Kulgam Encounter : ਜੰਮੂ-ਕਸ਼ਮੀਰ ਦੇ ਕੁਲਗਾਮ 'ਚ 2 ਤੋਂ 3 ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰਿਆ , ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ
Kulgam Encounter : ਜੰਮੂ-ਕਸ਼ਮੀਰ ਦੇ ਕੁਲਗਾਮ 'ਚ 2 ਤੋਂ 3 ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰਿਆ , ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ
Jammu Kashmir Encounter : ਦੱਖਣੀ ਕਸ਼ਮੀਰ ਦੇ ਕੁਲਗਾਮ (Kulgam) ਜ਼ਿਲ੍ਹੇ ਦੇ ਹਲਾਨ ਦੇ ਜੰਗਲ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਹ ਮੁਕਾਬਲਾ ਸ਼ੁੱਕਰਵਾਰ (4 ਅਗਸਤ) ਨੂੰ ਜੰਮੂ-ਕਸ਼ਮੀਰ ਪੁਲਿਸ (Jammu Kashmir Police) ਅਤੇ ਭਾਰਤੀ ਸੈਨਾ (Indian Army) ਦੀ ਸੰਯੁਕਤ ਟੀਮ ਵੱਲੋਂ ਹਲਾਨ ਦੇ ਜੰਗਲਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਸ਼ੁਰੂ ਹੋਇਆ। ਉਥੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿੱਤੀਆਂ।
#WATCH | J&K | Encounter underway at high reaches of Halan forest area of Kulgam district. Army & Kulgam Police are carrying out the operation. Three jawans injured and evacuated to hospital for treatment.
— ANI (@ANI) August 4, 2023
(Visuals deferred by unspecified time) pic.twitter.com/4cAe93jiHe
ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਇਹ ਸਾਰੇ ਕੁਲਗਾਮ ਦੇ ਰਹਿਣ ਵਾਲੇ ਸਨ। ਇਸ ਤੋਂ ਇਲਾਵਾ ਪਿਛਲੇ ਮਹੀਨੇ 18 ਜੁਲਾਈ ਨੂੰ ਪੁੰਛ ਦੇ ਸਿੰਧਰਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪਰੇਸ਼ਨ 'ਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਫੌਜ ਦੇ ਅਧਿਕਾਰੀਆਂ ਨੇ ਕਿਹਾ ਸੀ ਕਿ ਮਾਰੇ ਗਏ ਅੱਤਵਾਦੀਆਂ ਦੇ ਕਬਜ਼ੇ 'ਚੋਂ ਚਾਰ ਏਕੇ-47 ਰਾਈਫਲਾਂ, ਦੋ ਪਿਸਤੌਲ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਸੀ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ