ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ ਕਰੀਬ ਤਿੰਨ ਹਫ਼ਤਿਆਂ ਤੋਂ ਦਿੱਲੀ ਦੇ ਬਾਰਡਰ ਤੇ ਜਾਰੀ ਪ੍ਰਦਰਸ਼ਨ ਦੇ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਬੁੱਧਵਾਰ ਇਸ ਬਾਰੇ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਪੰਜਾਬ ਦੇ ਕਿਸਾਨ ਜਥੇਬੰਦੀਆਂ ਸਮੇਤ ਦੇਸ਼ ਦੀਆਂ ਕਈ ਜਥੇਬੰਦੀਆਂ ਨਾਲ ਉਨ੍ਹਾਂ ਦੀ ਗੱਲਬਾਤ ਚੱਲ ਰਹੀ ਹੈ ਤੇ ਜਲਦ ਹੀ ਇਸ ਦਾ ਹੱਲ ਨਿੱਕਲ ਜਾਵੇਗਾ।


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ 'ਚ ਖੇਤੀ ਖੇਤਰ 'ਚ ਇਤਿਹਾਸਕ ਸੁਧਾਰ ਦੇ ਟੀਚੇ ਤੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਪ੍ਰਤੀ ਜਨ ਜਾਗਰੂਕਤਾ ਲਿਆਉਣ ਲਈ ਬੀਜੇਪੀ ਵੱਲੋਂ ਗਵਾਲੀਅਰ 'ਚ ਆਯੋਜਿਤ ਕਿਸਾਨ ਸੰਮੇਲਨ 'ਚ ਸ਼ਾਮਲ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦਿਆਂ ਤੋਮਰ ਨੇ ਕਿਹਾ, 'ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਗੱਲ ਚੱਲ ਰਹੀ ਹੈ ਤੇ ਜਲਦੀ ਹੀ ਇਸ ਦਾ ਹੱਲ ਨਿੱਕਲ ਆਵੇਗਾ।'


ਖੇਤੀ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਜੋ ਵਿਰੋਧੀ ਦਲ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਉਹ ਆਪਣੇ ਇਰਾਦੇ 'ਚ ਸਫ਼ਲ ਨਹੀਂ ਹੋਣਗੇ। ਤੋਮਰ ਨੇ ਕਿਹਾ ਕਿ ਖੇਤੀ ਸੁਧਾਰ ਦਾ ਜੋ ਕੰਮ ਸ਼ੁਰੂ ਹੋਇਆ ਹੈ। ਉਸ ਨਾਲ ਕਿਸਾਨ ਦੀ ਜ਼ਿੰਦਗੀ ਬਦਲ ਜਾਵੇਗੀ।


ਨਰੇਂਦਰ ਸਿੰਘ ਤੋਮਰ ਨੇ ਕਿਹਾ, 'ਦੇਸ਼ ਭਰ ਦੇ ਕਿਸਾਨ ਨਵੇਂ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ। ਕਈ ਸੰਗਠਨ ਉਨ੍ਹਾਂ ਨਾਲ ਮਿਲੇ ਵੀ ਹਨ। ਪੰਜਾਬ ਦੇ ਕਿਸਾਨ ਕੁਝ ਨਾਰਾਜ਼ ਹਨ। ਪਰ ਜਲਦੀ ਹੀ ਹੱਲ ਨਿੱਕਲ ਆਵੇਗਾ। ਤੋਮਰ ਨੇ ਕਿਹਾ ਕਿ ਕਿਸਾਨ ਜਨਜਾਗਰਣ ਅਭਿਆਨ ਪੂਰੇ ਦੇਸ਼ 'ਚ ਕੀਤਾ ਜਾ ਰਿਹਾ ਹੈ ਤੇ ਅੱਜ ਗਵਾਲੀਅਰ 'ਚ ਇਹ ਪ੍ਰੋਗਰਾਮ ਹੈ।


 ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ