ਨਵੀਂ ਦਿੱਲੀ: ਦਿੱਲੀ 'ਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਿਨ-ਬ-ਦਿਨ ਵਧ ਰਹੀ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਕਿ ਜੂਨ ਦੇ ਅੰਤ ਤਕ ਦਿੱਲੀ 'ਚ ਕੋਰੋਨਾ ਦੇ ਮਰੀਜ਼ ਇੱਕ ਲੱਖ ਤੋਂ ਵਧ ਸਕਦੇ ਹਨ। ਦਿੱਲੀ ਸਰਕਾਰ ਡਾਕਟਰਾਂ ਦੀ ਪੰਜ ਮੈਂਬਰੀ ਟੀਮ ਦੇ ਅਧਿਐਨ ਮੁਤਾਬਕ ਜੂਨ ਦੇ ਅੰਤ ਤਕ ਦਿੱਲੀ 'ਚ ਇਕ ਲੱਖ ਮਾਮਲੇ ਹੋਣ ਦੀ ਸੰਭਾਵਨਾ ਹੈ।

ਡਾਕਟਰਾਂ ਦੀ ਕਮੇਟੀ ਨੇ ਦਿੱਲੀ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਇਸ ਲਈ 15 ਹਜ਼ਾਰ ਬੈੱਡਾਂ ਦੀ ਲੋੜ ਹੋਵੇਗੀ। ਕਮੇਟੀ ਦੇ ਚੇਅਰਮੈਨ ਡਾਕਟਰ ਮਹੇਸ਼ ਵਰਮਾ ਨੇ ਖ਼ਬਰ ਏਜੰਸੀ ਏਐਨਆਈ ਨੂੰ ਦੱਸਿਆ ਕਿ ਅਸੀਂ ਅਹਿਮਦਾਬਾਦ, ਮੁੰਬਈ ਤੇ ਚੇਨੱਈ ਦੇ ਸ਼ਹਿਰਾਂ 'ਚ ਵਧ ਰਹੇ ਕੋਰੋਨਾ ਮਰੀਜ਼ਾਂ ਦੀ ਸੰਖਿਆ ਦਾ ਅਧਿਐਨ ਕੀਤਾ ਹੈ।

ਡਾਕਟਰ ਮਹੇਸ਼ ਵਰਮਾ ਮੁਤਾਬਕ ਦਿੱਲੀ 'ਚ ਮਰੀਜ਼ਾਂ ਦੀ ਸੰਖਿਆ ਦੇਖਦਿਆਂ ਕਰੀਬ 25 ਫੀਸਦ ਮਰੀਜ਼ਾਂ ਨੂੰ ਹਸਪਤਾਲ 'ਚ ਭਰਤੀ ਕਰਨ ਦੀ ਲੋੜ ਹੋਵੇਗੀ। ਉਨ੍ਹਾਂ ਕਿਹਾ ਕਿ 15 ਜੁਲਾਈ ਤਕ ਦਿੱਲੀ 'ਚ 45 ਹਜ਼ਾਰ ਬੈੱਡਾਂ ਦੀ ਲੋੜ ਹੋਵੇਗੀ।

ਇਹ ਵੀ ਪੜ੍ਹੋ: ਕੈਪਟਨ ਦਾ ਸਿੱਧੂ ਨੂੰ ਵੱਡਾ ਝਟਕਾ! ਹੁਣ ਕਿਸ ਦੇ ਹੱਥ ਹੋਏਗੀ ਸਰਕਾਰ ਦੀ ਕਮਾਨ?

ਜਥੇਦਾਰ ਦੇ ਖਾਲਿਸਤਾਨ ਵਾਲੇ ਬਿਆਨ ਤੋਂ ਬੀਜੇਪੀ ਤਲਖ਼

ਦਿੱਲੀ ਸਰਕਾਰ ਨੇ ਦੋ ਮਈ ਨੂੰ ਡਾਕਟਰਾਂ ਦੀ ਕਮੇਟੀ ਬਣਾਈ ਸੀ। ਇਸ ਕਮੇਟੀ ਨੂੰ ਹਸਪਤਾਲਾਂ ਦੀ ਸਥਿਤੀ, ਕੋਰੋਨਾ ਨਾਲ ਨਜਿੱਠਣ ਲਈ ਸੁਝਾਅ ਤੇ ਵਧ ਰਹੇ ਮਾਮਲਿਆਂ ਦਾ ਅਧਿਐਨ ਕਰਨ ਦਾ ਜਿੰਮਾ ਸੌਂਪਿਆ ਗਿਆ ਸੀ। ਅਜਿਹੇ 'ਚ ਹੁਣ ਕਮੇਟੀ ਨੇ ਆਪਣੀ ਰਿਪੋਰਟ ਦਿੱਲੀ ਸਰਕਾਰ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ: ਸਿੱਧੂ ਦੇ ਨਾਂ ਤੋਂ ਡਰੇ ਭਗਵੰਤ ਮਾਨ, ਕਿਹਾ ਨਹੀਂ ਮੰਨੀ ਜਾਵੇਗੀ ਕੋਈ ਸ਼ਰਤ

ਇਹ ਵੀ ਪੜ੍ਹੋ: ਭਾਰਤ ਤੋਂ ਮੰਗਵਾਈ ਦਵਾਈ ਬਾਰੇ ਅਮਰੀਕੀ ਵਿਗਿਆਨੀਆਂ ਦਾ ਵੱਡਾ ਦਾਅਵਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ