ਜੇਤਲੀ ਦੀ ਹਾਲਤ ਬਾਰੇ ਡਾਕਟਰਾਂ ਨੇ ਜਾਰੀ ਕੀਤਾ ਅਪਡੇਟ
ਏਬੀਪੀ ਸਾਂਝਾ | 11 Aug 2019 03:10 PM (IST)
ਉਪ-ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਜੇਟਲੀ ਦਾ ਹਾਲਚਾਲ ਜਾਣਨ ਏਮਜ਼ ਪੁੱਜੇ ਸਨ। ਡਾਕਟਰਾਂ ਨੇ ਉਪ ਰਾਸ਼ਟਰਪਤੀ ਨੂੰ ਦੱਸਿਆ ਕਿ ਅਰੁਣ ਜੇਤਲੀ ਦੀ ਸਿਹਤ 'ਚ ਸੁਧਾਰ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜੇਤਲੀ ਦੀ ਹਾਲਤ ਵਿੱਚ ਸੁਧਾਰ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਬੀਤੇ ਕੱਲ੍ਹ ਸਾਹ ਦੀ ਸ਼ਿਕਾਇਤ ਤੋਂ ਬਾਅਦ ਇੱਥੇ ਏਮਜ਼ ਵਿੱਚ ਦਾਖਲ ਸੀ। ਐਤਵਾਰ ਨੂੰ ਡਾਕਟਰਾਂ ਨੇ ਦੱਸਿਆ ਕਿ ਜੇਤਲੀ ਦੀ ਸਿਹਤ 'ਚ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਉਪ-ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਜੇਟਲੀ ਦਾ ਹਾਲਚਾਲ ਜਾਣਨ ਏਮਜ਼ ਪੁੱਜੇ ਸਨ। ਡਾਕਟਰਾਂ ਨੇ ਉਪ ਰਾਸ਼ਟਰਪਤੀ ਨੂੰ ਦੱਸਿਆ ਕਿ ਅਰੁਣ ਜੇਤਲੀ ਦੀ ਸਿਹਤ 'ਚ ਸੁਧਾਰ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜੇਤਲੀ ਦੀ ਹਾਲਤ ਵਿੱਚ ਸੁਧਾਰ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੀ ਸਿਹਤ ਖ਼ਰਾਬ ਹੋਣ ਕਾਰਨ ਸ਼ੁੱਕਰਵਾਰ ਸ਼ਾਮ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ। ਭਾਰਤੀ ਮੈਡੀਕਲ ਵਿਗਿਆਨ ਖੋਜ ਸੰਸਥਾਨ ਦੇ ਡਾਕਟਰਾਂ ਨੇ ਦੱਸਿਆ ਕਿ 66 ਸਾਲਾ ਜੇਤਲੀ ਨੂੰ ਦਿਲ ਦੀ ਧੜਕਣ ਵਧਣ ਅਤੇ ਬੇਚੈਨੀ ਦੀ ਸ਼ਿਕਾਇਤ ਸੀ।