Jammu Kashmir Encounter : ਦੱਖਣੀ ਕਸ਼ਮੀਰ ਦੇ ਕੁਲਗਾਮ  (Kulgam) ਜ਼ਿਲ੍ਹੇ ਦੇ ਹਲਾਨ ਦੇ ਜੰਗਲ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਹ ਮੁਕਾਬਲਾ ਸ਼ੁੱਕਰਵਾਰ (4 ਅਗਸਤ) ਨੂੰ ਜੰਮੂ-ਕਸ਼ਮੀਰ ਪੁਲਿਸ   (Jammu Kashmir Police) ਅਤੇ ਭਾਰਤੀ ਸੈਨਾ (Indian Army) ਦੀ ਸੰਯੁਕਤ ਟੀਮ ਵੱਲੋਂ ਹਲਾਨ ਦੇ ਜੰਗਲਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਸ਼ੁਰੂ ਹੋਇਆ। ਉਥੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿੱਤੀਆਂ।


 

ਕਸ਼ਮੀਰ ਪੁਲਿਸ ਨੇ ਟਵੀਟ ਕੀਤਾ ਕਿ ਮੰਨਿਆ ਜਾ ਰਿਹਾ ਹੈ ਕਿ 2-3 ਅੱਤਵਾਦੀ ਫਸੇ ਹੋਏ ਹਨ। ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ ਹੋ ਗਏ ਹਨ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇਸ ਤੋਂ ਪਹਿਲਾਂ 1 ਅਗਸਤ ਨੂੰ ਜੰਮੂ-ਕਸ਼ਮੀਰ ਪੁਲਸ ਅਤੇ ਫੌਜ ਨੇ ਕੁਲਗਾਮ 'ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (LeT) ਨਾਲ ਜੁੜੇ ਗ੍ਰੇਨੇਡ ਸੁੱਟਣ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ।

 





ਪੁੰਛ 'ਚ ਮਾਰੇ ਗਏ ਸੀ ਚਾਰ ਅੱਤਵਾਦੀ 


ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਇਹ ਸਾਰੇ ਕੁਲਗਾਮ ਦੇ ਰਹਿਣ ਵਾਲੇ ਸਨ। ਇਸ ਤੋਂ ਇਲਾਵਾ ਪਿਛਲੇ ਮਹੀਨੇ 18 ਜੁਲਾਈ ਨੂੰ ਪੁੰਛ ਦੇ ਸਿੰਧਰਾ ਇਲਾਕੇ 'ਚ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪਰੇਸ਼ਨ 'ਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਫੌਜ ਦੇ ਅਧਿਕਾਰੀਆਂ ਨੇ ਕਿਹਾ ਸੀ ਕਿ ਮਾਰੇ ਗਏ ਅੱਤਵਾਦੀਆਂ ਦੇ ਕਬਜ਼ੇ 'ਚੋਂ ਚਾਰ ਏਕੇ-47 ਰਾਈਫਲਾਂ, ਦੋ ਪਿਸਤੌਲ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਸੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 



 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ