ਕਾਂਗਰਸ ਨੇ ਸ਼ੁੱਕਰਵਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਅੰਦੋਲਨਕਾਰੀ 22 ਕਿਸਾਨਾਂ ਦੀ ਮੌਤ ਦਾ ਇਲਜ਼ਾਮ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਲਈ ਇਕ ਕਰੋੜ ਰੁਪਏ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਹੈ।
ਕਿਸਾਨ ਕਾਂਗਰਸ ਦੇ ਵਾਈਸ ਪ੍ਰੈਜ਼ੀਡੈਂਟ ਸੁਰੇਂਦਰ ਸੋਲੰਕੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ 'ਚ ਕਿਹਾ, ਪਿਛਲੇ 23 ਦਿਨਾਂ ਤੋਂ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ 'ਤੇ ਕੜਾਕੇ ਦੀ ਠੰਡ 'ਚ ਅੰਦੋਲਨਕਾਰੀ ਕਿਸਾਨ ਤਿੰਨ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਪਰ ਸਰਕਾਰ ਟਸ ਤੋਂ ਮਸ ਨਹੀਂ ਹੋ ਰਹੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ