ਪੜਚੋਲ ਕਰੋ

Farm Laws:  ਹਰਿਆਣਾ 'ਚ ਬੀਜੇਪੀ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਪ੍ਰੋ. ਸੰਪਤ ਸਿੰਘ ਨੇ ਖੇਤੀ ਕਾਨੂੰਨਾਂ 'ਤੇ ਲਿਆ ਸਖਤ ਸਟੈਂਡ

ਖੇਤੀ ਕਾਨੂੰਨਾਂ ਬਾਰੇ ਪਾਰਟੀ ਦੇ ਸਟੈਂਡ ਤੋਂ ਅੱਕ ਕੇ ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਤੇ ਸੀਨੀਅਰ ਬੀਜੇਪੀ ਲੀਡਰ ਪ੍ਰੋ. ਸੰਪਤ ਸਿੰਘ ਨੇ ਸੂਬਾਈ ਕਾਰਜਕਾਰੀ ਕਮੇਟੀ ਦਾ ਮੈਂਬਰ ਬਣਨ ਤੋਂ ਨਾਂਹ ਕਰ ਦਿੱਤੀ ਹੈ।

ਚੰਡੀਗੜ੍ਹ: ਕਿਸਾਨ ਅੰਦੋਲਨ ਕਰਕੇ ਹਰਿਆਣਾ ਵਿੱਚ ਬੀਜੇਪੀ ਲਈ ਹਾਲਾਤ ਔਖੇ ਬਣਦੇ ਜਾ ਰਹੇ ਹਨ। ਪਾਰਟੀ ਦੇ ਅੰਦਰ ਵੀ ਬਾਗੀ ਸੁਰਾਂ ਉੱਠਣ ਲੱਗੀਆਂ ਹਨ। ਖੇਤੀ ਕਾਨੂੰਨਾਂ ਬਾਰੇ ਪਾਰਟੀ ਦੇ ਸਟੈਂਡ ਤੋਂ ਅੱਕ ਕੇ ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਤੇ ਸੀਨੀਅਰ ਬੀਜੇਪੀ ਲੀਡਰ ਪ੍ਰੋ. ਸੰਪਤ ਸਿੰਘ ਨੇ ਸੂਬਾਈ ਕਾਰਜਕਾਰੀ ਕਮੇਟੀ ਦਾ ਮੈਂਬਰ ਬਣਨ ਤੋਂ ਨਾਂਹ ਕਰ ਦਿੱਤੀ ਹੈ।

ਪ੍ਰੋ. ਸੰਪਤ ਸਿੰਘ ਦਾ ਹਰਿਆਣਾ ਦੀ ਸਿਆਸਤ ਵਿੱਚ ਵੱਡਾ ਕੱਦ ਹੈ। ਉਹ ਛੇ ਵਾਰ ਵਿਧਾਇਕ ਰਹੇ ਹਨ। ਸੰਪਤ ਸਿੰਘ ਕਾਂਗਰਸ ਵੱਲੋਂ ਟਿਕਟ ਦੇਣ ਤੋਂ ਇਨਕਾਰ ਕਰਨ ’ਤੇ ਅਕਤੂਬਰ 2019 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਵਿੱਚ ਸ਼ਾਮਲ ਹੋਏ ਸਨ। ਹੁਣ ਖੇਤੀ ਕਾਨੂੰਨਾਂ ਉੱਪਰ ਉਨ੍ਹਾਂ ਦੇ ਸਟੈਂਡ ਮਗਰੋਂ ਬੀਜੇਪੀ ਨੂੰ ਵੱਡਾ ਝਟਕਾ ਲੱਗਾ ਹੈ।

ਪ੍ਰੋ. ਸੰਪਤ ਸਿੰਘ ਨੇ ਸਿਰਫ ਅਹੁਦਾ ਲੈਣ ਤੋਂ ਹੀ ਇਨਕਾਰ ਨਹੀਂ ਕੀਤਾ ਸਗੋਂ ਪਾਰਟੀ ਹੀ ਸਰਕਾਰ ਤੇ ਪਾਰਟੀ ਦੀ ਕਾਰਗੁਜ਼ਾਰੀ ਉੱਪਰ ਵੱਡੇ ਸਵਾਲ ਵੀ ਉਠਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ‘ਬੰਦ ਕਮਰੇ ਵਿੱਚ ਪੁਲਿਸ ਸੁਰੱਖਿਆ ਹੇਠ ਸਿਆਸਤ ਕਰਨਾ ਮੁਮਕਿਨ ਨਹੀਂ।’ ਉਨ੍ਹਾਂ ਦਾ ਇਸ਼ਾਰਾ ਕਿਸਾਨਾਂ ਦੇ ਵਿਰੋਧ ਤੋਂ ਡਰਦਿਆਂ ਬੀਜੇਪੀ ਲੀਡਰਾਂ ਦੇ ਸਖਤ ਸੁਰੱਖਿਆ ਪਹਿਰੇ ਹੇਠ ਕੰਮ ਕਰਨ ਵੱਲ ਸੀ।

ਹਰਿਆਣਾ ਭਾਜਪਾ ਦੇ ਪ੍ਰਧਾਨ ਓ.ਪੀ.ਧਨਖੜ ਨੂੰ ਲਿਖੇ ਪੱਤਰ ਵਿੱਚ ਸੰਪਤ ਸਿੰਘ ਨੇ ਕਾਰਜਕਾਰੀ ਕਮੇਟੀ ’ਚ ਨਾਮਜ਼ਦਗੀ ਲਈ ਜਿੱਥੇ ਧੰਨਵਾਦ ਕੀਤਾ, ਉੱਥੇ ਕਿਸਾਨਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਅੰਦੋਲਨ ਦੇ ਹਵਾਲੇ ਨਾਲ ਇਹ ਜ਼ਿੰਮੇਵਾਰੀ ਲੈਣ ਤੋਂ ਅਸਮਰੱਥਾ ਜਤਾਈ।

ਕਿਸਾਨ ਆਗੂਆਂ ਵੱਲੋਂ ਭਾਜਪਾ ਆਗੂਆਂ ਖਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਾ ਹਵਾਲਾ ਦਿੰਦਿਆਂ ਸੰਪਤ ਸਿੰਘ ਨੇ ਕਿਹਾ ਕਿ ਪਾਰਟੀ ਆਗੂਆਂ ਕੋਲ ਹੋਰ ਕੋਈ ਬਦਲ ਨਹੀਂ ਹੈ ਤੇ ਉਨ੍ਹਾਂ ਨੂੰ ‘ਕਿਸਾਨ ਅੰਦੋਲਨ’ ਕਰਕੇ ਪੁਲਿਸ ਸੁਰੱਖਿਆ ਹੇਠ ਮੀਟਿੰਗਾਂ ਕਰਨੀਆਂ ਪੈ ਰਹੀਆਂ ਹਨ।

ਉਨ੍ਹਾਂ ਨੇ ਪੱਤਰ ’ਚ ਅੱਗੇ ਲਿਖਿਆ, ‘‘ਭਾਰੀ ਪੁਲਿਸ ਤਾਇਨਾਤੀ ਤੋਂ ਬਿਨਾਂ ਅਰਥਪੂਰਨ ਸਿਆਸੀ ਤੇ ਪਾਰਟੀ ਸਰਗਰਮੀਆਂ ਨੂੰ ਅੰਜਾਮ ਦੇਣਾ ਵਰਚੁਅਲੀ ਨਾਮੁਮਕਿਨ ਜਾਪਦਾ ਹੈ।’’ ਸਾਬਕਾ ਮੰਤਰੀ ਨੇ ਕਿਹਾ ਕਿ ਉਹ ਸ਼ੁਰੂ ਤੋਂ ਕਿਸਾਨ ਮੰਗਾਂ ਦਾ ਹਮਾਇਤੀ ਰਿਹਾ ਹੈ ਤੇ ਪਾਰਟੀ ਹਾਈਕਮਾਨ ਨੂੰ ਤਰਜੀਹੀ ਆਧਾਰ ’ਤੇ ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਗਰਮੀ ਨੇ ਕੀਤਾ ਬੇਹਾਲ, ਉਤੋਂ ਬਿਜਲੀ ਕੱਟਾਂ ਤੋਂ ਅਕੇ ਲੋਕਾਂ ਨੇ ਪਾਵਰਕਾਮ ਸਬ ਡਵੀਜ਼ਨ ਤਿੱਬੜ ਦਾ ਕੀਤਾ ਘਿਰਾਓ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਦਿੱਲੀ ਗੁਰਦੁਆਰੇ 'ਚ ਬੇਅਦਬੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਐਕਸ਼ਨ, 2 ਮੈਂਬਰਾਂ ਦੇ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ 'ਤੇ ਲਾਈ ਪਾਬੰਦੀ
ਦਿੱਲੀ ਗੁਰਦੁਆਰੇ 'ਚ ਬੇਅਦਬੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਐਕਸ਼ਨ, 2 ਮੈਂਬਰਾਂ ਦੇ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ 'ਤੇ ਲਾਈ ਪਾਬੰਦੀ
ਸਿਆਸੀ ਜਗਤ ਤੋਂ ਮੰਦਭਾਗੀ ਖ਼ਬਰ! BJP ਸੰਸਦ ਮੈਂਬਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
ਸਿਆਸੀ ਜਗਤ ਤੋਂ ਮੰਦਭਾਗੀ ਖ਼ਬਰ! BJP ਸੰਸਦ ਮੈਂਬਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ! IB ਦੇ SP ਨੂੰ ਡਰਾਈਵਰ ਨੇ ਮਾਰੀ ਗੋਲੀ, ਮੱਚੀ ਸਨਸਨੀ
ਵੱਡੀ ਵਾਰਦਾਤ! IB ਦੇ SP ਨੂੰ ਡਰਾਈਵਰ ਨੇ ਮਾਰੀ ਗੋਲੀ, ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
Embed widget