਉਹਨਾਂ ਨੇ ਸ਼ੋਪੀਆ ਵਿੱਚ ਸਵੇਰੇ ਤਿੰਨ ਅੱਤਵਾਦੀਆਂ ਨੂੰ ਘੇਰਿਆ ਸੀ ਅਤੇ ਇਸ ਤੋਂ ਬਾਅਦ ਤਿੰਨਾਂ ਨੂੰ ਮਾਰ ਦਿੱਤਾ ਸੀ। ਇਸ ਓਪਰੇਸ਼ਨ ਨੂੰ ਨੈਸ਼ਨਲ ਰਾਈਫਲਜ਼ ਯੂਨਿਟ ਨੇ ਅੰਜਾਮ ਦਿੱਤਾ ਸੀ। ਮਾਰੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ਵਿੱਚ ਗੋਲਾ-ਬਾਰੂਦ ਅਤੇ ਹੱਥਿਆਰ ਜ਼ਬਤ ਕੀਤੇ ਗਏ ਸਨ। ਉਨ੍ਹਾਂ ਕੋਲ ਕਾਫ਼ੀ ਅਡਵਾਂਸ ਹਥਿਆਰ ਵੀ ਮਿਲੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।