(Source: ECI/ABP News)
ਕਿਸਾਨ ਜਥੇਬੰਦੀਆਂ ਅੱਜ ਲੈਣਗੀਆਂ ਇਹ ਫੈਸਲਾ, ਕੇਂਦਰ ਦੀ ਚਿੱਠੀ 'ਤੇ ਹੋਵੇਗਾ ਵਿਚਾਰ-ਵਟਾਂਦਰਾ
ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦੀ ਭੁੱਖ ਹੜਤਾਲ ਜਾਰੀ ਹੈ। ਭੁੱਖ ਹੜਤਾਲ ਦਾ ਅੱਜ ਤੀਜਾ ਦਿਨ ਹੈ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਵੱਖ-ਵੱਖ ਬਾਰਡਰ 'ਤੇ ਜਾਰੀ ਕਿਸਾਨ ਅੰਦੋਲਨ ਅੱਜ 28ਵੇਂ ਦਿਨ 'ਚ ਸ਼ਾਮਲ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੀ ਗਈ ਚਿੱਠੀ 'ਤੇ ਕਿਸਾਨ ਜਥੇਬੰਦੀਆਂ ਅੱਜ ਫੈਸਲਾ ਲੈਣਗੀਆਂ। ਮੰਗਲਵਾਰ ਸਹਿਮਤੀ ਨਾ ਹੋਣ ਦੀ ਵਜ੍ਹਾ ਤੋਂ ਅੱਜ ਸਵੇਰੇ 11 ਵਜੇ ਸਿੰਘੂ ਬਾਰਡਰ 'ਤੇ ਇਕ ਵਾਰ ਫਿਰ ਤੋਂ ਬੈਠਕ ਹੋਵੇਗੀ। ਇਸ ਦਰਮਿਆਨ ਕਿਸਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ 'ਤੇ ਅੜੇ ਹੋਏ ਹਨ।
ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦੀ ਭੁੱਖ ਹੜਤਾਲ ਜਾਰੀ ਹੈ। ਭੁੱਖ ਹੜਤਾਲ ਦਾ ਅੱਜ ਤੀਜਾ ਦਿਨ ਹੈ। ਕਿਸਾਨ ਜਥੇਬੰਦੀਆਂ ਨੇ ਦੇਸ਼ ਦੇ ਕਿਸਾਨਾਂ ਤੋਂ ਅੱਜ ਇਕ ਵਕਤ ਖਾਣਾ ਨਾ ਖਾਣ ਦੀ ਅਪੀਲ ਕੀਤੀ ਹੈ।
ਓਧਰ ਸਿੰਘੂ ਬਾਰਡਰ 'ਤੇ ਬਲੱਡ ਡੋਨੇਸ਼ਨ ਕੈਂਪ 'ਚ ਕਿਸਾਨ ਖੂਨ ਦਾਨ ਕਰ ਰਹੇ ਹਨ। ਇਹ ਖੂਨ ਮਰੀਜ਼ਾਂ ਦੇ ਇਸਤੇਮਾਲ ਕਰਨ ਲਈ ਪੰਜਾਬ ਦੇ ਹਸਪਤਾਲਾਂ ਨੂੰ ਭੇਜਿਆ ਜਾ ਰਿਹਾ ਹੈ। ਨਾਲ ਹੀ ਖੂਨ ਦੇਣ ਵਾਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਆਪਣੇ ਖੂਨ ਨਾਲ ਪੱਤਰ ਵੀ ਲਿਖ ਰਹੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
