Farmer News: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਅਫ਼ਸਰ ਦੇ ਮਾਰਿਆ ਥੱਪੜ, ਆਹਮੋ-ਸਾਹਮਣੇ ਹੋਏ ਪੁਲਿਸ ਤੇ ਕਿਸਾਨ, ਦੇਖੋ ਵੀਡੀਓ
ਦਰਅਸਲ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਪ੍ਰਸ਼ਾਸਨ ਨਾਲ ਤਿੱਖੀ ਬਹਿਸ ਹੋਈ, ਦੋਸ਼ ਹੈ ਕਿ ਕਿਸਾਨ ਆਗੂ ਨੇ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਇੱਕ ਅਧਿਕਾਰੀ ਨੂੰ ਥੱਪੜ ਮਾਰਿਆ, ਮੌਕੇ 'ਤੇ ਹਫੜਾ-ਦਫੜੀ ਮਚ ਗਈ।

Farmer News: ਹਰਿਆਣਾ ਦੇ ਕੁਰੂਕਸ਼ੇਤਰ ਤੋਂ ਵੱਡੀ ਖ਼ਬਰ ਆ ਰਹੀ ਹੈ ਜਿੱਥੇ ਝੋਨੇ ਦੀ ਖ਼ਰੀਦ ਵਿੱਚ ਬੇਨਿਯਮੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਤੇ ਪ੍ਰਸ਼ਾਸਨ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਕਿਸਾਨ ਵੱਡੀ ਗਿਣਤੀ ਵਿੱਚ ਮਿੰਨੀ ਸਕੱਤਰੇਤ ਦੇ ਸਾਹਮਣੇ ਡੀਸੀ ਦਫ਼ਤਰ ਦੇ ਬਾਹਰ ਝੋਨੇ ਦੀ ਲਿਫਟਿੰਗ ਲਈ ਵਿਰੋਧ ਪ੍ਰਦਰਸ਼ਨ ਕਰਨ ਲਈ ਪਹੁੰਚੇ ਪਰ ਇਸ਼ ਮੌਕੇ ਜ਼ਬਰਦਸਤ ਹੰਗਾਮਾ ਹੋਇਆ।
ਦਰਅਸਲ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਪ੍ਰਸ਼ਾਸਨ ਨਾਲ ਤਿੱਖੀ ਬਹਿਸ ਹੋਈ, ਦੋਸ਼ ਹੈ ਕਿ ਕਿਸਾਨ ਆਗੂ ਨੇ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਇੱਕ ਅਧਿਕਾਰੀ ਨੂੰ ਥੱਪੜ ਮਾਰਿਆ, ਮੌਕੇ 'ਤੇ ਹਫੜਾ-ਦਫੜੀ ਮਚ ਗਈ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ। ਇਸ ਸਮੇਂ ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ, ਅਤੇ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਜ਼ਿਕਰ ਕਰ ਦਈਏ ਕਿ ਗੁਰਨਾਮ ਸਿੰਘ ਚੜੂਨੀ ਵਿਰੋਧ ਪ੍ਰਦਰਸ਼ਨ ਦੌਰਾਨ ਟਰੈਕਟਰ ਟਰਾਲੀ 'ਤੇ ਸਵਾਰ ਸੀ। ਉਹ ਟਰਾਲੀ ਤੋਂ ਉਤਰਿਆ ਅਤੇ ਪੁਲਿਸ ਅਧਿਕਾਰੀਆਂ ਨਾਲ ਘਿਰੇ ਹੋਏ ਡੀਐਫਸੀ ਰਾਜੇਸ਼ ਆਰੀਆ ਨੂੰ ਥੱਪੜ ਮਾਰ ਦਿੱਤਾ। ਪੁਲਿਸ ਅਧਿਕਾਰੀ ਅਤੇ ਸਟਾਫ ਚੜੂਨੀ ਦੇ ਇਰਾਦਿਆਂ ਤੋਂ ਅਣਜਾਣ ਸਨ। ਹਾਲਾਂਕਿ, ਚੜੂਨੀ ਨੂੰ ਹੁਣ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ ਅਜੇ ਤੱਕ ਇਹ ਸਾਫ਼ ਨਹੀਂ ਹੋਇਆ ਕਿ ਉਸ ਨੇ ਇਹ ਥੱਪੜ ਕਿਉਂ ਮਾਰਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















