ਪੜਚੋਲ ਕਰੋ

Maharashtra : 8 ਕਰੋੜ ਰੁਪਏ ਦੇ 2000 ਵਾਲੇ ਨਕਲੀ ਨੋਟ ਬਰਾਮਦ, ਕ੍ਰਾਈਮ ਬ੍ਰਾਂਚ ਨੇ ਗਿਰੋਹ ਨੇ ਗੈਂਗ ਦਾ ਪਰਦਾਫਾਸ਼

Maharashtra Police Seizes Fake Currency Notes : ਮਹਾਰਾਸ਼ਟਰ ਪੁਲਿਸ  (Maharashtra Police) ਦੀ ਠਾਣੇ ਕ੍ਰਾਈਮ ਬ੍ਰਾਂਚ (Thane Police Crime Branch) ਨੇ ਜਾਅਲੀ ਕਰੰਸੀ ਛਾਪਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

Maharashtra Police Seizes Fake Currency Notes : ਮਹਾਰਾਸ਼ਟਰ ਪੁਲਿਸ  (Maharashtra Police) ਦੀ ਠਾਣੇ ਕ੍ਰਾਈਮ ਬ੍ਰਾਂਚ (Thane Police Crime Branch) ਨੇ ਜਾਅਲੀ ਕਰੰਸੀ ਛਾਪਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ 2000 ਦੇ ਨਕਲੀ ਨੋਟ (Fake Currency Notes) ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ 8 ਕਰੋੜ ਰੁਪਏ ਦੇ 2000 ਰੁਪਏ ਦੇ ਨਕਲੀ ਨੋਟ ਜ਼ਬਤ ਕੀਤੇ ਗਏ ਹਨ।

ਇਨ੍ਹਾਂ ਨੋਟਾਂ ਨੂੰ ਬਾਜ਼ਾਰ 'ਚ ਉਤਾਰਨ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਪਰ ਇਸ ਤੋਂ ਪਹਿਲਾਂ ਹੀ ਪੁਲਿਸ  ਨੂੰ ਵੱਡੀ ਕਾਮਯਾਬੀ ਮਿਲੀ। ਪੁਲੀਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਠਾਣੇ ਪੁਲਿਸ ਨੇ ਗ੍ਰਿਫਤਾਰ ਦੋਸ਼ੀਆਂ ਦੀ ਪਛਾਣ 52 ਸਾਲਾ ਰਾਮ ਸ਼ਰਮਾ ਅਤੇ 55 ਸਾਲਾ ਰਾਜਿੰਦਰ ਰਾਉਤ ਵਜੋਂ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਪਾਲਘਰ (Palghar) ਦੇ ਰਹਿਣ ਵਾਲੇ ਹਨ ਅਤੇ ਨਕਲੀ ਨੋਟ ਬਾਜ਼ਾਰ 'ਚ ਪਹੁੰਚਾਉਣ ਦਾ ਕੰਮ ਕਰਦੇ ਸਨ।

ਪੁਲਿਸ ਨੇ ਨਕਲੀ ਨੋਟ ਛਾਪਣ ਵਾਲੇ ਇਸ ਗਿਰੋਹ ਕੋਲੋਂ 2000 ਦੇ ਨੋਟਾਂ ਦੇ 400 ਬੰਡਲ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਨਕਲੀ ਨੋਟ ਛਾਪਣ ਵਾਲਿਆਂ ਦਾ ਨੈੱਟਵਰਕ ਕਿੱਥੋਂ ਤੱਕ ਫੈਲਿਆ ਹੋਇਆ ਹੈ। ਪੁਲਿਸ ਮੁਤਾਬਕ ਧੋਖੇਬਾਜ਼ ਬਾਜ਼ਾਰ 'ਚ 2000 ਰੁਪਏ ਦੇ ਨੋਟਾਂ ਦੀ ਕਮੀ ਦਾ ਫਾਇਦਾ ਉਠਾਉਣਾ ਚਾਹੁੰਦੇ ਸਨ।

ਪਿਛਲੇ ਮਹੀਨੇ ਮੁੰਬਈ-ਗੁਜਰਾਤ ਤੋਂ ਮਿਲੇ ਸੀ ਨਕਲੀ ਨੋਟ 

ਅਕਤੂਬਰ ਦੇ ਪਹਿਲੇ ਹਫ਼ਤੇ ਪੁਲਿਸ ਨੇ ਮੁੰਬਈ ਅਤੇ ਗੁਜਰਾਤ ਦੇ ਕਈ ਸਥਾਨਾਂ 'ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਵੱਡੀ ਮਾਤਰਾ 'ਚ ਨਕਲੀ ਲੋਕਾਂ ਨੂੰ ਕਾਬੂ ਕੀਤਾ ਸੀ। ਛਾਪੇਮਾਰੀ 'ਚ ਪੁਲਿਸ ਨੇ 317 ਕਰੋੜ ਰੁਪਏ ਦੇ ਨਕਲੀ ਨੋਟ ਬਰਾਮਦ ਕੀਤੇ ਸਨ, ਜਿਨ੍ਹਾਂ 'ਚੋਂ 227 ਕਰੋੜ ਰੁਪਏ ਦੇ ਨਕਲੀ ਨੋਟ ਇਕੱਲੇ ਮੁੰਬਈ ਤੋਂ ਜ਼ਬਤ ਕੀਤੇ ਗਏ ਸਨ। ਇਸ ਮਾਮਲੇ 'ਚ ਕੋਰੀਅਰ ਕੰਪਨੀ ਚਲਾਉਣ ਵਾਲੇ ਮੁਲਜ਼ਮ ਵਿਕਾਸ ਜੈਨ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਪੁਲਿਸ ਨੂੰ ਕੋਰੀਅਰ ਸਰਵਿਸ ਰਾਹੀਂ ਨਕਲੀ ਨੋਟਾਂ ਦੀ ਸਪਲਾਈ ਹੋਣ ਦਾ ਸ਼ੱਕ ਸੀ।

ਪੁਲਿਸ ਨੇ ਜਾਣਕਾਰੀ ਦਿੱਤੀ ਸੀ ਕਿ ਮੁੰਬਈ, ਸੂਰਤ, ਆਨੰਦ ਅਤੇ ਜਾਮਨਗਰ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕਰਕੇ 500 ਅਤੇ 2000 ਦੇ ਨਕਲੀ ਨੋਟ ਜ਼ਬਤ ਕੀਤੇ ਗਏ ਹਨ। ਪੁਲਿਸ ਨੇ 500 ਅਤੇ 1000 ਰੁਪਏ ਦੇ ਨੋਟ ਵੀ ਬਰਾਮਦ ਕੀਤੇ ਹਨ ,ਜੋ ਨੋਟਬੰਦੀ ਦੌਰਾਨ ਚਲਣ ਤੋਂ ਬਾਹਰ ਸਨ।

ਇਸ ਤਰ੍ਹਾਂ ਮਿਲਿਆ ਸੀ ਪੁਲਿਸ ਨੂੰ ਸੁਰਾਗ 

ਪੁਲਿਸ ਨੇ ਕਿਹਾ ਸੀ ਕਿ ਇਕ ਦੋਸ਼ੀ ਹਿਤੇਸ਼ ਕੋਟਾਡੀਆ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਸ ਤੋਂ ਪੁੱਛਗਿੱਛ ਵਿਚ ਸੁਰਾਗ ਮਿਲੇ ਹਨ, ਜਿਸ ਤੋਂ ਬਾਅਦ ਛਾਪੇਮਾਰੀ ਕੀਤੀ ਗਈ ਅਤੇ ਨਕਲੀ ਨੋਟ ਜ਼ਬਤ ਕੀਤੇ ਗਏ। ਕੋਟਾਡੀਆ ਨੂੰ ਐਂਬੂਲੈਂਸ ਵਿੱਚ 25 ਕਰੋੜ ਰੁਪਏ ਤੋਂ ਵੱਧ ਦੇ ਨਕਲੀ ਨੋਟ ਲਿਜਾਂਦੇ ਹੋਏ ਫੜਿਆ ਗਿਆ ਸੀ।

ਇਸ ਸਾਲ ਜਨਵਰੀ ਦੇ ਆਖਰੀ ਹਫਤੇ ਮੁੰਬਈ ਪੁਲਿਸ ਨੇ ਨਕਲੀ ਨੋਟ ਛਾਪਣ ਅਤੇ ਉਨ੍ਹਾਂ ਨੂੰ ਬਾਜ਼ਾਰ ਤੋਂ ਉਤਾਰਨ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਸੀ।ਪੁਲਿਸ ਨੇ 7 ਲੋਕਾਂ ਨੂੰ ਗ੍ਰਿਫਤਾਰ ਕਰਨ ਦੇ ਨਾਲ ਹੀ 7 ਕਰੋੜ ਰੁਪਏ ਦੇ ਨਕਲੀ ਨੋਟ ਬਰਾਮਦ ਕੀਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget