Farmers Protest: ਖਨੌਰੀ ਸਰਹੱਦ 'ਤੇ ਇੱਕ ਕਿਸਾਨ ਦੀ ਮੌਤ ਹੋਣ ਦੀ ਖਬਰ ਹੈ। ਸੂਤਰਾਂ ਮੁਤਾਬਕ ਕਿਸਾਨ ਦੇ ਸਿਰ ਵਿੱਚ ਕੋਈ ਚੀਜ਼ ਲੱਗਣ ਕਾਰਨ ਮੌਤ ਹੋਈ ਹੈ। ਮਰਨ ਵਾਲਾ ਕਿਸਾਨ ਬਠਿੰਡਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਉਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਮਿਲੀ। ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਖਨੌਰੀ ਬਾਰਡਰ ਉਪਰ ਇੱਕ ਕਿਸਾਨ ਦੀ ਮੌਤ ਬਾਰੇ ਖਬਰ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਅਜੇ ਪੂਰੀ ਜਾਣਕਾਰੀ ਨਹੀਂ ਮਿਲੀ।


ਕਿਸਾਨਾਂ ਨੇ ਕਿ 23 ਸਾਲਾਂ ਨੌਜਵਾਨ ਦੀ ਕਿਸਾਨਾਂ ਸੰਘਰਸ਼ ਦੌਰਾਨ ਮੌਤ ਹੋ ਗਈ ਹੈ। ਜ਼ਖ਼ਮੀ ਕਿਸਾਨਾਂ ਤੇ ਨੌਜਵਾਨਾਂ ਨੂੰ ਪਾਤੜਾਂ ਤੇ ਇਲਾਕੇ ਦੇ ਹੋਰ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕਿਸਾਨ ਲੀਡਰ ਬਲਦੇਵ ਸਿੰਘ ਸਿਰਸਾ ਤੇ ਨੌਜਵਾਨਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਇੱਕ ਨੌਜਵਾਨ ਖਨੌਰੀ ਬਾਰਡਰ 'ਤੇ ਸ਼ਹੀਦ ਹੋ ਗਿਆ ਤੇ ਦਰਜਨਾਂ ਨੌਜਵਾਨ ਜ਼ਖ਼ਮੀ ਹੋ ਚੁੱਕੇ ਹਨ ਪਤਾ ਨਹੀਂ ਸਾਡੇ ਨਾਲ ਹੋਰ ਕੀ ਕੁਝ ਹੋਵੇਗਾ।


ਦੱਸ ਦਈਏ ਕਿ ਖਨੌਰੀ ਤੇ ਸ਼ੰਭੂ ਬਾਰਡਰ ਉਪਰ ਸੁਰੱਖਿਆ ਬਲਾਂ ਨੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ। ਇਸ ਦੌਰਾਨ ਕੁਝ ਕਿਸਾਨ ਜ਼ਖ਼ਮੀ ਵੀ ਹੋਏ। ਕਿਸਾਨ ਲੀਡਰਾਂ ਨੇ ਕਿਹਾ ਕਿ ਖਨੌਰੀ ਦੇ ਦਾਤਾ ਸਿੰਘ ਵਾਲਾ ਸਰਹੱਦ 'ਤੇ ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ 'ਚ ਇੱਕ ਕਿਸਾਨ ਦੀ ਮੌਤ ਹੋ ਗਈ। ਕਿਸਾਨ ਦੇ ਸਿਰ ਵਿੱਚ ਕੋਈ ਚੀਜ਼ ਲੱਗੀ ਹੈ। ਇਸ ਤੋਂ ਇਲਾਵਾ 30 ਤੋਂ ਵੱਧ ਕਿਸਾਨ ਜ਼ਖਮੀ ਹੋਏ ਹਨ। ਪੁਲਿਸ ਨੇ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 


ਸੂਤਰਾਂ ਮੁਤਾਬਕ ਪੁਲਿਸ ਨੇ ਕਾਫੀ ਦੇਰ ਤੱਕ ਕਿਸਾਨਾਂ 'ਤੇ ਲਾਠੀਚਾਰਜ ਕੀਤਾ। ਕਈ ਕਿਸਾਨ ਖੇਤਾਂ ਰਾਹੀਂ ਸਰਹੱਦ ਪਾਰ ਕਰਨ ਦੀ ਤਿਆਰੀ ਕਰ ਰਹੇ ਸਨ, ਜਿਨ੍ਹਾਂ ’ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਪੁਲਿਸ ਲਗਾਤਾਰ ਅੱਥਰੂ ਗੈਸ ਦੇ ਗੋਲੇ ਛੱਡਦੀ ਰਹੀ ਤੇ ਲਾਠੀਚਾਰਜ ਕਰਦੀ ਰਹੀ। ਪੁਲਿਸ ਤੇ ਕਿਸਾਨਾਂ ਵਿਚਾਲੇ ਕਾਫੀ ਸਮਾਂ ਝੜਪਾਂ ਜਾਰੀ ਰਹੀਆਂ। ਕਿਸਾਨ ਜੇਸੀਬੀ ਰਾਹੀਂ ਸਰਹੱਦ ’ਤੇ ਲੱਗੇ ਬੈਰੀਕੇਡ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।


ਇਹ ਵੀ ਪੜ੍ਹੋ: Farmers Protest: ਕਿਸਾਨ ਅੰਦੋਲਨ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਝਟਕਾ, ਪੰਜਾਬ ਸਰਕਾਰ ਖਿਲਾਫ ਪਟੀਸ਼ਨ ਰੱਦ


ਇਸੇ ਦੌਰਾਨ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਗਰੁੱਪ ਨਾਲ ਸ਼ੰਭੂ ਬਾਰਡਰ ਜਾ ਰਹੇ ਇੱਕ ਨੌਜਵਾਨ ਦੀ ਜਲੰਧਰ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਖਿੰਡਾ ਪੁੱਤਰ ਦਰਸ਼ਨ ਸਿੰਘ ਵਾਸੀ ਰਾਮਪੁਰ, ਜਲੰਧਰ ਵਜੋਂ ਹੋਈ ਹੈ। ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ।


ਥਾਣਾ ਸ਼ਾਹਕੋਟ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਕੰਬਾਈਨ ਮਾਲਕ ਖ਼ਿਲਾਫ਼ ਧਾਰਾ 304-ਏ ਤੇ 427 ਤਹਿਤ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।


ਇਹ ਵੀ ਪੜ੍ਹੋ: Ludhiana news: ਨਗਰ ਨਿਗਮ ਅਧਿਕਾਰੀ ਦੇ ਨਾਂਅ 'ਤੇ ਰਿਸ਼ਵਤ ਲੈਣ ਵਾਲਾ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ