ਸੋਨੀਪਤ: ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ (Farmers Protest) ਲਗਾਤਾਰ ਜਾਰੀ ਹੈ। ਇਸ ਦੌਰਾਨ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਕੋਰੋਨਾ ਲਾਗ ਵਾਲੇ ਮਰੀਜ਼ਾਂ ਨੂੰ ਟਵੀਟ ਕਰ ਸੁਝਾਅ ਦਿੱਤਾ ਹੈ। ਕਿਸਾਨ ਆਗੂ ਗੁਰਨਾਮ ਚੜੂਨੀ ਨੇ ਕੋਰੋਨਾ ਲਾਗ (Corona Patients) ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਲਾਹ ਦਿੱਤੀ ਹੈ ਕਿ ਜਿਹੜੇ ਲੋਕਾਂ ਨੂੰ ਹਸਪਤਾਲ ਵਿੱਚ ਬੈੱਡ ਜਾਂ ਆਕਸੀਜਨ (Lack of Ozygen) ਨਹੀਂ ਮਿਲਦਾ ਉਨ੍ਹਾਂ ਨੂੰ ਵਿਧਾਇਕ ਤੇ ਸਾਂਸਦਾਂ ਦੇ ਘਰ ਡੇਰਾ ਲਾਉਣਾ ਚਾਹੀਦਾ ਹੈ।


ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਸੀ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕੋਰੋਨਾ ਟੈਸਟ ਕਰਵਾਉਣ ਜਾਂ ਟੀਕਾਕਰਨ ਕਰਵਾਉਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਜੇ ਸਿਹਤ ਕਰਮਚਾਰੀ ਉਨ੍ਹਾਂ 'ਤੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰਦੇ ਹਨ, ਤਾਂ ਉਨ੍ਹਾਂ ਨੂੰ ਵਿਰੋਧ ਸਥਾਨ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।




ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਸੀ ਕਿ ਹਰਿਆਣਾ-ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੋਵਿਡ-19 ਲਈ ਜਾਂਚ ਕਰਵਾ ਕੇ ਟੀਕਾਕਰਨ ਕੀਤਾ ਜਾਵੇਗਾ। ਚੜੂਨੀ ਨੇ ਕਿਹਾ ਕਿ ਜੇਕਰ ਉਹ ਸਾਡੇ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਧਰਨੇ ਵਾਲੀ ਥਾਂਵਾਂ ਦੇ ਅੰਦਰ ਦਾਖਲ ਨਹੀਂ ਹੋਣ ਦੇਵਾਂਗੇ।


ਉਨ੍ਹਾਂ ਕਿਹਾ ਕਿ ਟੈਸਟ ਕਰਵਾਉਣ ਅਤੇ ਟੀਕੇ ਲਾਉਣ ਦਾ ਵਿਕਲਪ ਕਿਸਾਨਾਂ 'ਤੇ ਛੱਡ ਦੇਣਾ ਚਾਹੀਦਾ ਹੈ। ਵੱਡੀ ਗਿਣਤੀ ਵਿੱਚ ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਸਿੰਘੂ ਤੇ ਟਿੱਕਰੀ ਸਰਹੱਦ 'ਤੇ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।


ਇਹ ਵੀ ਪੜ੍ਹੋ: ਇੰਗਲੈਂਡ ਦੀ ਸ਼ਹਿਜ਼ਾਦੀ ਐਨੇ ਵੱਲੋਂ ਨੌਰਥਐਂਪਟਨ ਦੇ ਨਵੇਂ ਗੁਰਦੁਆਰਾ ਸਾਹਿਬ ਦਾ ਉਦਘਾਟਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904