ਨਵੀਂ ਦਿੱਲੀ: ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਦੇ ਨਾਲ ਉੱਥੋਂ ਦੇ ਹਾਲਾਤ ਬਹੁਤ ਖਰਾਬ ਹਨ। ਭਾਰਤ ਸਮੇਤ ਕਈ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਅਫਗਾਨਿਸਤਾਨ ਤੋਂ ਕੱਢਣ ਦੇ ਮਿਸ਼ਨ ਨੂੰ ਤੇਜ਼ ਕਰ ਦਿੱਤਾ ਹੈ। ਉਥੋਂ ਭਾਰਤ ਆਉਣ ਵਾਲੇ ਲੋਕਾਂ ਵਿੱਚ ਅਫਗਾਨ ਸਿੱਖ ਤੇ ਹਿੰਦੂ ਸ਼ਾਮਲ ਹਨ।


ਅਫਗਾਨਿਸਤਾਨ ਦੇ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵੱਡੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਏਏ ਦੀ ਕਟ ਆਫ਼ ਤਾਰੀਖ ਵਧਾਈ ਜਾਣੀ ਚਾਹੀਦੀ ਹੈ।


ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸੀਏਏ ਵਿੱਚ ਸੋਧ ਕਰਕੇ ਇਸ ਦੀ ਕਟ-ਆਫ਼ ਤਾਰੀਖ 2014 ਤੋਂ 2021 ਤੱਕ ਕਰਨ ਤਾਂ ਜੋ ਅਫਗਾਨਿਸਤਾਨ ਦੇ ਲੋਕ ਇਸ ਦਾ ਲਾਭ ਹਾਸਲ ਕਰ ਸਕਣ।






ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦਾ ਉਦੇਸ਼ ਦਸੰਬਰ 2014 ਤੋਂ ਪਹਿਲਾਂ ਭਾਰਤ ਆਏ ਅਫਗਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ ਦੇ ਹਿੰਦੂਆਂ, ਸਿੱਖਾਂ, ਬੋਧੀਆਂ, ਪਾਰਸੀਆਂ ਤੇ ਈਸਾਈਆਂ ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਨਾ ਹੈ। ਰਿਪੋਰਟ ਮੁਤਾਬਕ ਅਫਗਾਨਿਸਤਾਨ, ਪਾਕਿਸਤਾਨ ਤੇ ਬੰਗਲਾਦੇਸ਼ ਦੇ ਹਿੰਦੂਆਂ ਤੋਂ ਭਾਰਤ ਦੀ ਨਾਗਰਿਕਤਾ ਲਈ ਕੁੱਲ 4 ਹਜ਼ਾਰ 46 ਅਰਜ਼ੀਆਂ ਇਸ ਵੇਲੇ ਵੱਖ-ਵੱਖ ਸੂਬਿਆਂ ਵਿੱਚ ਵਿਚਾਰ ਅਧੀਨ ਹਨ।


ਸਿਰਸਾ ਨੇ ਇਸ ਤੋਂ ਪਹਿਲਾਂ ਕਾਬੁਲ ਹਵਾਈ ਅੱਡੇ 'ਤੇ ਫਸੇ ਭਾਰਤੀਆਂ ਦਾ ਇੱਕ ਵੀਡੀਓ ਸਾਂਝਾ ਕੀਤਾ ਸੀ, ਸਰਕਾਰ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇ ਕਿਉਂਕਿ ਉਨ੍ਹਾਂ ਨੂੰ ਵਾਰ-ਵਾਰ ਅਪੀਲ ਕੀਤੀ ਜਾ ਰਹੀ ਸੀ।


ਐਤਵਾਰ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਵਿਵਾਦਤ ਸੀਏਏ ਦਾ ਸਮਰਥਨ ਕੀਤਾ ਸੀ, ਜਿਸ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਆਪਕ ਵਿਰੋਧ ਪ੍ਰਦਰਸ਼ਨ ਹੋਏ ਸੀ। ਪੁਰੀ ਨੇ ਟਵੀਟ ਕੀਤਾ, “ਸਾਡੇ ਅਸਥਿਰ ਇਲਾਕੇ ਵਿੱਚ ਹਾਲੀਆ ਘਟਨਾਕ੍ਰਮ ਅਤੇ ਜਿਸ ਤਰੀਕੇ ਨਾਲ ਸਿੱਖ ਅਤੇ ਹਿੰਦੂ ਦੁਖਦਾਈ ਸਮੇਂ ਵਿੱਚੋਂ ਲੰਘ ਰਹੇ ਹਨ, ਇਸੇ ਲਈ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨਾ ਕਿਉਂ ਜ਼ਰੂਰੀ ਸੀ।”


ਇਹ ਵੀ ਪੜ੍ਹੋ: Gold-Silver Price Today 24 August 2021: ਸੋਨੇ ਦੀ ਕੀਮਤ 'ਚ ਗਿਰਾਵਟ, ਜਾਣੋ ਅੱਜ ਦੀ ਕੀਮਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904