Jammu kashmir - ਕਸ਼ਮੀਰ ਦੇ ਅਨੰਤਨਾਗ ਦੇ ਗਡੂਲ ਕੋਕੇਰਨਾਗ 'ਚ ਚੌਥੇ ਦਿਨ ਵੀ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ ਹੈ।  ਬੀਤੇ ਵੀਰਵਾਰ ਨੂੰ ਅੱਤਵਾਦੀਆਂ ਦੀ ਗੋਲੀ ਲੱਗਣ ਨਾਲ ਇਕ ਜਵਾਨ ਜ਼ਖਮੀ ਹੋ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਜ਼ਖਮੀ ਫੌਜੀ ਦੀ ਮੌਤ ਹੋ ਗਈ ਹੈ। ਹਾਲਾਂਕਿ ਫੌਜ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। 


ਦੱਸ ਦਈਏ ਕਿ ਰਾਜੌਰੀ ਤੱਕ ਫੈਲੇ ਪੀਰ ਪੰਜਾਲ ਦੇ ਸੰਘਣੇ ਜੰਗਲ ਵਿੱਚ ਦੋ ਤੋਂ ਤਿੰਨ ਅੱਤਵਾਦੀ ਲੁਕੇ ਹੋਏ ਹਨ। ਇਨ੍ਹਾਂ 'ਚੋਂ ਇਕ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਉਜ਼ੈਰ ਖਾਨ ਹੈ। ਬੁੱਧਵਾਰ ਨੂੰ ਇਨ੍ਹਾਂ ਅੱਤਵਾਦੀਆਂ ਦੇ ਹਮਲੇ 'ਚ ਫੌਜ ਦੇ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਧੌਂਚੱਕ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਡੀਐੱਸਪੀ ਹੁਮਾਯੂੰ ਭੱਟ ਸ਼ਹੀਦ ਹੋ ਗਏ ਸਨ।  ਫੌਜ ਦੇ ਕਮਾਂਡੋ, ਸਨਿਫਰ ਡਾਗ, ਡਰੋਨ, ਹੈਲੀਕਾਪਟਰ ਅੱਤਵਾਦੀਆਂ ਦੀ ਭਾਲ ਕਰ ਰਹੇ ਹਨ। ਫੌਜੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੂੰ 4 ਕਿਲੋਮੀਟਰ ਦੇ ਦਾਇਰੇ 'ਚ ਘੇਰ ਲਿਆ ਗਿਆ ਹੈ। ਇਹ ਕਿਸੇ ਵੀ ਸਮੇਂ ਢੇਰ ਹੋ ਸਕਦੇ ਹਨ।


ਅੱਤਵਾਦੀਆਂ ਨੇ ਮੰਗਲਵਾਰ ਨੂੰ ਉਸ ਸਮੇਂ ਹਮਲਾ ਕੀਤਾ ਜਦੋਂ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਤਲਾਸ਼ੀ ਮੁਹਿੰਮ ਚਲਾ ਰਹੀ ਸੀ।ਮੁਹਾਲੀ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ। ਪਾਣੀਪਤ ਦੇ ਮੇਜਰ ਆਸ਼ੀਸ਼ ਧੌਂਚੱਕ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਿੰਝੌਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਇੱਥੇ ਹੋਵੇਗਾ।


ਜੰਮੂ-ਕਸ਼ਮੀਰ ਪੁਲਿਸ ਦੇ ਸ਼ਹੀਦ ਡੀਐਸਪੀ ਹੁਮਾਯੂੰ ਭੱਟ ਨੂੰ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਡਗਾਮ ਵਿੱਚ ਸਸਕਾਰ ਕਰ ਦਿੱਤਾ ਗਿਆ। ਕਿਹਾ ਜਾ ਰਿਹਾ ਹੈ ਕਿ ਅਨੰਤਨਾਗ ਦੇ ਗਡੂਲ ਕੋਕੇਰਨਾਗ 'ਚ ਬੁੱਧਵਾਰ ਸਵੇਰੇ ਜਦੋਂ ਉਹ ਅੱਤਵਾਦੀਆਂ ਦੀਆਂ ਗੋਲੀਆਂ ਨਾਲ ਜ਼ਖਮੀ ਹੋ ਗਿਆ, ਉਸੇ ਸਮੇਂ ਉਸ ਨੇ ਆਪਣੀ ਪਤਨੀ ਫਾਤਿਮਾ ਨੂੰ ਵੀਡੀਓ ਕਾਲ ਕਰਕੇ ਆਪਣੀ ਸਥਿਤੀ ਦੱਸੀ ਤੇ  ਕਿਹਾ ਕਿ 'ਮੈਨੂੰ ਗੋਲੀ ਲੱਗੀ ਹੈ, ਮੈਨੂੰ ਨਹੀਂ ਲੱਗਦਾ ਕਿ ਮੈਂ ਬਚ ਸਕਾਂਗਾ।' ਸਾਡੇ ਪੁੱਤਰ ਦਾ ਖਿਆਲ ਰੱਖੋ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial