ਪੜਚੋਲ ਕਰੋ
Advertisement
ਕਿਸਾਨ ਆਗੂ ਦੀ ਕਿਸਾਨਾਂ ਨੂੰ ਅਪੀਲ, 26 ਨਵੰਬਰ ਨੂੰ ਦਿੱਲੀ ਜਾਣ ਤੋਂ ਕੀਤਾ ਮਨ੍ਹਾ
ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ (All India Kisan Sangharsh Coordination Committee) ਦੇ ਕਨਵੀਨਰ ਵੀ ਐਮ ਸਿੰਘ ਨੇ ਫੇਸਬੂਕ ਤੇ ਲਾਇਵ ਹੋ ਕਿ ਕਿਸਾਨਾਂ ਨੂੰ ਅਪੀਲ ਕੀਤੀ ਹੈ
ਚੰਡੀਗੜ੍ਹ: ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ (All India Kisan Sangharsh Coordination Committee) ਦੇ ਕਨਵੀਨਰ ਵੀ ਐਮ ਸਿੰਘ ਨੇ ਫੇਸਬੂਕ ਤੇ ਲਾਇਵ ਹੋ ਕਿ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ 26-27 ਨਵੰਬਰ ਨੂੰ ਦਿੱਲੀ ਨਾ ਆਉਣ। ਕੋਰੋਨਾ ਦੇ ਵੱਧ ਰਹੇ ਪ੍ਰਸਾਰ ਦੇ ਮੱਦੇਨਜ਼ਰ ਵੀ ਐਮ ਸਿੰਘ ਨੇ ਕਿਸਾਨਾਂ ਨੂੰ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਦਿੱਲੀ ਵੱਲ ਕੂਚ ਕਰਨ ਤੋਂ ਮਨ੍ਹਾਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਇੱਥੇ ਕੋਰੋਨਾ ਵੱਧ ਰਿਹਾ ਹੈ। ਐਸੇ ਵਿੱਚ ਕਿਸਾਨ ਇੱਥੇ ਆ ਕੇ ਰਹਿਣਗੇ ਕਿੱਥੇ ਇੱਥ ਕੋਈ ਰਹਿਣ ਬਹਿਣ ਦਾ ਪ੍ਰਬੰਧ ਨਹੀਂ ਹੈ।ਦੱਸ ਦੇਈਏ ਕਿ ਕਨਵੀਨਰ ਵੀ ਐਮ ਸਿੰਘ ਖੁਦ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਗਏ ਹਨ।ਇਸ ਦੇ ਚੱਲਦੇ ਉਨ੍ਹਾਂ ਨੇ ਆਪਣੇ ਆਪ ਨੂੰ ਅੰਦੋਲਨ ਤੋਂ ਬਾਹਰ ਕਰ ਲਿਆ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਪਿੰਡਾਂ ਵਿੱਚ ਹੀ ਰਹਿਣ ਅਤੇ ਭੁੱਖ ਹੜਤਾਲ ਤੇ ਬੈਠ ਜਾਣ।ਦਿੱਲੀ ਵਿੱਚ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਨੂੰ ਇਜਾਜ਼ਤ ਨਹੀਂ ਮਿਲੀ ਹੈ ਇਸ ਕਾਰਨ ਕੋਈ ਇੰਤਜ਼ਾਮ ਵੀ ਨਹੀਂ ਹੋ ਸਕਿਆ ਹੈ।ਇਸ ਕਾਰਨ AIKSCC ਦੇ ਕਨਵੀਨਰ ਨੇ ਕਿਸਾਨਾਂ ਨੂੰ ਇਹ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਪੰਜਾਬ ਭਰ ਦੇ ਕਿਸਾਨ ਕੇਂਦਰ ਦੇ ਵਿਵਾਦਪੂਰਨ ਖੇਤੀ ਕਾਨੂੰਨਾਂ ਦਾ ਵਿਰੋਧ ਲੰਬੇ ਸਮੇਂ ਤੋਂ ਕਰ ਰਹੇ ਹਨ।ਇਸ ਦੇ ਚੱਲਦੇ ਕਿਸਾਨਾਂ ਨੇ ਹੁਣ 26 ਤੇ 27 ਨਵੰਬਰ ਨੂੰ ਦਿੱਲੀ ਦਾ ਘਿਰਾਓ ਕਰਨ ਦਾ ਪਲਾਨ ਬਣਾਇਆ ਸੀ।ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਤੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਸੀ।ਕਿਸਾਨਾਂ ਨੇ ਇਹ ਚਿਤਾਵਨੀ ਵੀ ਦਿੱਤੀ ਸੀ ਕਿ ਜੇਕਰ ਰਸਤੇ ਵਿੱਚ ਕਿਸੇ ਨੇ ਵੀ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸੇ ਥਾਂ ਚੱਕਾ ਜਾਮ ਕਰ ਦਿੱਤਾ ਜਾਏਗਾ।
ਪੰਜਾਬ ਵਿੱਚ ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਮਗਰੋਂ 30 ਕਿਸਾਨ ਜੱਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ ਅਗਲੇ 15 ਲਈ ਚੁੱਕਣ ਦਾ ਫੈਸਲਾ ਕਰ ਲਿਆ ਹੈ।ਕਿਸਾਨਾਂ ਨੇ ਕੁੱਝ ਸ਼ਰਤਾਂ ਤੇ ਯਾਤਰੀ ਅਤੇ ਮਾਲ ਗੱਡੀਆਂ ਨੂੰ ਪੰਜਾਬ ਅੰਦਰ ਚੱਲਣ ਦੀ ਇਜਾਜ਼ਤ ਦੇ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
Advertisement