ਪੜਚੋਲ ਕਰੋ

Fact Check: ਕਿਸਾਨ ਅੰਦੋਲਨ 'ਚ ਕੌਣ ਫੈਲਾ ਰਿਹਾ ਸਿੱਖਾਂ ਖਿਲਾਫ ਜ਼ਹਿਰ, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰਾਂ ਦਾ ਜਾਣੋ ਸੱਚ

ਪ੍ਰਦਰਸ਼ਨ ਕਰ ਰਹੇ ਸਿੱਖ ਕਿਸਾਨਾਂ ‘ਤੇ ਹੁਣ ਸੋਸ਼ਲ ਮੀਡੀਆ 'ਚ ਵਾਇਰਲ ਕੁਝ ਤਸਵੀਰਾਂ ਕਰਕੇ ਦੇਸ਼ ਧ੍ਰੋਹ ਦਾ ਇਲਜ਼ਾਮ ਲਾਇਆ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਕਿਸਾਨ ਅੰਦੋਲਨ ਨਾਲ ਜੋੜਿਆ ਜਾ ਰਿਹਾ ਹੈ ਜਿਨ੍ਹਾਂ 'ਤੇ ਯਕੀਨ ਕਰਨ ਤੋਂ ਪਹਿਲਾਂ ਇਨ੍ਹਾਂ ਤਸਵੀਰਾਂ ਦੀ ਸੱਚਾਈ ਜਾਣ ਲਓ।

ਨਵੀਂ ਦਿੱਲੀ: ਦੇਸ਼ ਵਿੱਚ ਕਿਸਾਨੀ ਲਹਿਰ ਜ਼ੋਰ ਫੜ ਰਹੀ ਹੈ। ਕਿਸਾਨੀ ਦਾ ਮੁੱਦਾ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅੰਦੋਲਨਕਾਰੀਆਂ ਬਾਰੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਪ੍ਰਦਰਸ਼ਨ ਕਰ ਰਹੇ ਲੋਕਾਂ ਦੀਆਂ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਤੇ ਉਨ੍ਹਾਂ 'ਤੇ ਗੱਦਾਰ ਹੋਣ ਦਾ ਇਲਜ਼ਾਮ ਲਾਇਆ ਜਾ ਰਿਹਾ ਹੈ ਪਰ ਇੱਥੇ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਨ੍ਹਾਂ ਤਸਵੀਰਾਂ ਦੀ ਸੱਚਾਈ ਕੀ ਹੈ। ਤਸਵੀਰ- 1 ਇੱਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਲੋਕ ਤਿਰੰਗੇ ਦਾ ਅਪਮਾਨ ਕਰਦੇ ਨਜ਼ਰ ਆ ਰਹੇ ਹਨ। ਤਸਵੀਰ ਵਿੱਚ ਇੱਕ ਸਰਦਾਰ ਆਪਣੀ ਜੁੱਤੀ ਤਿਰੰਗੇ 'ਤੇ ਰੱਖ ਕੇ ਬੈਠਾ ਹੈ ਤੇ ਦੂਜਾ ਸਰਦਾਰ ਤਿਰੰਗੇ 'ਤੇ ਖੜ੍ਹਾ ਹੈ। ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿੱਛੇ ਇੱਕ ਝੰਡਾ ਲੈ ਕੇ ਖੜ੍ਹੇ ਹਨ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਇੱਕ ਵਿਅਕਤੀ ਨੇ ਲਿਖਿਆ, “ਇਹ ਕਿਹੋ ਜਿਹਾ ਵਿਰੋਧ ਹੈ? ਪਹਿਲਾਂ ਉਹ ਮੋਦੀ ਵਿਰੋਧੀ ਸੀ, ਫਿਰ ਹਿੰਦੂ ਵਿਰੋਧੀ ਤੇ ਹੁਣ ਸਾਡੇ ਰਾਸ਼ਟਰੀ ਝੰਡੇ ‘ਤੇ ਖੜ੍ਹੇ ਹਨ। ਉਨ੍ਹਾਂ ਨੇ ਆਪਣੀਆਂ ਜੁੱਤੀਆਂ ਨਾਲ ਰਾਸ਼ਟਰੀ ਝੰਡਾ ਨੂੰ ਕੁੱਟਿਆ। ਯੂਪੀ ਦੇ ਲੋਕ ਜਾਗ ਜਾਓ। ਉਹ ਕਿਸਾਨ ਨਹੀਂ ਸਗੋਂ ਖਾਲਿਸਤਾਨੀ ਤੇ ਪਾਕਿਸਤਾਨੀ ਹਨ।” Fact Check: ਕਿਸਾਨ ਅੰਦੋਲਨ 'ਚ ਕੌਣ ਫੈਲਾ ਰਿਹਾ ਸਿੱਖਾਂ ਖਿਲਾਫ ਜ਼ਹਿਰ, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰਾਂ ਦਾ ਜਾਣੋ ਸੱਚ ਜਦੋਂ ਅਸੀਂ ਕੀਵਰਡਸ ਨਾਲ ਖੋਜ ਕੀਤੀ, ਤਾਂ ਅਸੀਂ ਪਾਇਆ ਕਿ ਇਸ ਤਸਵੀਰ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ। ਇਹ ਤਸਵੀਰ ਸਾਲ 2013 ਦੀ ਹੈ, ਜਦੋਂ ਕੁਝ ਸਿੱਖ ਸੰਗਠਨ ਦੇ ਲੋਕਾਂ ਨੇ ਕੈਲੀਫੋਰਨੀਆ ਵਿੱਚ ਭਾਰਤ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਸੀ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਵੀਡੀਓ ਵੀ ਮਿਲੀ ਹੈ, ਜਿਸ ਨੂੰ ਯੂਟਿਊਬ ‘ਤੇ 19 ਅਗਸਤ 2013 ਨੂੰ ਅਪਲੋਡ ਕੀਤਾ ਗਿਆ ਸੀ। ਫੋਟੋ -2 ਅਜਿਹੀਆਂ ਕਈ ਤਸਵੀਰਾਂ ਕਿਸਾਨਾਂ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇੱਕ ਹੋਰ ਤਸਵੀਰ 'ਚ ਇੱਕ ਸਿੱਖ ਬਜ਼ੁਰਗ ਤਿਰੰਗੇ ਨੂੰ ਜੁੱਤੀ ਦਿਖਾਉਂਦਾ ਨਜ਼ਰ ਆ ਰਿਹਾ ਹੈ। ਇਸ ਤਸਵੀਰ ਦੇ ਕੈਪਸ਼ਨ ਵਿੱਚ ਲਿਖਿਆ ਹੈ, “ਕੀ ਭਾਰਤ ਨੂੰ ਇਨ੍ਹਾਂ ਕਿਸਾਨਾਂ 'ਤੇ ਮਾਣ ਹੈ। ਅਜਿਹਾ ਲੱਗਦਾ ਹੈ ਜਿਵੇਂ ਵਿਦੇਸ਼ੀ ਅੱਤਵਾਦੀ ਕਿਸਾਨਾਂ ਦੀ ਆੜ ਵਿਚ ਦੇਸ਼ ਵਿੱਚ ਦਾਖਲ ਹੋਏ ਹਨ। ਸਾਡੇ ਆਪਣੇ ਦੇਸ਼ ਦੇ ਝੰਡੇ ਦੀ ਅਜਿਹੀ ਬੇਇੱਜ਼ਤੀ ਸਾਡੇ ਰਾਸ਼ਟਰੀ ਝੰਡੇ ਦਾ ਅਪਮਾਨ ਕਰਨਾ ਹੀ ਕਿਸਾਨ ਅੰਦੋਲਨ ਹੈ। ਅਸੀਂ ਅਜਿਹੇ ਕਿਸਾਨ ਅੰਦੋਲਨ ਤੋਂ ਹੈਰਾਨ ਹਾਂ।”
ਪਰ ਇਸ ਤਸਵੀਰ ਦੀ ਸੱਚਾਈ ਵੀ ਕੁਝ ਹੋਰ ਹੈ ਖੋਜ ਕਰਨ 'ਤੇ ਸਾਨੂੰ ਇੱਕ ਬਲਾਗ ਮਿਲਿਆ ਜਿਸ ਦਾ ਨਾਂ 'ਦਲ ਖਾਲਸਾ ਯੂਕੇ' ਹੈ। ਇੱਥੋਂ ਦੀਆਂ ਫੋਟੋਆਂ ਵਿੱਚ ਸਿੱਖ ਕੌਮ ਦੇ ਕੁਝ ਲੋਕ ਤਿਰੰਗੇ ਝੰਡੇ ਦੀ ਬੇਇੱਜ਼ਤੀ ਕਰਦੇ ਦਿਖਾਈ ਦਿੱਤੇ। ਖਾਸ ਗੱਲ ਇਹ ਹੈ ਕਿ ਇਹ ਬਲਾਗ 17 ਅਗਸਤ 2013 ਨੂੰ ਪ੍ਰਕਾਸ਼ਤ ਹੋਇਆ। ਜਦੋਂ ਭਾਰਤ 'ਤੇ ਅਤਿਆਚਾਰ ਦਾ ਦੋਸ਼ ਲਾਉਂਦੇ ਹੋਏ ਕੁਝ ਸਿੱਖ ਤੇ ਘੱਟ ਗਿਣਤੀਆਂ ਨੇ ਲੰਡਨ ਵਿੱਚ ਪ੍ਰਦਰਸ਼ਨ ਕੀਤਾ। ਇਹ ਵਾਇਰਲ ਤਸਵੀਰ ਇਸ ਵਿਰੋਧ ਪ੍ਰਦਰਸ਼ਨ ਦੀ ਹੈ। ਕਿਸਾਨ ਅੰਦੋਲਨ ਲਈ ਜਾਨ ਦੇਣ ਵਾਲੇ ਬਾਬਾ ਰਾਮ ਸਿੰਘ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਅੰਤਿਮ ਵਿਦਾਈ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget