Rakesh Tikait: ਸੜਕਾਂ ਖੁੱਲ੍ਹੀਆਂ ਤਾਂ ਪਾਰਲੀਮੈਂਟ 'ਚ ਵੇਚਾਂਗੇ ਫਸਲਾਂ, ਟਿਕੈਤ ਨੇ ਕੀਤਾ ਵੱਡਾ ਐਲਾਨ
Farmers Protest: ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਨਹੀਂ ਸਗੋਂ ਦਿੱਲੀ ਪੁਲਿਸ ਨੇ ਰੋਡ ਜਾਮ ਕੀਤਾ ਹੈ। ਜੇਕਰ ਦਿੱਲੀ ਪੁਲਿਸ ਬੈਰੀਕੇਡ ਹਟਾ ਰਹੀ ਹੈ ਤਾਂ ਕਿਸਾਨ ਵੀ ਦਿੱਲੀ ਵੱਲ ਕੂਚ ਕਰਨਗੇ।
ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ (BKU) ਦੇ ਬੁਲਾਰੇ ਰਾਕੇਸ਼ ਟਿਕੈਤ (Rakesh Tikait) ਨੇ ਅੱਜ ਵੱਡਾ ਐਲਾਨ ਕੀਤਾ ਹੈ। ਟਿਕੈਤ ਨੇ ਕਿਹਾ ਹੈ ਕਿ ਜੇਕਰ ਸੜਕਾਂ ਖੁੱਲ੍ਹੀਆਂ (Opening Roads) ਤਾਂ ਅਸੀਂ ਆਪਣੀ ਫ਼ਸਲ ਵੇਚਣ ਲਈ ਸੰਸਦ ਜਾਵਾਂਗੇ। ਪਹਿਲਾਂ ਸਾਡੇ ਟਰੈਕਟਰ ਦਿੱਲੀ (Tractor in Delhi) ਜਾਣਗੇ। ਟਿਕੈਤ ਦਾ ਬਿਆਨ ਉਸ ਵੇਲੇ ਆਇਆ ਹੈ ਜਦੋਂ ਸੁਪਰੀਮ ਕੋਰਟ (Supreme Court) ਦੇ ਆਦੇਸ਼ ਉੱਪਰ ਸੜਕਾਂ ਖੁੱਲ੍ਹਵਾਉਣ ਦੀ ਚਰਚਾ ਚੱਲ ਰਹੀ ਹੈ।
ਟਿਕੈਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਫ਼ਸਲ ਕਿਤੇ ਵੀ ਵੇਚ ਸਕਦੇ ਹਨ। ਜੇਕਰ ਸੜਕਾਂ ਖੁੱਲ੍ਹੀਆਂ ਤਾਂ ਅਸੀਂ ਆਪਣੀ ਫ਼ਸਲ ਵੇਚਣ ਲਈ ਸੰਸਦ ਵੀ ਜਾਵਾਂਗੇ। ਟਿਕੈਤ ਦਾ ਕਹਿਣਾ ਹੈ ਕਿ ਅਸੀਂ ਰਸਤਾ ਨਹੀਂ ਰੋਕਿਆ ਤੇ ਰੋਡ ਜਾਮ ਕਰਨਾ ਸਾਡੇ ਵਿਰੋਧ ਦਾ ਹਿੱਸਾ ਨਹੀਂ।
ਦੱਸ ਦਈਏ ਕਿ ਸੜਕਾਂ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਪਟੀਸ਼ਨ ਸੁਪਰੀਮ ਕੋਰਟ ਵਿੱਚ ਸੁਣਵਾਈ ਅਧੀਨ ਹੈ। ਇਸ ਉੱਪਰ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਧਰਨੇ ਲਾਉਣ ਦਾ ਹੱਕ ਹੈ ਪਰ ਸੜਕਾਂ ਜਾਮ ਕਰਕੇ ਆਮ ਲੋਕਾਂ ਦਾ ਹੱਕ ਨਹੀਂ ਖੋਹੇ ਜਾ ਸਕਦੇ। ਅਦਾਲਤ ਨੇ ਸਰਕਾਰ ਨੂੰ ਆਦੇਸ਼ ਦਿੱਤੇ ਸੀ ਕਿ ਮਸਲੇ ਦਾ ਕੋਈ ਹੱਲ਼ ਕੱਢਿਆ ਜਾਵੇ। ਅਦਾਲਤ ਨੇ ਕਿਸਾਨਾਂ ਤੋਂ ਵੀ ਜਵਾਬ ਮੰਗਿਆ ਸੀ।
ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਸੜਕਾਂ ਜਾਮ ਨਹੀਂ ਕੀਤੀਆਂ, ਸਗੋਂ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਹੈ। ਪਿਛਲੇ ਦਿਨੀਂ ਗਾਜ਼ੀਪੁਰ ਬਾਰਡਰ ਉੱਪਰ ਕਿਸਾਨਾਂ ਨੇ ਬੈਰੀਕੇਡ ਹਟਾਉਣੇ ਵੀ ਸ਼ੁਰੂ ਕਰ ਦਿੱਤੇ ਸੀ।
ਇਹ ਵੀ ਪੜ੍ਹੋ: Punjab Politics: ਕੈਪਟਨ ਦੇ ਐਲਾਨ ਮਗਰੋਂ ਕਾਂਗਰਸ ਚੌਕਸ, ਅਗਲੀ ਰਣਨੀਤੀ ਲਈ ਦਿੱਲੀ 'ਚ ਮੀਟਿੰਗਾਂ ਦਾ ਦੌਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: