ਸਹਾਇਕ ਸਬ ਇੰਸਪੈਕਟਰ ਅਮਿਤ ਕੁਮਾਰ ਨੇ ਦੱਸਿਆ ਕਿ ਸੀਆਈਏ-1 ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਮਗਰੋਂ ਸਵੇਰੇ ਚਾਰ ਵਜੇ ਟੀਮ ਬਦਮਾਸ਼ਾਂ ਦੀ ਤਲਾਸ਼ ਲਈ ਨਿੱਕਲੀ ਸੀ। ਚਮਰੀਆਂ ਪਿੰਡ ਨੇੜੇ ਪਹੁੰਚੇ ਤਾਂ ਇਨ੍ਹਾਂ ਬਦਮਾਸ਼ਾਂ ਨਾਲ ਪੁਲਿਸ ਦਾ ਟਾਕਰਾ ਹੋ ਗਿਆ। ਖ਼ੁਦ ਨੂੰ ਘਿਰਿਆ ਦੇਖ ਬਦਮਾਸ਼ਾਂ ਨੇ ਗੋਲ਼ੀ ਚਲਾ ਦਿੱਤੀ ਤਾਂ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।
ਮੁਕਾਬਲੇ ਵਿੱਚ ਗੋਲ਼ੀ ਲੱਗਣ ਕਾਰਨ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਰੋਹਤਕ ਪੀਜੀਆਈ ਵਿੱਚ ਦਾਖ਼ਲ ਕਰਵਾ ਦਿੱਤਾ ਹੈ। ਪੁਲਿਸ ਮੁਤਾਬਕ ਬਦਮਾਸ਼ਾਂ 'ਤੇ ਲੁੱਟ ਖੋਹ ਦੇ ਕਈ ਮਾਮਲੇ ਦਰਜ ਹਨ ਅਤੇ ਹੁਣ ਉਹ ਕਿਸੇ ਵੱਡੀ ਵਾਰਦਾਤ ਦੀ ਤਿਆਰੀ ਕਰ ਰਹੇ ਸਨ।