Indian Female Air Force Pilot: ਸੋਸ਼ਲ ਮੀਡੀਆ ਉੱਤੇ ਚੱਲ ਰਹੀਆਂ ਉਹਨਾਂ ਅਫਵਾਹਾਂ ਨੂੰ ਭਾਰਤੀ ਸਰਕਾਰ ਨੇ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਭਾਰਤੀ ਵਾਯੂਸੈਨਾ ਦੀ ਮਹਿਲਾ ਪਾਇਲਟ Squadron Leader Shivani Singh ਨੂੰ ਪਾਕਿਸਤਾਨ ਨੇ ਫੜ ਲਿਆ ਹੈ। ਰੱਖਿਆ ਸ੍ਰੋਤਾਂ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀ ਕੋਈ ਘਟਨਾ ਨਹੀਂ ਹੋਈ ਹੈ ਅਤੇ ਸਕਵਾਡ੍ਰਨ ਲੀਡਰ ਸ਼ਿਵਾਨੀ ਸਿੰਘ ਪੂਰੀ ਤਰ੍ਹਾਂ ਸੁਰੱਖਿਅਤ ਹਨ।

Continues below advertisement



ਪਾਕਿ ਦੀਆਂ ਕੋਝੀਆਂ ਹਰਕਤਾਂ ਜਾਰੀ, ਫੈਲਾ ਰਿਹਾ ਝੂਠ


ਇਹ ਖ਼ਬਰ ਪ੍ਰੋ-ਪਾਕਿਸਤਾਨ ਸੋਸ਼ਲ ਮੀਡੀਆ ਹੈਂਡਲਾਂ ਦੁਆਰਾ ਫੈਲਾਈ ਗਈ ਫੇਕ ਨਿਊਜ਼ ਹੈ, ਜਿਸਦਾ ਮਕਸਦ ਭ੍ਰਮ ਫੈਲਾਉਣਾ ਅਤੇ ਮਨੋਵਿਗਿਆਨਿਕ ਯੁੱਧ ਛੇੜਨਾ ਹੈ। ਸਰਕਾਰ ਅਤੇ ਫੌਜ ਦੋਹਾਂ ਨੇ ਜਨਤਾ ਤੋਂ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਅਫਵਾਹਾਂ 'ਤੇ ਵਿਸ਼ਵਾਸ ਨਾ ਕਰੇ ਅਤੇ ਸਿਰਫ਼ ਅਧਿਕਾਰਿਕ ਸਰੋਤਾਂ ਤੋਂ ਮਿਲੀ ਜਾਣਕਾਰੀ 'ਤੇ ਭਰੋਸਾ ਕਰੇ। ਇਸ ਤਰ੍ਹਾਂ ਦੀਆਂ ਝੂਠੀਆਂ ਖ਼ਬਰਾਂ ਦੇਸ਼ ਦੀ ਸੁਰੱਖਿਆ ਅਤੇ ਇਕਤਾ ਨੂੰ ਨੁਕਸਾਨ ਪਹੁੰਚਾਉਣ ਦੇ ਉਦੇਸ਼ ਨਾਲ ਫੈਲਾਈਆਂ ਜਾਂਦੀਆਂ ਹਨ।


 







 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।