ਪੜਚੋਲ ਕਰੋ
Advertisement
Delhi Liquor Case : ਹੁਣ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੇ PA ਤੋਂ ਹੋਵੇਗੀ ਪੁੱਛਗਿੱਛ ,ਈਡੀ ਨੇ ਭੇਜਿਆ ਸੰਮਨ
Delhi Liquor Case : ਦਿੱਲੀ ਆਬਕਾਰੀ ਨੀਤੀ (Delhi Liquor Policy) ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਏਜੰਸੀ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ PA ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਈਡੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਸਕੱਤਰ ਤੋਂ ਦਿੱਲੀ ਆਬਕਾਰੀ
Delhi Liquor Case : ਦਿੱਲੀ ਆਬਕਾਰੀ ਨੀਤੀ (Delhi Liquor Policy) ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਏਜੰਸੀ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ PA ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਈਡੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਸਕੱਤਰ ਤੋਂ ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਕੇਸ ਵਿੱਚ ਕੁੱਝ ਸਵਾਲ ਕਰਨਾ ਚਾਹੁੰਦੀ ਹੈ, ਇਸੇ ਲਈ ਉਨ੍ਹਾਂ ਨੇ ਕੇਜਰੀਵਾਲ ਪੀਏ ਨੂੰ ਤਲਬ ਕੀਤਾ ਹੈ।
ਇਹ ਵੀ ਪੜ੍ਹੋ : ਡੀਐਮਸੀ ਹਸਪਤਾਲ ਵੱਲੋਂ ਸੂਰਤ ਸਿੰਘ ਖਾਲਸਾ ਨੂੰ ਛੁੱਟੀ ਦੇਣ ਤੋਂ ਇਨਕਾਰ, ਕੌਮੀ ਇਨਸਾਫ਼ ਮੋਰਚੇ ਦੀ ਕੋਸ਼ਿਸ਼ ਅਸਫਲ
The Enforcement Directorate has summoned Delhi Chief Minister Arvind Kejriwal's PA for questioning in connection with its ongoing probe into the excise scam. pic.twitter.com/Ze1hpawuoi
— ANI (@ANI) February 23, 2023
ਇਹ ਵੀ ਪੜ੍ਹੋ : ਗਰਮੀ ਕੱਢਣ ਲੱਗੀ ਵੱਟ! ਇਸ ਵਾਰ ਬਾਰਸ਼ 'ਚ 53.4 ਫ਼ੀਸਦ ਗਿਰਾਵਟ
ਇਸ ਮਾਮਲੇ ਦੀ ਜਾਂਚ ਸੀਬੀਆਈ ਅਤੇ ਈਡੀ ਦੋਵੇਂ ਸਾਂਝੇ ਰੂਪ 'ਚ ਕਰ ਰਹੀਆਂ ਹਨ। ਸੀਬੀਆਈ ਦੁਆਰਾ ਦਰਜ ਕੀਤੀ ਗਈ ਐਫਆਈਆਰ ਦੇ ਅਧਾਰ 'ਤੇ ਈਡੀ ਵੀ ਮਨੀ ਲੈਂਡਰਿੰਗ ਐਕਟ ਦੇ ਤਹਿਤ ਕੇਸ ਦੀ ਜਾਂਚ ਕਰ ਰਹੀ ਹੈ। ਈਡੀ ਨੇ ਹੁਣ ਤੱਕ ਇਸ ਮਾਮਲੇ ਵਿੱਚ 9 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।ਸੀਬੀਆਈ ਅਤੇ ਈਡੀ ਨੇ ਮਿਲ ਕੇ ਹੁਣ ਤੱਕ ਆਮ ਆਦਮੀ ਪਾਰਟੀ ਦੇ ਦੋ ਵੱਡੇ ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ 'ਤੇ ਸ਼ਿਕੰਜਾ ਕੱਸਿਆ ਹੋਇਆ ਹੈ। ਸਤੇਂਦਰ ਜੈਨ ਇਸ ਸਮੇਂ ਕਈ ਮਾਮਲਿਆਂ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ ਤਾਂ ਦੂਜੇ ਪਾਸੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵੀ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ।CBI ਨੇ ਮਨੀਸ਼ ਸਿਸੋਦੀਆ 'ਤੇ ਦਰਜ ਕੀਤੀ FIR?
ਪਿਛਲੇ ਦਿਨੀਂ ਹੀ ਦਿੱਲੀ ਦੇ ਐਲਜੀ ਨੇ ਕਥਿਤ ਤੌਰ 'ਤੇ ਖੁਫੀਆ ਰਾਜਨੀਤਿਕ ਜਾਣਕਾਰੀ ਇਕੱਠੀ ਕਰਨ ਦੇ ਜੁੜੇ ਮਾਮਲੇ 'ਚ ਸੀ.ਬੀ.ਆਈ. ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ , ਜਿਸ ਨਾਲ ਉਨ੍ਹਾਂ ਲਈ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ।ਦਿੱਲੀ ਦੇ ਉਪ ਰਾਜਪਾਲ ਦੇ ਪ੍ਰਮੁੱਖ ਸਕੱਤਰ ਨੂੰ ਭੇਜੇ ਪੱਤਰ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸਿਸੋਦੀਆ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 17 ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਸਿਸੋਦੀਆ ਨੇ ਟਵਿੱਟਰ 'ਤੇ ਕੇਂਦਰ ਸਰਕਾਰ ਦੇ ਇਸ ਕਦਮ ਦੀ ਆਲੋਚਨਾ ਕੀਤੀ।ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਬਾਲੀਵੁੱਡ
ਪੰਜਾਬ
Advertisement