Farm Repeal Bill: ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਵਾਲਾ ਬਿੱਲ ਸੋਮਵਾਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਪੇਸ਼ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਹੀ ਬਿੱਲ 'ਤੇ ਚਰਚਾ ਹੋਵੇਗੀ ਅਤੇ ਇਸ ਨੂੰ ਪਾਸ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ।


ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮੋਹਰ ਲੱਗਣ ਤੋਂ ਬਾਅਦ ਕਾਨੂੰਨ ਦੀ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ। ਦੱਸ ਦੇਈਏ ਕਿ ਜੋ ਜਾਣਕਾਰੀ ਸਾਹਮਣੇ ਆਈ ਹੈ, ਉਸ ਮੁਤਾਬਕ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਯਾਨੀ ਸੋਮਵਾਰ ਨੂੰ ਸਰਕਾਰ ਖੇਤੀ ਕਾਨੂੰਨ ਨੂੰ ਵਾਪਸ ਲੈਣ ਲਈ ਸਦਨ 'ਚ ਬਿੱਲ ਪੇਸ਼ ਕਰ ਸਕਦੀ ਹੈ।


ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਨੇ ਸਾਰੇ ਸੰਸਦ ਮੈਂਬਰਾਂ ਲਈ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ ਹੈ। ਪਾਰਟੀ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਉਸ ਦਿਨ ਸਦਨ ਵਿੱਚ ਮੌਜੂਦ ਰਹਿਣ ਲਈ ਕਿਹਾ ਹੈ। ਰਾਜ ਸਭਾ ਸੰਸਦ ਮੈਂਬਰਾਂ ਬਾਰੇ ਵ੍ਹਿੱਪ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਖੇਤੀ ਕਾਨੂੰਨ 'ਤੇ ਚਰਚਾ ਅਤੇ ਇਸ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਪਾਰਟੀ ਦੇ ਸੰਸਦ ਮੈਂਬਰਾਂ ਲਈ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ ਗਿਆ ਹੈ। ਕਾਂਗਰਸ ਨੇ ਆਪਣੇ ਵ੍ਹਿਪ 'ਚ ਕਿਹਾ ਹੈ ਕਿ ਸਾਰੇ ਸੰਸਦ ਮੈਂਬਰਾਂ ਨੂੰ ਸੋਮਵਾਰ ਨੂੰ ਸੰਸਦ 'ਚ ਮੌਜੂਦ ਰਹਿਣ।


ਇਸ ਦੇ ਨਾਲ ਹੀ ਦੱਸ ਦੇਈਏ ਕਿ ਸੰਸਦ ਵਿੱਚ ਪੇਸ਼ ਕੀਤੇ ਜਾਣ ਵਾਲੇ 26 ਬਿੱਲਾਂ ਦੀ ਸੂਚੀ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਵੀ ਸ਼ਾਮਲ ਹੈ। ਉਧਰ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਖੇਤੀ ਕਾਨੂੰਨ ਅਤੇ ਇਸ ਦੇ ਫਾਇਦਿਆਂ ਬਾਰੇ ਕਿਸਾਨਾਂ ਨਾਲ ਆਮ ਰਾਏ ਜਾਣਨ ਲਈ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ ਪਰ ਗੱਲ ਸਿਰੇ ਨਹੀਂ ਚੜ੍ਹ ਸਕੀ। ਸਰਕਾਰ ਨਾਲ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਕਿਸਾਨ ਸੜਕਾਂ 'ਤੇ ਉਤਰੇ।



ਇਹ ਵੀ ਪੜ੍ਹੋ: iPhone Trick: ਬਗੈਰ ਨੰਬਰ ਸੇਵ ਕੀਤੇ iOS 'ਤੇ ਕਿਵੇਂ ਭੇਜਣਾ ਹੈ ਵ੍ਹੱਟਸਐਪ ਮੈਸੇਜ, ਜਾਣੋ ਇਹ ਆਸਾਨ ਤਰੀਕਾ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904