ਪੜਚੋਲ ਕਰੋ
(Source: ECI/ABP News)
ਰਾਹੁਲ ਗਾਂਧੀ ਦਾ ਵੱਡਾ ਐਲਾਨ, ਖੇਤੀ ਕਾਨੂੰਨ ਵਾਪਸ ਲਏ ਜਾਣ ਤੱਕ ਕਾਂਗਰਸ ਨਹੀਂ ਹਟੇਗੀ ਪਿੱਛੇ
ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਜੰਤਰ-ਮੰਤਰ ਵਿਖੇ ਸ਼ੁੱਕਰਵਾਰ ਨੂੰ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਰੋਸ ਮਾਰਚ ਵਿੱਚ ਸ਼ਾਮਲ ਹੋਏ। ਰਾਹੁਲ ਨੇ ਕਿਹਾ ਕਿ ਨਰਿੰਦਰ ਮੋਦੀ ਕਿਸਾਨਾਂ ਦਾ ਸਤਿਕਾਰ ਨਹੀਂ ਕਰਦੇ ਅਤੇ ਸਿਰਫ ਉਨ੍ਹਾਂ ਨੂੰ ਹੀ ਖ਼ਤਮ ਕਰਨਾ ਚਾਹੁੰਦੇ ਹਨ।
![ਰਾਹੁਲ ਗਾਂਧੀ ਦਾ ਵੱਡਾ ਐਲਾਨ, ਖੇਤੀ ਕਾਨੂੰਨ ਵਾਪਸ ਲਏ ਜਾਣ ਤੱਕ ਕਾਂਗਰਸ ਨਹੀਂ ਹਟੇਗੀ ਪਿੱਛੇ Farm laws aimed at finishing farmers, govt will have to repeal them: Rahul Gandhi ਰਾਹੁਲ ਗਾਂਧੀ ਦਾ ਵੱਡਾ ਐਲਾਨ, ਖੇਤੀ ਕਾਨੂੰਨ ਵਾਪਸ ਲਏ ਜਾਣ ਤੱਕ ਕਾਂਗਰਸ ਨਹੀਂ ਹਟੇਗੀ ਪਿੱਛੇ](https://static.abplive.com/wp-content/uploads/sites/5/2021/01/15212153/Rahul-and-priynka-Gandhi.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਕਾਂਗਰਸ (Congress) ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਸ਼ੁੱਕਰਵਾਰ ਨੂੰ ਕੇਂਦਰੀ ਖੇਤੀ ਕਾਨੂੰਨਾਂ (Farm Laws) ਦੇ ਮੁੱਦੇ ’ਤੇ ਮੁੜ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਹ ਤਿੰਨੇ ਕਾਨੂੰਨ ਵਾਪਸ ਲਏ ਜਾਣ ਤੱਕ ਉਨ੍ਹਾਂ ਦੀ ਪਾਰਟੀ ਪਿੱਛੇ ਨਹੀਂ ਹਟੇਗੀ।
ਉਪ ਰਾਜਪਾਲ ਦੀ ਰਿਹਾਇਸ਼ਗਾਹ ਨੇੜੇ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ’ਚ ਸ਼ਾਮਲ ਰਾਹੁਲ ਗਾਂਧੀ ਨੇ ਕਿਹਾ,‘ਕੁਝ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਜ਼ਮੀਨ ਅਕਵਾਇਰ ਕਰਨ ਨਾਲ ਸਬੰਧਤ ਬਿਲ ਰਾਹੀਂ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕੀਤੀ ਸੀ। ਕਾਂਗਰਸ ਨੇ ਉਸ ਨੂੰ ਰੋਕਿਆ। ਭਾਜਪਾ ਇੱਕ ਵਾਰ ਫਿਰ ਕਿਸਾਨਾਂ ਉੱਤੇ ਹਮਲਾ ਬੋਲ ਰਹੀ ਹੈ।’
ਉਨ੍ਹਾਂ ਦੋਸ਼ ਲਾਇਆ ਕਿ ਇਹ ਤਿੰਨੇ ਕਾਨੂੰਨ ਕਿਸਾਨਾਂ ਦੀ ਮਦਦ ਕਰਨ ਲਈ ਨਹੀਂ, ਸਗੋਂ ਉਨ੍ਹਾਂ ਨੂੰ ਖ਼ਤਮ ਕਰਨ ਲਈ ਹਨ। ਸਰਕਾਰ ਕੁਝ ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ। ਕਾਂਗਰਸ ਆਗੂ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਨਾਲ ਖੜ੍ਹੀ ਹੈ। ਸਰਕਾਰ ਨੂੰ ਇਹ ਤਿੰਨੇ ਕਾਨੂੰਨ ਵਾਪਸ ਲੈਣੇ ਹੋਣਗੇ। ਸਰਕਾਰ ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਲਵੇਗੀ, ਤਦ ਤੱਕ ਕਾਂਗਰਸ ਪਿੱਛੇ ਨਹੀਂ ਹਟੇਗੀ।
ਇਹ ਵੀ ਪੜ੍ਹੋ: ਕਿਤੇ ਤੁਹਾਡੇ ਮੋਬਾਈਲ 'ਚ ਵੀ ਤਾਂ ਨਹੀਂ ਇਹ ਐਪ, ਤੁਰੰਤ ਕਰ ਦਿਓ ਡਿਲੀਟ ਨਹੀਂ ਤਾਂ ਹੋਏਗਾ ਵੱਡਾ ਨੁਕਸਾਨ
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਟਵੀਟ ਕੀਤਾ,‘ਦੇਸ਼ ਦੇ ਅੰਨਦਾਤਾ ਆਪਣੇ ਅਧਿਕਾਰ ਲਈ ਹੰਕਾਰੀ ਮੋਦੀ ਸਰਕਾਰ ਵਿਰੁੱਧ ਸੱਤਿਆਗ੍ਰਹਿ ਕਰ ਰਹੇ ਹਨ। ਅੱਜ ਸਮੁੱਚਾ ਭਾਰਤ ਕਿਸਾਨਾਂ ਉੱਤੇ ਅੱਤਿਆਚਾਰ ਢਾਹੁਣ ਤੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਆਵਾਜ਼ ਬੁਲੰਦ ਕਰ ਰਿਹਾ ਹੈ। ਤੁਸੀਂ ਵੀ ਜੁੜੋ ਤੇ ਇਸ ਸੱਤਿਆਗ੍ਰਹਿ ਦਾ ਹਿੱਸਾ ਬਣੋ।’
ਇਹ ਵੀ ਦੱਸ ਦੇਈਏ ਕਿ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਕਾਂਗਰਸ ਨੇ ਅੱਜ ਸ਼ੁੱਕਰਵਾਰ ਨੂੰ ‘ਕਿਸਾਨ ਅਧਿਕਾਰ ਦਿਵਸ’ ਮਨਾਇਆ। ਇਸ ਦੇ ਨਾਲ ਹੀ ਅੰਦੋਲਨਕਾਰੀ ਕਿਸਾਨਾਂ ਦੇ ਹੱਕ ’ਚ ‘ਸਪੀਕ ਅੱਪ ਫ਼ਾਰ ਕਿਸਾਨ ਅਧਿਕਾਰ’ ਹੈਸ਼-ਟੈਗ ਨਾਲ ਸੋਸ਼ਲ ਮੀਡੀਆ ਮੁਹਿੰਮ ਵੀ ਚਲਾਈ।
ਇਹ ਵੀ ਪੜ੍ਹੋ: ਅਮਰੀਕਾ ਦੀ ਫਸਟ ਲੇਡੀ ਜਿਲ ਬਾਇਡਨ ਨੇ ਭਾਰਤੀ ਮੂਲ ਦੀ ਗਰਿਮਾ ਵਰਮਾ ਨੂੰ ਸੌਂਪਿਆ ਵੱਡਾ ਅਹੁਦਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)