ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨ ਅੰਦੋਲਨ ਦਾ ਅੱਜ 25ਵਾਂ ਦਿਨ ਹੈ। ਅਜਿਹੇ 'ਚ ਕਿਸਨ ਅੰਦੋਲਨ 'ਚ ਹੁਣ ਤਕ ਜਾਨਾਂ ਗਵਾਉਣ ਵਾਲਿਆਂ ਨੂੰ ਕਿਸਾਨ ਜਥੇਬੰਦੀਆਂ ਨੇ ਸ਼ਹੀਦ ਦਾ ਦਰਜਾ ਦਿੱਤਾ ਹੈ। ਜਿੰਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਹੁਣ ਦਿੱਲੀ ਦੇ ਬਾਰਡਰਾਂ ਸਮੇਤ ਪੰਜਾਬ ਭਰ 'ਚ ਉਨ੍ਹਾਂ ਲਈ ਸ਼ਰਧਾਂਜਲੀ ਸਮਾਗਮ ਕਰਵਾਏ ਜਾਣ ਦਾ ਫੈਸਲਾ ਕੀਤਾ ਹੈ।


ਸਾਰੀਆਂ ਕਿਸਾਨ ਜਥੇਬੰਦੀਆਂ ਦੇ ਅਹੁਦਾ ਅਧਿਕਾਰੀ ਆਪਣੇ-ਆਪਣੇ ਪਿੰਡਾਂ 'ਚ ਅੱਜ ਸ਼ਰਧਾਂਜਲੀ ਪ੍ਰੋਗਰਾਮਾਂ ਦਾ ਪ੍ਰਬੰਧ ਕਰਨਗੇ। ਇਸ 'ਚ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਤੋਂ ਇਲਾਵਾ ਗ੍ਰਾਮ ਪੰਚਾਇਤ, ਨੰਬਰਦਾਰ, ਸਮਾਜਿਕ ਜਥੇਬੰਦੀਆਂ ਦੀ ਵੀ ਵਿਸ਼ੇਸ਼ ਹਿੱਸੇਦਾਰੀ ਰਹੇਗੀ। ਸ਼ਰਧਾਂਜਲੀ ਸਭਾ 11 ਵਜੇ ਤੋਂ ਸ਼ੁਰੂ ਹੋਵੇਗੀ। ਕਿਸਾਨ ਅੰਦੋਲਨ ਦੌਰਾਨ ਹੁਣ ਤਕ ਦੋ ਦਰਜਨ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਚੋਂ ਕਈ ਵੱਖ-ਵੱਖ ਸੜਕੀ ਹਾਦਸਿਆਂ ਦਾ ਸ਼ਿਕਾਰ ਹੋਏ ਜਦਕਿ ਕਈਆਂ ਦੇ ਅਚਨਚੇਤ ਸਿਹਤ 'ਚ ਵਿਗਾੜ ਨੇ ਉਨ੍ਹਾਂ ਦੀ ਜਾਨ ਲੈ ਲਈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ