Farmers Protest: ਖਾਲਿਸਤਾਨੀ ਆਖਣ ‘ਤੇ ਸਰਵਣ ਪੰਧੇਰ ਨੇ ਮੋਦੀ ਸਰਕਾਰ ਨੂੰ ਦਿੱਤਾ ਠੋਕਵਾਂ ਜਵਾਬ, ਕਿਹਾ- ‘ਅਸੀਂ ਦੇਸ਼ ਦੇ ਕਿਸਾਨ ਹਾਂ, ਸਾਡਾ ਏਜੰਡਾ...’
Farmers Protest: ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦਾ ਘਿਰਾਓ ਕੀਤਾ ਹੈ। ਪ੍ਰਦਰਸ਼ਨਕਾਰੀ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦਿੱਲੀ ਪੁਲਿਸ ਨੇ ਰਾਜਧਾਨੀ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਦੀ ਭਾਰੀ ਤਾਇਨਾਤੀ ਹੈ।
Farmers Protest: ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਾਲੇ ਕਾਨੂੰਨ ਸਮੇਤ ਕਈ ਮੰਗਾਂ ਨੂੰ ਲੈ ਕੇ ਦਿੱਲੀ ਤੱਕ ਮਾਰਚ ਕੀਤਾ ਹੈ। ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਲੀ ਵਿੱਚ ਦਾਖ਼ਲ ਹੋਣ ਤੋਂ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਈ ਥਾਵਾਂ 'ਤੇ ਸੁਰੱਖਿਆ ਬਲਾਂ ਅਤੇ ਕਿਸਾਨਾਂ ਵਿਚਾਲੇ ਝੜਪਾਂ ਵੀ ਦੇਖਣ ਨੂੰ ਮਿਲੀਆਂ ਹਨ।
ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਧਰਨਾ ਦੇਣਾ ਚਾਹੁੰਦੇ ਹਨ। ਪਰ ਪੁਲਿਸ ਉਨ੍ਹਾਂ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਪੀਐਮ ਮੋਦੀ ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਚਾਹੀਦਾ ਹੈ। ਇਸ ਦੌਰਾਨ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਨੂੰ ਖਾਲਿਸਤਾਨੀ ਕਹਿਣ ਦੇ ਦੋਸ਼ਾਂ ਦਾ ਵੀ ਜਵਾਬ ਦਿੱਤਾ।
ਇਕ ਚੈਨਲ ਨਾਲ ਗੱਲਬਾਤ ਕਰਦਿਆਂ ਹੋਇਆਂ ਸਰਵਣ ਸਿੰਘ ਪੰਧੇਰ ਨੇ ਕਿਹਾ, ''ਅਸੀਂ ਖਾਲਿਸਤਾਨੀ ਏਜੰਟ ਨਹੀਂ ਹਾਂ। ਸਾਡੀ ਕੋਸ਼ਿਸ਼ ਹੈ ਕਿ ਟਕਰਾਅ ਤੋਂ ਬਚਿਆ ਜਾਵੇ। ਜੇਕਰ ਸਰਕਾਰ ਸਾਨੂੰ ਰਾਹ ਦਿੰਦੀ ਹੈ ਤਾਂ ਅਸੀਂ ਇਸ ਦੀ ਕੋਸ਼ਿਸ਼ ਕਰਾਂਗੇ। ਅਸੀਂ ਦੇਸ਼ ਦੇ ਕਿਸਾਨ ਅਤੇ ਮਜ਼ਦੂਰ ਹਾਂ।
ਖਾਲਿਸਤਾਨ ਦਾ ਟੈਗ ਸਾਡੇ ਉੱਤੇ ਪਹਿਲਾਂ ਵੀ ਲਗਾਇਆ ਗਿਆ ਸੀ। ਕਿਹਾ ਗਿਆ ਸੀ ਕਿ ਪਾਕਿਸਤਾਨ ਦੀਆਂ ਏਜੰਸੀਆਂ ਉਨ੍ਹਾਂ ਦੀ ਮਦਦ ਕਰ ਰਹੀਆਂ ਹਨ, ਕਿਹਾ ਗਿਆ ਸੀ ਕਿ ਚੀਨ ਦੀਆਂ ਏਜੰਸੀਆਂ ਉਨ੍ਹਾਂ ਦੀ ਮਦਦ ਕਰ ਰਹੀਆਂ ਹਨ।
ਉਨ੍ਹਾਂ ਕਿਹਾ, “ਹੁਣ ਕਿਹਾ ਜਾ ਰਿਹਾ ਹੈ ਕਿ ਖੱਬੇ ਪੱਖੀ ਲੋਕ ਉਨ੍ਹਾਂ ਦੇ ਪਿੱਛੇ ਹਨ, ਫਿਰ ਉਹ ਕਹਿੰਦੇ ਹਨ ਕਿ ਕਾਂਗਰਸ ਵਾਲੇ ਹਨ। ਕਦੇ ਕਹਿੰਦੇ ਹਨ ਕਿ ਪੰਜਾਬ ਦੀ 'ਆਪ' ਸਰਕਾਰ ਉਨ੍ਹਾਂ ਦੇ ਪਿੱਛੇ ਹੈ। ਪਹਿਲਾਂ ਫੈਸਲਾ ਕਰੋ ਕਿ ਸਾਡੇ ਪਿੱਛੇ ਕੌਣ ਹੈ। ਸਾਨੂੰ ਇਸ ਤਰ੍ਹਾਂ ਉਲਝਾ ਕੇ ਸਾਡੀਆਂ ਜਾਇਜ਼ ਮੰਗਾਂ ਨੂੰ ਰੱਦ ਨਹੀਂ ਕਰ ਸਕਦੇ। ਖਾਲਿਸਤਾਨ ਸਾਡਾ ਏਜੰਡਾ ਨਹੀਂ ਹੈ।
ਅਸੀਂ ਇਸ ਦੇਸ਼ ਦੇ ਕਿਸਾਨ ਹਾਂ। ਅਸੀਂ ਆਪਣੀਆਂ ਮੰਗਾਂ ਲਈ ਆਏ ਹਾਂ। ਸਰਕਾਰ ਨੂੰ ਤਾਕਤ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ। ਕਈ ਏਜੰਸੀਆਂ ਹਰਿਆਣਾ-ਰਾਜਸਥਾਨ ਵਿੱਚ ਤਾਇਨਾਤ ਹਨ, ਪਰ ਅਜਿਹਾ ਨਹੀਂ ਹੋਣਾ ਚਾਹੀਦਾ। ਲੋਕਤੰਤਰ ਵਿੱਚ ਸਾਨੂੰ ਆਪਣੀਆਂ ਮੰਗਾਂ ਨੂੰ ਅੱਗੇ ਰੱਖਣ ਦਾ ਅਧਿਕਾਰ ਹੈ। ਸਾਨੂੰ ਇਹ ਹੱਕ ਮਿਲਣਾ ਚਾਹੀਦਾ ਹੈ।
'ਦਿੱਲੀ ਚਲੋ' ਮਾਰਚ ਸ਼ੁਰੂ ਕਰਨ ਲਈ ਬੁੱਧਵਾਰ ਸਵੇਰੇ ਅੰਬਾਲਾ ਨੇੜੇ ਸ਼ੰਭੂ ਸਰਹੱਦ 'ਤੇ ਇਕ ਵਾਰ ਫਿਰ ਕਿਸਾਨ ਇਕੱਠੇ ਹੋਏ, ਜਿਸ ਕਾਰਨ ਹਰਿਆਣਾ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ।
ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਵਿੱਚ ਹਰਿਆਣਾ ਸਰਹੱਦ 'ਤੇ ਲੱਗੇ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਜਦੋਂ ਕੁਝ ਕਿਸਾਨ ਸ਼ੰਭੂ ਸਰਹੱਦ 'ਤੇ ਬੈਰੀਕੇਡ ਨੇੜੇ ਇਕੱਠੇ ਹੋਏ ਤਾਂ ਹਰਿਆਣਾ ਪੁਲਿਸ ਨੇ ਬੁੱਧਵਾਰ ਸਵੇਰੇ 8 ਵਜੇ ਦੇ ਕਰੀਬ ਅੱਥਰੂ ਗੈਸ ਦੇ ਕਈ ਗੋਲੇ ਦਾਗੇ।
ਇਹ ਵੀ ਪੜ੍ਹੋ: Crops: ਸਰ੍ਹੋਂ ਦੀ ਖਰੀਦ ਨੂੰ ਲੈਕੇ ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਹੁਣ ਇੰਨੇ ਰੁਪਏ 'ਚ ਵਿਕੇਗੀ ਆਹ ਫ਼ਸਲ