ਹੈਦਰਾਬਾਦ: ਹੈਦਰਾਬਾਦ ਗੈਂਗਰੇਪ ਦੇ ਚਾਰੇ ਮੁਲਜ਼ਮ ਪਲਿਸ ਮੁਕਾਬਲੇ ਵਿੱਚ ਮਾਰੇ ਗਏ। ਪੁਲਿਸ ਮੁਤਾਬਕ ਮੁਲਜ਼ਮਾਂ ਨੂੰ ਉਸ ਥਾਂ 'ਤੇ ਲਿਜਾਇਆ ਗਿਆ ਸੀ ਜਿੱਥੇ ਮਹਿਲਾ ਡਾਕਟਰ ਨਾਲ ਬਲਾਤਕਾਰ ਕਰਕੇ ਉਸ ਨੂੰ ਸਾੜਿਆ ਗਿਆ ਸੀ। ਇੱਥੇ ਪੜਤਾਲ ਦੌਰਾਨ ਮੁਲਜ਼ਮ ਪੁਲਿਸ ਦੇ ਹਥਿਆਰ ਖੋਹ ਕੇ ਭੱਜਣ ਲੱਗੇ। ਉਨ੍ਹਾਂ ਨੇ ਪੁਲਿਸ ਵਾਲਿਆਂ 'ਤੇ ਫਾਇਰਿੰਗ ਕੀਤੀ। ਦੂਜੇ ਪਾਸਿਓਂ ਪੁਲਿਸ ਫਾਇਰਿੰਗ ਵਿੱਚ ਚਾਰੇ ਮੁਲਜ਼ਮ ਮਾਰੇ ਗਏ।


ਪੁਲਿਸ ਦਾ ਦਾਅਵਾ ਹੈ ਕਿ ਇਸ ਮੁਕਾਬਲੇ ਵਿੱਚ ਉਨ੍ਹਾਂ ਦੇ ਵੀ ਦੋ ਮੁਲਾਜ਼ਮ ਜ਼ਖ਼ਮੀ ਹੋਏ ਹਨ। ਇਹ ਖਬਰ ਆਉਂਦਿਆਂ ਹੀ ਪੁਲਿਸ ਦੀ ਪ੍ਰਸੰਸਾ ਹੋਣ ਲੱਗੀ। ਪੀੜਤ ਕੁੜੀ ਦੇ ਪਿਤਾ ਨੇ ਕਿਹਾ ਕਿ ਪੁਲਿਸ ਨੇ ਚੰਗਾ ਕੰਮ ਕੀਤਾ ਹੈ। ਉਨ੍ਹਾਂ ਨੇ ਤੇਲੰਗਾਨਾ ਸਰਕਾਰ, ਪੁਲਿਸ ਤੇ ਲੋਕਾਂ ਦਾ ਧੰਨਵਾਦ ਕੀਤਾ।

ਉਧਰ, ਸਿਆਸੀ ਲੀਡਰ ਵੀ ਪੁਲਿਸ ਦੀ ਪ੍ਰਸੰਸਾ ਕਰ ਰਹੇ ਹਨ। ਔਰਤਾਂ ਨੇ ਮੁਕਾਬਲਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਰੱਖੜੀਆਂ ਬੰਨ੍ਹੀਆਂ। ਦੱਸ ਦਈਏ ਕਿ ਪਿਛਲੇ ਦਿਨੀਂ ਇੱਕ ਡੰਗਰਾਂ ਦੀ ਡਾਕਟਰ ਨਾਲ ਬਲਾਤਕਾਰ ਕਰਕੇ ਉਸ ਨੂੰ ਸਾੜ ਦਿੱਤੀ ਸੀ। ਇਸ ਮਾਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤੀ ਸੀ।