Indian Army Day 2023: ਭਾਰਤ ਦੇ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੈਨਾ ਦਿਵਸ ਮੌਕੇ ਕਿਹਾ ਕਿ ਹਰ ਇੱਕ ਭਾਰਤ ਵਾਸੀ ਨੂੰ ਦੇਸ਼ ਦੀ ਸੈਨਾ ’ਤੇ ਮਾਣ ਹੈ। ਪ੍ਰਧਾਨ ਮੰਤਰੀ ਨੇ ਸੈਨਾ ਦਿਵਸ ’ਤੇ ਭਾਰਤੀ ਫੌਜ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸੈਨਿਕਾਂ ਨੇ ਹਮੇਸ਼ਾ ਦੇਸ਼ ਨੂੰ ਸੁਰੱਖਿਅਤ ਰੱਖਿਆ ਹੈ ਅਤੇ ਸੰਕਟ ਦੇ ਸਮੇਂ ਵਿੱਚ ਉਨ੍ਹਾਂ ਦੀ ਸੇਵਾ ਲਈ ਵੱਡੇ ਪੱਧਰ ’ਤੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਜਾਂਦੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘‘ਸੈਨਾ ਦਿਵਸ ’ਤੇ ਮੈਂ ਸਾਰੇ ਫੌਜੀ ਕਰਮਚਾਰੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।’’ ਸ੍ਰੀ ਮੋਦੀ ਨੇ ਕਿਹਾ, ‘‘ਹਰ ਭਾਰਤੀ ਨੂੰ ਸਾਡੀ ਫੌਜ ’ਤੇ ਮਾਣ ਹੈ ਤੇ ਅਸੀਂ ਹਮੇਸ਼ਾ ਆਪਣੇ ਸੈਨਿਕਾਂ ਦੇ ਸ਼ੁਕਰਗੁਜ਼ਾਰ ਰਹਾਂਗੇ। ਉਨ੍ਹਾਂ ਨੇ ਹਮੇਸ਼ਾ ਸਾਡੇ ਦੇਸ਼ ਨੂੰ ਸੁਰੱਖਿਅਤ ਰੱਖਿਆ ਹੈ।’’