ਪੜਚੋਲ ਕਰੋ

ਵੋਟਿੰਗ ਮਸ਼ੀਨਾਂ ਹੈਕ ਹੋਣ ਦੇ ਖੁਲਾਸੇ ਨਾਲ ਭਾਰਤੀ ਸਿਆਸਤ 'ਚ ਭੂਚਾਲ

ਨਵੀਂ ਦਿੱਲੀ: ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਹੈਕ ਹੋਣ ਦੇ ਖੁਲਾਸਿਆਂ ਮਗਰੋਂ ਭਾਰਤ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ। ਵਿਰੋਧੀ ਧਿਰਾਂ ਨੇ ਸੱਤਾਧਿਰ ਬੀਜੇਪੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸ ਬਾਰੇ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਉਹ ਤਾਂ ਪਹਿਲਾਂ ਹੀ ਇਸ ਬਾਰੇ ਖੁਲਾਸਾ ਕਰ ਚੁੱਕੇ ਹਨ ਤੇ ਹੁਣ ਸਾਈਬਰ ਮਾਹਿਰ ਵੱਲੋਂ ਉਨ੍ਹਾਂ ਉੱਪਰ ਮੋਹਰ ਲਾ ਦਿੱਤੀ ਹੈ। ਕਾਂਗਰਸ ਨੇ ਵੀ ਬੀਜੇਪੀ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਵੋਟਿੰਗ ਮਸ਼ੀਨਾਂ ਦੀ ਹੈਕਿੰਗ ਤੇ ਤਤਕਲੀਨ ਕੇਂਦਰੀ ਮੰਤਰੀ ਗੋਪੀਨਾਥ ਮੁੰਡਾ ਦੀ ਹੱਤਿਆ ਦੀ ਜਾਂਚ ਹੋਣੀ ਚਾਹੀਦੀ ਹੈ। ਯਾਦ ਰਹੇ ਲੰਡਨ ਵਿੱਚ ਸਾਈਬਰ ਮਾਹਿਰ ਸੱਈਅਦ ਸੁਜਾ ਨੇ ਦਾਅਵਾ ਕੀਤਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਮਸ਼ੀਨਾਂ ਹੈਕ ਕੀਤੀਆਂ ਗਈਆਂ ਸੀ। ਇਸ ਬਾਰੇ ਤਤਕਲੀਨ ਕੇਂਦਰੀ ਮੰਤਰੀ ਗੋਪੀਨਾਥ ਮੁੰਡੇ ਨੂੰ ਵੀ ਸਾਰਾ ਪਤਾ ਸੀ। ਇਸੇ ਕਰਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਮਮਤਾ ਬੈਨਰਜੀ ਫਿਕਰਮੰਦ ਇਸ ਬਾਰੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਈਵੀਐਮਜ਼ ਨੂੰ ਹੈਕ ਕਰਨ ਦਾ ਮਾਮਲਾ ਚੋਣ ਕਮਿਸ਼ਨ ਦੇ ਧਿਆਨ ’ਚ ਲਿਆਂਦਾ ਜਾਵੇਗਾ। ਉਨ੍ਹਾਂ ਟਵੀਟ ’ਚ ਕਿਹਾ ਕਿ ਹਰ ਵੋਟ ਕੀਮਤੀ ਹੈ ਤੇ ਇਸ ਮੁੱਦੇ ਨੂੰ ਉਠਾਇਆ ਜਾਣਾ ਚਾਹੀਦਾ ਹੈ। ਚੋਣ ਕਮਿਸ਼ਨ ਕਰੇਗਾ ਕਾਰਵਾਈ ਉਧਰ, ਚੋਣ ਕਮਿਸ਼ਨ ਨੇ ਕਿਹਾ ਕਿ ਈਵੀਐਮਜ਼ ਪੂਰੀ ਤਰ੍ਹਾਂ ਸੁਰੱਖਿਅਤ ਹਨ ਤੇ ਉਹ ਆਪਣੇ ਉਸ ਬਿਆਨ ’ਤੇ ਪੂਰੀ ਤਰ੍ਹਾਂ ਖੜ੍ਹੀ ਹੈ ਕਿ ਈਵੀਐਮਜ਼ ਪੂਰੀ ਤਰ੍ਹਾਂ ਸੌ ਫੀਸਦ ਫੁੱਲ ਪਰੂਫ ਹਨ। ਕਮਿਸ਼ਨ ਨੇ ਕਿਹਾ ਕਿ ਉਹ ਈਵੀਐਮਜ਼ ’ਚ ਸੇਂਧ ਦਾ ਦਾਅਵਾ ਕਰਨ ਵਾਲੇ ਸਾਈਬਰ ਮਾਹਿਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ।  ਸਾਈਬਰ ਮਾਹਿਰ ਵੱਲੋਂ ਖੁਲਾਸਾ ਕਾਬਲੇਗੌਰ ਹੈ ਕਿ ਅਮਰੀਕਾ ਵਿੱਚ ਸਿਆਸੀ ਪਨਾਹ ਲੈਣ ਦੇ ਇੱਛੁਕ ਭਾਰਤੀ ਸਾਈਬਰ ਮਾਹਿਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸ ਨੇ ਵੋਟਿੰਗ ਮਸ਼ੀਨਾਂ ਬਣਾਉਣ ਵਾਲੀ ਕੰਪਨੀ ਵਿੱਚ ਕੰਮ ਕੀਤਾ ਹੈ। ਇਸ ਮਗਰੋਂ ਉਸ ਦੇ ਕਈ ਸਾਥੀਆਂ ਦਾ ਕਤਲ ਹੋ ਗਿਆ ਤੇ ਉਸ ਉੱਪਰ ਵੀ ਹਮਲਾ ਹੋਇਆ। ਇਸ ਲਈ ਉਹ ਭਾਰਤ ਛੱਡ ਕੇ ਵਿਦੇਸ਼ ਭੱਜ ਗਿਆ। ਸਾਈਬਰ ਮਾਹਿਰ ਨੇ ਦਾਅਵਾ ਕੀਤਾ ਹੈ ਕਿ ਅਜੇ ਵੀ ਈਵੀਐਮਜ਼ ਨਾਲ ਛੇੜਛਾੜ ਸੰਭਵ ਹੈ। ਸਰਕਾਰ ਵੱਲੋਂ ਇਲਜ਼ਾਮ ਰੱਦ ਦੂਜੇ ਪਾਸੇ ਵਿੱਤ ਮੰਤਰੀ ਅਰੁਣ ਜੇਤਲੀ ਨੇ 2014 ਦੀਆਂ ਆਮ ਚੋਣਾਂ ਵਿੱਚ ਈਵੀਐਮਜ਼ ਨਾਲ ਛੇੜਛਾੜ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਦਾ ਪਾਗਲਪਣ ਇਸ ਕਦਰ ਵਧ ਗਿਆ ਹੈ ਕਿ ਇਹ ਲਾਗ ਦਾ ਰੂਪ ਲੈਣ ਲੱਗਾ ਹੈ। ਜੇਤਲੀ ਨੇ ਟਵੀਟ ਕਰਦਿਆਂ ਕਿਹਾ, ‘ਕੀ ਯੂਪੀਏ ਸਰਕਾਰ ਦੇ ਕਾਰਜਕਾਲ ਦੌਰਾਨ ਚੋਣ ਕਮਿਸ਼ਨ ਤੇ ਇਸ ਨਾਲ ਜੁੜੇ ਲੱਖਾਂ ਸਟਾਫ ਮੈਂਬਰ ਈਵੀਐਮਜ਼ ਦੇ ਨਿਰਮਾਣ ਤੇ ਇਸ ਦੀ ਪ੍ਰੋਗਰਾਮਿੰਗ ਵਿੱਚ ਸ਼ਾਮਲ ਸਨ। ਦੋਸ਼ ਸਰਾਸਰ ਬੇਬੁਨਿਆਦ ਹਨ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget