Farmers Protest: ਇੱਕ ਵਾਰ ਫਿਰ ਚੜੂਨੀ ਦਾ ਰਾਜਨੀਤੀ ਨੂੰ ਲੈ ਕੇ ਬਿਆਨ, ਕਿਹਾ ਨਵੀਂ ਪਾਰਟੀ ਬਣਾ ਪੰਜਾਬ ਦੀਆੰ ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਲੜਨਗੇ ਚੋਣ
Gurnam Singh Chaduni ਨੇ ਬਠਿੰਡਾ ਵਿੱਚ ਨਵੀਂ ਪਾਰਟੀ ਬਣਾਉਣ ਅਤੇ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸੀਟਾਂ 'ਤੇ ਸਿਰਫ ਕਿਸਾਨਾਂ ਨੂੰ ਹੀ ਉਮੀਦਵਾਰ ਬਣਾਇਆ ਜਾਵੇਗਾ।
ਬਠਿੰਡਾ: ਹਰਿਆਣਾ ਦੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਐਤਵਾਰ ਨੂੰ ਬਠਿੰਡਾ ਤੋਂ ਲੰਘਦੇ ਸਮੇਂ ਹਾਜੀ ਰਤਨ ਵਿਖੇ ਇੱਕ ਪੈਟਰੋਲ ਪੰਪ 'ਤੇ ਕੁਝ ਸਮੇਂ ਲਈ ਰੁਕੇ। ਇੱਥੇ ਉਨ੍ਹਾਂ ਨੇ ਕਿਹਾ ਕਿ ਨਵੀਂ ਪਾਰਟੀ ਬਣਾ ਕੇ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਚੋਣਾਂ ਲੜੀਆਂ ਜਾਣਗੀਆਂ। ਇਸ ਤੋਂ ਇਲਾਵਾ ਲੱਖਾ ਸਿਧਾਣਾ 'ਤੇ ਵੀ ਸ਼ਬਦੀ ਹਮਲਾ ਕੀਤਾ। ਚੜੂਨੀ ਨੇ ਕਿਹਾ ਕਿ ਭਾਵੇਂ ਪੰਜਾਬ ਦੀ ਜਵਾਨੀ ਲੱਖਾ ਨਾਲ ਜੁੜੀ ਹੋਈ ਹੈ, ਪਰ ਉਸ 'ਚ ਅਨੁਸ਼ਾਸਨਹੀਣਤਾ ਹੈ।
ਇਸ ਦੇ ਨਾਲ ਹੀ ਚੜੂਨੀ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਪੰਜਾਬ ਚੋਣਾਂ ਲਈ ਨਵੀਂ ਪਾਰਟੀ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ। ਗੁਰਨਾਮ ਚੜੂਨੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਉਮੀਦਵਾਰ ਜੋ ਵੀ ਹੋਵੇਗਾ, ਉਹ ਕਿਸਾਨ ਹੀ ਹੋਵੇਗਾ। ਇਸ ਲਈ ਅਜੇ ਵੀ ਚਰਚਾ ਚੱਲ ਰਹੀ ਹੈ।
ਸਿੰਘੂ ਬਾਰਡਰ 'ਤੇ ਲਖਬੀਰ ਸਿੰਘ ਦੇ ਕਤਲ ਦੇ ਮਾਮਲੇ 'ਚ ਚੜੂਨੀ ਨੇ ਕਿਹਾ ਕਿ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਇਹ ਮਾਮਲਾ ਭਾਜਪਾ ਅਤੇ ਖੁਫੀਆ ਏਜੰਸੀਆਂ ਨਾਲ ਜੁੜਿਆ ਹੋਇਆ ਹੈ। ਉਕਤ ਘਟਨਾ ਨੂੰ ਸੋਚੀ ਸਮਝੀ ਸਾਜ਼ਿਸ਼ ਤਹਿਤ ਅੰਜਾਮ ਦਿੱਤਾ ਗਿਆ ਹੈ। ਲੱਖਾ ਸਿਧਾਣਾ ਵੱਲੋਂ ਪਿਛਲੇ ਦਿਨੀਂ ਦਿੱਲੀ ਵਿਖੇ ਹਰਿਆਣਾ ਦੇ ਨਿਹੰਗ ਨਵੀਨ ਸੰਧੂ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਬਾਰੇ ਚੜੂਨੀ ਨੇ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਹੀ ਬਿਆਨ ਦਿੱਤਾ ਜਾਵੇ।
ਇਸ ਦੇ ਨਾਲ ਹੀ ਲੱਖਾ ਸਿਧਾਨਾ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਬੇਸ਼ੱਕ ਲੱਖਾ ਨਾਲ ਜੁੜੀ ਹੋਵੇ ਪਰ ਉਸ ਵਿੱਚ ਅਨੁਸ਼ਾਸਨਹੀਣਤਾ ਹੈ। ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਿਸਾਨ ਸੰਘਰਸ਼ ਕਰਨਗੇ। ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੇਂਦਰ ਸਰਕਾਰ ਦੀ ਹਰ ਹਰਕਤ ਨੂੰ ਨਾਕਾਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: