ਪੜਚੋਲ ਕਰੋ
Advertisement
15 ਅਗਸਤ ਤੋਂ ਪਹਿਲਾਂ ਵੱਡੀ ਸਾਜਿਸ਼ ਨਾਕਾਮ ! ਕੁਰੂਕਸ਼ੇਤਰ 'ਚ ਹੋਟਲ ਨੇੜਿਓਂ ਮਿਲਿਆ ਵਿਸਫੋਟਕ RDX , ਜਾਂਚ 'ਚ ਜੁਟੀ ਪੁਲਿਸ
ਹਰਿਆਣਾ ਦੇ ਕੁਰੂਕਸ਼ੇਤਰ 'ਚ ਅੰਬਾਲਾ-ਦਿੱਲੀ ਨੈਸ਼ਨਲ ਹਾਈਵੇਅ 'ਤੇ ਵਿਸਫੋਟਕ RDX ਮਿਲਿਆ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਆਲੇ-ਦੁਆਲੇ ਦੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ।
ਕੁਰੂਕਸ਼ੇਤਰ : ਹਰਿਆਣਾ ਦੇ ਕੁਰੂਕਸ਼ੇਤਰ 'ਚ ਅੰਬਾਲਾ-ਦਿੱਲੀ ਨੈਸ਼ਨਲ ਹਾਈਵੇਅ 'ਤੇ ਮਿਰਚੀ ਹੋਟਲ ਨੇੜੇ ਵੀਰਵਾਰ ਨੂੰ ਵਿਸਫੋਟਕ RDX ਮਿਲਿਆ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਆਲੇ-ਦੁਆਲੇ ਦੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਵਿਸਫੋਟਕਾਂ ਦੀ ਜਾਂਚ ਲਈ ਟੀਮਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਸੀ।
ਸਪੈਸ਼ਲ ਟਾਸਕ ਫੋਰਸ (STF) , ਪੁਲਿਸ ਅਤੇ ਬੰਬ ਨਿਰੋਧਕ ਦਸਤੇ ਨੇ ਇਲਾਕੇ ਦੀ ਤਲਾਸ਼ੀ ਲਈ ਹੈ। ਫਿਲਹਾਲ ਪੁਲਸ ਨੇ ਪੂਰੇ ਮਾਮਲੇ 'ਚ ਰਸਮੀ ਤੌਰ 'ਤੇ ਕੁਝ ਨਹੀਂ ਕਿਹਾ ਹੈ। ਪੁਲਿਸ ਆਸਪਾਸ ਦੇ ਇਲਾਕੇ ਵਿੱਚ ਮੁਲਜ਼ਮਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਪੂਰੇ ਮਾਮਲੇ ਨੂੰ ਸੁਤੰਤਰਤਾ ਦਿਵਸ ਅਤੇ ਅੱਤਵਾਦੀ ਕਨੈਕਸ਼ਨ ਨਾਲ ਜੋੜਿਆ ਜਾ ਰਿਹਾ ਹੈ।
ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿੱਚ ਮਚਿਆ ਹੜਕੰਪ
ਵਿਸਫੋਟਕਾਂ ਦੀ ਬਰਾਮਦਗੀ ਦੀ ਸੂਚਨਾ ਮਿਲਣ ਨਾਲ ਹਰਿਆਣਾ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਕੁਰੂਕਸ਼ੇਤਰ ਦੇ ਸ਼ਾਹਾਬਾਦ 'ਚ ਕਈ ਥਾਣਿਆਂ ਨੂੰ ਬੁਲਾ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅੰਬਾਲਾ ਤੋਂ ਬੰਬ ਡਿਸਪੋਜ਼ਲ ਸਕੁਐਡ ਬੁਲਾ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਕਾਫੀ ਦੇਰ ਤੱਕ ਇਲਾਕੇ ਦੀ ਆਵਾਜਾਈ ਵੀ ਰੋਕੀ ਰੱਖੀ। ਪੁਲਿਸ ਦਾ ਕਹਿਣਾ ਹੈ ਕਿ ਕਰੀਬ ਡੇਢ ਕਿਲੋ ਆਰਡੀਐਕਸ ਮਿਲਿਆ ਹੈ। ਡੌਗ ਸਕੁਐਡ ਰਾਹੀਂ ਆਸ-ਪਾਸ ਦੇ ਇਲਾਕਿਆਂ 'ਚ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਰਨਾਲ ਤੋਂ ਆਰ.ਡੀ.ਐਕਸ. ਮਿਲ ਚੁੱਕਾ ਹੈ। ਮਈ ਮਹੀਨੇ ਵਿੱਚ ਪੁਲੀਸ ਨੇ ਇਹ ਇਨੋਵਾ ਗੱਡੀ ਬਰਾਮਦ ਕੀਤੀ ਸੀ। ਜਾਂਚ 'ਚ ਪਤਾ ਲੱਗਾ ਕਿ ਬੱਬਰ ਖਾਲਸਾ ਦੇ ਅੱਤਵਾਦੀਆਂ ਨੇ ਇਹ ਆਰਡੀਐਕਸ ਸਪਲਾਈ ਕੀਤਾ ਸੀ। ਪਾਕਿਸਤਾਨ 'ਚ ਬੈਠੇ ਪੰਜਾਬ ਦੇ ਬਦਨਾਮ ਗੈਂਗਸਟਰ ਅੱਤਵਾਦੀ ਹਰਵਿੰਦਰ ਰਿੰਦਾ ਨੇ ਇਹ ਵਿਸਫੋਟਕ ਅਤੇ ਹਥਿਆਰ ਭੇਜੇ ਸਨ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਗੁਰਪ੍ਰੀਤ ਸਿੰਘ, ਅਮਨਦੀਪ, ਭੁਪਿੰਦਰ ਅਤੇ ਪਰਮਿੰਦਰ ਪੰਜਾਬ ਦੇ ਫਿਰੋਜ਼ਪੁਰ ਅਤੇ ਲੁਧਿਆਣਾ ਦੇ ਰਹਿਣ ਵਾਲੇ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਤਕਨਾਲੌਜੀ
ਪੰਜਾਬ
ਸਿਹਤ
Advertisement