ਨਵੀਂ ਦਿੱਲੀ: ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਹੀਂ ਰਹੇ। ਉਨ੍ਹਾਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖ਼ਰੀ ਸਾਹ ਲਏ। 67 ਸਾਲਾ ਸਵਰਾਜ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾਂਦਾ ਹੈ। ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਸੁਸ਼ਮਾ ਨੇ 2019 ਦੀਆਂ ਲੋਕ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਸੀ।


ਸੁਸ਼ਮਾ ਸਵਰਾਜ ਭਾਰਤੀ ਜਨਤਾ ਪਾਰਟੀ ਦੀ ਹਰਮਨਪਿਆਰੀ ਮਹਿਲਾ ਨੇਤਾ ਸੀ। ਉਨ੍ਹਾਂ ਦੀ ਕਾਰਜਸ਼ੈਲੀ ਦੇ ਵਿਰੋਧੀ ਵੀ ਪ੍ਰਸ਼ੰਸਕ ਸਨ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਦੇਸ਼ ਵਿੱਚ ਸੋਗ ਦੀ ਲਹਿਰ ਹੈ।


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਵੀ ਸਵਰਾਜ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।