ਪੜਚੋਲ ਕਰੋ
Advertisement
ਮੋਦੀ ਦੇ ਮੰਤਰੀ ਦੇ ਜੜਿਆ ਥੱਪੜ, ਸਮਰਥਕਾਂ ਨੇ ਮੁਲਜ਼ਮ ਕੁੱਟ-ਕੁੱਟ ਕੀਤਾ ਅਧਮੋਇਆ
ਮੁੰਬਈ: ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੂੰ ਮਹਾਰਾਸ਼ਟਰ ਦੇ ਅੰਬਰਨਾਥ ਵਿੱਚ ਜਨਤਕ ਸਮਾਗਮ ਦੌਰਾਨ ਵਿਅਕਤੀ ਨੇ ਥੱਪੜ ਮਾਰ ਦਿੱਤਾ। ਫਿਰ ਬਾਅਦ ਵਿੱਚ ਮੰਤਰੀ ਦੇ ਸਮਰਥਕਾਂ ਨੇ ਹਮਲਾਵਰ ਨਾਲ ਕਾਫੀ ਕੁੱਟਮਾਰ ਕੀਤੀ। ਮੁਲਜ਼ਮ ਦੀ ਪਛਾਣ ਪ੍ਰਵੀਨ ਗੋਸਾਵੀ ਵਜੋਂ ਹੋਈ ਹੈ, ਜੋ ਗੁਲਦਸਤਾ ਭੇਟ ਕਰਨ ਬਹਾਨੇ ਮੰਤਰੀ ਵੱਲ ਵਧਿਆ ਸੀ।
ਪੁਲਿਸ ਅਧਿਕਾਰੀਆਂ ਮੁਤਾਬਕ ਇਹ ਘਟਨਾ ਉਦੋਂ ਵਾਪਰੀ ਜਦ ਸ਼ਨੀਵਾਰ ਨੂੰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਾਜ ਮੰਤਰੀ ਰਾਮਦਾਸ ਅਠਾਵਲੇ ਮੰਚ ਤੋਂ ਹੇਠਾਂ ਉੱਤਰ ਰਹੇ ਸਨ ਅਤੇ ਪ੍ਰਵੀਨ ਨੇ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ। ਮੁਲਜ਼ਮ ਨੂੰ ਮੁੱਢਲੀ ਜਾਂਚ ਤੋਂ ਬਾਅਦ ਮੁੰਬਈ ਦੇ ਜੇਜੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ, ਮੰਤਰੀ 'ਤੇ ਹੱਥ ਚੁੱਕਣ ਦਾ ਕਾਰਨ ਹਾਲੇ ਤਕ ਪਤਾ ਨਹੀਂ ਲੱਗਾ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਤੋਂ ਬਾਅਦ ਮੰਤਰੀ ਦੇ ਸਮਰਥਕਾਂ ਨੇ ਡੀਸੀਪੀ ਦਫ਼ਤਰ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ ਤੇ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਹੋਣ ਕਾਰਨ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ 'ਤੇ ਕਾਰਵਾਈ ਦੀ ਮੰਗ ਕੀਤੀ। ਘਟਨਾ ਦੇ ਵਿਰੋਧ ਵਿੱਚ ਅੱਜ ਠਾਣੇ ਸ਼ਹਿਰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।#WATCH Maha: People thrash Pravin Gosavi, a worker of the youth wing of Republican Party of India, who slapped Union Minister & party leader Ramdas Athawale at an event in Thane y'day. Gosavi has been admitted to a hospital. FIR registered against him, investigation on. (08.12) pic.twitter.com/zvYmNaV8Wi
— ANI (@ANI) 9 December 2018
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਮਨੋਰੰਜਨ
ਅਪਰਾਧ
Advertisement