ਪੜਚੋਲ ਕਰੋ
Advertisement
Farmer Protest: ਖੇਤੀ ਕਾਨੂੰਨਾਂ ਵਾਪਸ ਨਾ ਹੋਣ ਕਰਕੇ ਅੰਦੋਲਨ ਹੋਏਗਾ ਹੋਰ ਤੇਜ਼, ਰਿਲਾਇੰਸ ਮਾਲ ਸਮੇਤ ਬੀਜੇਪੀ ਲੀਡਰਾਂ ਦਾ ਹੋਏਗਾ ਘਿਰਾਓ
Farmer Leadersਛ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਾਡਾ ਪ੍ਰਦਰਸ਼ਨ ਜਾਰੀ ਰਹੇਗਾ।
ਨਵੀਂ ਦਿੱਲੀ: ਕਿਸਾਨ ਸੰਗਠਨਾਂ ਨੇ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨਾਂ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਾਡਾ ਪ੍ਰਦਰਸ਼ਨ ਜਾਰੀ ਰਹੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਉਹ ਦੇਸ਼ ਭਰ ਵਿੱਚ ਅੰਦੋਲਨ ਨੂੰ ਤੇਜ਼ ਕਰਨਗੇ। 14 ਦਸੰਬਰ ਨੂੰ ਦੇਸ਼ ਭਰ ਵਿਚ ਧਰਨਾ ਪ੍ਰਦਰਸ਼ਨ ਹੋਏਗਾ। ਭਾਜਪਾ ਮੰਤਰੀਆਂ ਦਾ ਘਿਰਾਓ ਕਰਨਗੇ 12 ਦਸੰਬਰ ਨੂੰ ਜੈਪੁਰ ਦਿੱਲੀ ਹਾਈਵੇ ਅਤੇ ਦਿੱਲੀ-ਆਗਰਾ ਹਾਈਵੇ ਸੀਲ ਰਹੇਗਾ।
ਨੇਤਾਵਾਂ ਨੇ ਕਿਹਾ ਕਿ ਦਿੱਲੀ ਦੀਆਂ ਸੜਕਾਂ ਵੀ ਜਾਮ ਕਰ ਦਿੱਤੀਆਂ ਜਾਣਗੀਆਂ। ਪੂਰੇ ਦੇਸ਼ 'ਚ 12 ਦਸੰਬਰ ਨੂੰ ਟੋਲ ਪਲਾਜ਼ਾ ਮੁਫਤ ਹੋਣਗੇ। ਇਹ ਸੰਘਰਸ਼ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ। ਕਿਸਾਨਾਂ ਦੇ ਸਖ਼ਤ ਰਵੱਈਏ ਦੇ ਵਿਚਕਾਰ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ਪਹੁੰਚੇ ਹਨ। ਕਿਸਾਨ ਨੇਤਾਵਾਂ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਦਿੱਲੀ ਅਤੇ ਆਸ ਪਾਸ ਦੇ ਸੂਬਿਆਂ ਤੋਂ ‘ਦਿੱਲੀ ਚਲੋ’ ਦੀ ਹੁੰਗਾਰ ਭਰੀ ਜਾਏਗੀ। ਦੂਸਰੇ ਸੂਬਿਆਂ ਵਿਚ ਵੀ ਇਹ ਧਰਨਾ ਅਣਮਿਥੇ ਸਮੇਂ ਲਈ ਜਾਰੀ ਰਹੇਗਾ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਜੈਪੁਰ-ਦਿੱਲੀ ਹਾਈਵੇ 12 ਦਸੰਬਰ ਤੱਕ ਜਾਮ ਕਰ ਦਿੱਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਰਿਲਾਇੰਸ ਜਿਓ ਦੇ ਉਤਪਾਦਾਂ ਦਾ ਬਾਈਕਾਟ ਕਰਨ ਦਾ ਐਲਾਨ ਵੀ ਕੀਤਾ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਭਾਜਪਾ ਨੇਤਾ ਪੂਰੇ ਦੇਸ਼ ਵਿੱਚ ਘੇਰਾਬੰਦੀ ਕਰਨਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904We reject the government's proposals: Darshan Pal, President of Krantikari Kisan Union at Singhu (Delhi-Haryana border)#FarmLaws pic.twitter.com/FmBgyqAiU2
— ANI (@ANI) December 9, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਵਿਸ਼ਵ
Advertisement