Go First Flight Technical Glitch: ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਅੱਜ ਗੋ ਫਸਟ ਦੀ ਮੁੰਬਈ-ਲੇਹ ਤੇ ਸ੍ਰੀਨਗਰ-ਦਿੱਲੀ ਉਡਾਣਾਂ ਦੇ ਇੰਜਣ ਖ਼ਰਾਬ ਹੋਣ ਕਾਰਨ ਦੋਵਾਂ ਉਡਾਣਾਂ ਨੂੰ ਰੋਕ ਦਿੱਤਾ। ਡੀਜੀਸੀਏ ਦੋਵਾਂ ਘਟਨਾਵਾਂ ਦੀ ਜਾਂਚ ਕਰ ਰਿਹਾ ਹੈ ਤੇ ਰੈਗੂਲੇਟਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਦੋਵੇਂ ਜਹਾਜ਼ ਉਡਾਣ ਭਰ ਸਕਣਗੇ। 


ਅਧਿਕਾਰੀ ਨੇ ਦੱਸਿਆ ਕਿ ਇੰਜਣ ਨੰਬਰ ਦੋ 'ਚ ਖਰਾਬੀ ਆਉਣ ਤੋਂ ਬਾਅਦ ਗੋ ਫਸਟ ਦੀ ਮੁੰਬਈ-ਲੇਹ ਫਲਾਈਟ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ। ਇਸੇ ਤਰ੍ਹਾਂ ਕੰਪਨੀ ਦੀ ਸ੍ਰੀਨਗਰ-ਦਿੱਲੀ ਉਡਾਣ ਦੇ ਇੰਜਣ ਨੰਬਰ ਦੋ ਨੂੰ ਖਰਾਬੀ ਦਾ ਪਤਾ ਲੱਗਣ ਤੋਂ ਬਾਅਦ ਸ੍ਰੀਨਗਰ ਵਾਪਸ ਜਾਣ ਦਾ ਨਿਰਦੇਸ਼ ਦਿੱਤਾ ਗਿਆ ਸੀ।


ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕਰਨ ਮੇਰਠ ਤੋਂ ਸਾਈਕਲ 'ਤੇ ਪਿੰਡ ਮੂਸਾ ਪਹੁੰਚਿਆ ਡਾ. ਨੌਸਰਾਨ , ਤੈਅ ਕੀਤਾ 315 ਕਿਲੋਮੀਟਰ ਦਾ ਸਫ਼ਰ


ਅਧਿਕਾਰੀਆਂ ਨੇ ਕਿਹਾ ਕਿ ਗੋ ਫਸਟ ਦੀ ਮੁੰਬਈ-ਲੇਹ ਫਲਾਈਟ ਨੂੰ ਇੰਜਣ ਨੰਬਰ ਦੋ 'ਚ ਖਰਾਬੀ ਆਉਣ ਤੋਂ ਬਾਅਦ ਦਿੱਲੀ ਵੱਲ ਮੋੜ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸੇ ਤਰ੍ਹਾਂ, ਕੰਪਨੀ ਦੀ ਸ਼੍ਰੀਨਗਰ-ਦਿੱਲੀ ਉਡਾਣ ਦੇ ਇੰਜਣ ਨੰਬਰ ਦੋ ਨੂੰ ਵੀ ਮੱਧ-ਹਵਾ ਵਿੱਚ ਖਰਾਬੀ ਦਾ ਪਤਾ ਲੱਗਣ ਤੋਂ ਬਾਅਦ ਸ਼੍ਰੀਨਗਰ ਵਾਪਸ ਜਾਣ ਦਾ ਨਿਰਦੇਸ਼ ਦਿੱਤਾ ਗਿਆ।


ਹਵਾਈ ਸਫ਼ਰ ਕਰਨ ਵਾਲਿਆਂ ਲਈ ਸੁਨਹਿਰੀ ਮੌਕਾ, ਸਸਤੀ ਹਵਾਈ ਟਿਕਟ ਚਾਹੁੰਦੇ ਹੋ ਤਾਂ ਅਪਣਾਓ ਇਹ 5 ਤਰੀਕੇ


GoFirst ਨੇ ਦੋਵਾਂ ਘਟਨਾਵਾਂ ਬਾਰੇ ਪੀਟੀਆਈ-ਭਾਸ਼ਾ ਦੇ ਸਵਾਲ ਦਾ ਕੋਈ ਜਵਾਬ ਨਹੀਂ ਦਿੱਤਾ। ਪਿਛਲੇ ਇੱਕ ਮਹੀਨੇ ਵਿੱਚ ਭਾਰਤੀ ਏਅਰਲਾਈਨਜ਼ ਦੀਆਂ ਉਡਾਣਾਂ ਵਿੱਚ ਤਕਨੀਕੀ ਖਾਮੀਆਂ ਦੇ ਕਈ ਮਾਮਲੇ ਸਾਹਮਣੇ ਆਏ ਹਨ। 


ਪਿਛਲੇ ਤਿੰਨ ਦਿਨਾਂ ਵਿੱਚ, ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਸੁਰੱਖਿਅਤ ਹਵਾਈ ਯਾਤਰਾ ਨੂੰ ਯਕੀਨੀ ਬਣਾਉਣ ਦੇ ਮੁੱਦੇ 'ਤੇ ਏਅਰਲਾਈਨਾਂ, ਉਨ੍ਹਾਂ ਦੇ ਮੰਤਰਾਲੇ ਦੇ ਅਧਿਕਾਰੀਆਂ ਤੇ ਡੀਜੀਸੀਏ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਹਨ।