ਪੜਚੋਲ ਕਰੋ
Advertisement
ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖਣ 'ਤੇ ਕਿਸਾਨ ਲੀਡਰਾਂ ਵਿਚਾਲੇ ਖੜਕੀ, SKM ਦੀ 9 ਮੈਂਬਰੀ ਕਮੇਟੀ ’ਤੇ ਉੱਠੇ ਸਵਾਲ
ਖੇਤੀ ਕਾਨੂੰਨਾਂ ਖਿਲਾਫ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਖ਼ਬਰ ਆ ਰਹੀ ਹੈ ਕਿ ਕਿਸਾਨ ਸੰਗਠਨਾਂ ਵਿਚਾਲੇ ਮਤਭੇਦ ਸ਼ੁਰੂ ਹੋ ਗਏ ਹਨ। ਸੰਗਠਨਾਂ ਵਿਚਾਲੇ ਪੈਦਾ ਹੋਏ ਮਤਭੇਦਾਂ ਦਾ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਗੱਲਬਾਤ ਮੁੜ ਸ਼ੁਰੂ ਕਰਨ ਲਈ ਲਿਖੀ ਚਿੱਠੀ ਤੇ ਯੋਗੇਂਦਰ ਯਾਦਵ ਦੀ ਭੂਮਿਕਾ ਨੂੰ ਮੰਨਿਆ ਜਾ ਰਿਹਾ ਹੈ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਖ਼ਬਰ ਆ ਰਹੀ ਹੈ ਕਿ ਕਿਸਾਨ ਸੰਗਠਨਾਂ ਵਿਚਾਲੇ ਮਤਭੇਦ ਸ਼ੁਰੂ ਹੋ ਗਏ ਹਨ। ਸੰਗਠਨਾਂ ਵਿਚਾਲੇ ਪੈਦਾ ਹੋਏ ਮਤਭੇਦਾਂ ਦਾ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਗੱਲਬਾਤ ਮੁੜ ਸ਼ੁਰੂ ਕਰਨ ਲਈ ਲਿਖੀ ਚਿੱਠੀ ਤੇ ਯੋਗੇਂਦਰ ਯਾਦਵ ਦੀ ਭੂਮਿਕਾ ਨੂੰ ਮੰਨਿਆ ਜਾ ਰਿਹਾ ਹੈ। ਕੁਝ ਕਿਸਾਨ ਸੰਗਠਨ ਖੇਤੀ ਕਾਨੂੰਨਾਂ ਮੁੱਦੇ ’ਤੇ ਇੱਕ ਵਾਰ ਫਿਰ ਤੋਂ ਸਰਕਾਰ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੁੰਦੇ ਹਨ; ਜਦਕਿ ਕੁਝ ਲੀਡਰ ਸਰਕਾਰ ਨਾਲ ਬਿਨਾ ਗੱਲਬਾਤ ਕੀਤਿਆਂ ਅੰਦੋਲਨ ਨੂੰ ਅੱਗੇ ਵਧਾਉਣਾ ਚਾਹੁੰਦੇ ਹਨ; ਇਸੇ ਕਰਕੇ ਖਿੱਚੋਤਾਣ ਸ਼ੁਰੂ ਹੋ ਗਈ ਹੈ।
ਗ਼ੌਰਤਲਬ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਇਸੇ ਲੜੀ ’ਚ ‘ਸੰਯੁਕਤ ਕਿਸਾਨ ਮੋਰਚਾ’ (SKM) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਤੇ ਉਸ ਨੂੰ ਇੱਕ ਫ਼ੈਸਲਾਕੁਨ ਪੜਾਅ ਉੱਤੇ ਲਿਜਾਣ ਦੀ ਮੰਗ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੁੱਦੇ ’ਤੇ ਕਿਸਾਨ ਜਥੇਬੰਦੀਆਂ ਇੱਕਮਤ ਵਿਖਾਈ ਨਹੀਂ ਦੇ ਰਹੀਆਂ।
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਸੂਤਰਾਂ ਅਨੁਸਾਰ 40 ਕਿਸਾਨ ਆਗੂਆਂ ਦੇ ਇੱਕ ਵ੍ਹਟਸਐਪ ਗਰੁੱਪ ’ਚ ਇਸ ਗੱਲ ਨੂੰ ਲੈ ਕੇ ਮਤਭੇਦ ਸਾਹਮਣੇ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੀਆਂ 11 ਜਥੇਬੰਦੀਆਂ ਦੇ ਆਗੂਆਂ ਨੇ ਸਾਰੇ ਕਿਸਾਨ ਆਗੂਆਂ ਨੂੰ ਇੱਕ ਚਿੱਠੀ ਲਿਖ ਕੇ ਯੋਗੇਂਦਰ ਯਾਦਵ ਦੀ ਭੂਮਿਕਾ ਉੱਤੇ ਸੁਆਲ ਖੜ੍ਹੇ ਕੀਤੇ ਹਨ।
ਕਿਸਾਨ ਲੀਡਰ ਬੂਟਾ ਸਿੰਘ, ਨਿਰਭਾਈ ਸਿੰਘ, ਡਾ. ਸਤਨਾਮੀ ਸਿੰਘ ਅਜਨਾਲਾ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਲਤਾਲਾ, ਪ੍ਰੇਮ ਸਿੰਘ ਭੰਗੂ, ਬਲਦੇਵ ਸਿੰਘ ਨਿਹਾਲਗੜ੍ਹ, ਕੰਵਲਪ੍ਰੀਤ ਸਿੰਘ ਪਨੂੰ, ਹਰਦੀਪ ਸਿੰਘ ਸੰਧੂ, ਕਿਰਨਜੀਤ ਸਿੰਘ ਸੇਖੋਂ ਤੇ ਹਰਜਿੰਦਰ ਸਿੰਘ ਟਾਂਡਾਨ ਦੇ ਦਸਤਖ਼ਤਾਂ ਵਾਲੀ ਚਿੱਠੀ ’ਚ ਕਿਹਾ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੀ 9 ਮੈਂਬਰੀ ਕਮੇਟੀ ਦੀ ਕਾਰਜਸ਼ੈਲੀ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਇਸ ਦੇ ਨਾਲ ਹੀ ਚਿੱਠੀ ’ਚ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਹੈ ਕਿ ਕਿਹੜੀ ਮੀਟਿੰਗ ’ਚ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੇ ਜਾਣ ਦਾ ਪ੍ਰਸਤਾਵ ਰੱਖਿਆ ਗਿਆ ਸੀ। ਸੰਯੁਕਤ ਕਿਸਾਨ ਮੋਰਚਾ ਦੀ 9 ਮੈਂਬਰੀ ਕਮੇਟੀ ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਣ ਦਾ ਅਧਿਕਾਰ ਕਿਸ ਨੇ ਦਿੱਤਾ, ਵਰਗੇ ਕਈ ਅਹਿਮ ਸੁਆਲ ਖੜ੍ਹੇ ਹੋ ਗਏ ਹਨ।
ਇਸ ਤੋਂ ਬਾਅਦ ਕੁੱਲ ਭਾਰਤੀ ਕਿਸਾਨ ਸੰਘਰਸ਼ ਤਾਲਮੇਲ ਕਮੇਟੀ (AIKSCC) ਦੇ ਪੰਜਾਬ ਚੈਪਟਰ ਨੇ ਡਾ. ਦਰਸ਼ਨ ਪਾਲ ਤੇ ਯੋਗੇਂਦਰ ਯਾਦਵ ਨੂੰ ਆਪਣਾ ਨੇਤਾ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਫ਼ਿਲਹਾਲ ਕਿਸਾਨ ਆਗੂ ਕੁਝ ਵੀ ਬੋਲਣ ਲਈ ਤਿਆਰ ਨਹੀਂ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਟ੍ਰੈਂਡਿੰਗ
ਸਿਹਤ
Advertisement